Menu

ਕਰਮਚਾਰੀਆਂ ਨੇ ਪੇਅ ਕਮਿਸ਼ਨ ਦੀ ਰਿਪੋਰਟ ਅਤੇ ਬਿਲਾਂ ਦਾ ਖਰੜਾ ਸਾੜ ਕੇ ਕੀਤਾ ਪ੍ਰਦਰਸ਼ਨ

ਫਾਜ਼ਿਲਕਾ, 5 ਜੁਲਾਈ (ਰਿਤਿਸ਼) –  ਯੂਨੀਅਨ ਫਾਜ਼ਿਲਕਾ ਵੱਲੋਂ ਅੱਜ ਜ਼ਿਲ੍ਹਾ  ਪੱਧਰ ’ਤੇ ਰੋਸ ਧਰਨਾ ਦੇ ਕੇ 6ਵੇਂ ਪੇਅ ਕਮਿਸ਼ਨ ਦੀ ਰਿਪੋਰਟ ਸਮੇਤ ਬਿਲਾਂ ਦਾ ਖਰੜਾ ਸਾੜਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਫਕੀਰ ਚੰਦ ਨੇ ਕੀਤੀ।
ਧਰਨੇ ਦੌਰਾਨ ਕਰਮਚਾਰੀਆਂ ਨੇ ਪੰਜਾਬ ਸਰਕਾਰ ਅਤੇ 6ਵੇਂ ਪੇਅ ਕਮਿਸ਼ਨ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜੀ ਕਰਕੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ 6ਵੇਂ ਪੇਅ ਕਮਿਸ਼ਨ ’ਚ  ਮੁਲਾਜ਼ਮਾਂ ਨੂੰ ਬਹੁਤ ਵੱਡਾ ਘਾਟਾ ਅਤੇ ਖੋਰਾ ਲਗਾਇਆ ਗਿਆ ਹੈ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਡੀ.ਏ. ਦੀਆਂ ਕਿਸ਼ਤਾਂ ਅਤੇ ਬਕਾਇਆ ਦਿੱਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ,  ਪੁਨਰਗਠਨ ਵਾਪਸ ਕੀਤਾ ਜਾਵੇ, ਠੇਕੇਦਾਰੀ ਸਿਸਟਮ ਬੰਦ ਕਰਕੇ ਰੈਗੂਲਰ ਭਰਤੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਯੂ.ਟੀ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਪੰਜਾਬ ਭਰ ’ਚ ਜ਼ਿਲ੍ਹਾ ਪੱਧਰ ’ਤੇ ਹੜ੍ਹਤਾਲ ਕਰਕੇ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਬਾਹਰ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਵੱਲ ਜਲਦੀ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਪਰਵੀਨ ਕੁਮਾਰ ਸਕੱਤਰ, ਹਰਭਜਨ ਸਿੰਘ ਖੁੰਗਰ ਜਿਲ੍ਹਾ ਸਰਪਰਸਤ, ਜਗਜੀਤ ਸਿੰਘ ਪ੍ਰਧਾਨ ਡੀ.ਸੀ. ਦਫਤਰ ਯੂਨੀਅਨ,  ਰੋਹਿਤ ਸੇਤੀਆ, ਪਵਨ ਕੁਮਾਰ, ਮੋਹਨ ਲਾਲ, ਰਾਹੁਲ ਕੁਮਾਰ, ਮਤਿੰਦਰਪਾਲ ਸਿੰਘ, ਅਮਰਜੀਤ ਸਿੰਘ, ਅੰਕਿਤ ਕੁਮਾਰ ਅਮ੍ਰਿਤਪਾਲ ਕੌਰ, ਅਜੈ ਕੰਬੋਜ, ਸੰਦੀਪ ਕੁਮਾਰ, ਸੁਰਿੰਦਰ ਪਾਲ ਸਿੰਘ, ਸੁਖਦੇਵ ਚੰਦ ਸਹਿਤ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਦਫਤਰੀ ਕਰਮਚਾਰੀ  ਹਾਜ਼ਰ ਸਨ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39910 posts
  • 0 comments
  • 0 fans