Menu

ਵਿਧਾਇਕ ਘੁਬਾਇਆ ਨੇ ਬਿਜਲੀ ਘਰ ਖੂਈ ਖੇੜਾ ਵਿਖੇ 52 ਲੱਖ ਰੁਪਏ ਦੀ ਲਾਗਤ ਨਾਲ ਤਿਆਾਰ ਹੋਈ ਬਿਲਡਿੰਗ ਦਾ ਕੀਤਾ ਉਦਘਾਟਨ 

ਫਾਜ਼ਿਲਕਾ 5 ਜੁਲਾਈ (ਰਿਤਿਸ਼) – ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ  ਡਵੀਜ਼ਨ ਫਾਜ਼ਿਲਕਾ ਦੇ ਐਕਸੀਅਨ ਰੰਜਨ ਕੁਮਾਰ ਨੇ ਦੱਸਿਆ ਕਿ ਅੱਜ ਸਬ ਡਵੀਜ਼ਨ ਖੂਈ ਖੇੜਾ ਵਿਖੇ ਦਵਿੰਦਰ ਸਿੰਘ ਘੁਬਾਇਆ ਐਮ.ਐਲ. ਏ. ਫਾਜ਼ਿਲਕਾ  ਨੇ ਬਿਲਡਿੰਗ ਦਾ ਉਦਘਾਟਨ ਕੀਤਾ । ਉਨ੍ਹਾਂ ਕਿਹਾ ਕਿ ਘੁਬਾਇਆ ਦੇ ਸਹਿਯੋਗ ਨਾਲ ਅੱਜ ਜਿਸ ਬਿਲਡਿੰਗ ਦਾ ਉਦਘਾਟਨ ਕੀਤਾ ਗਿਆ ਹੈ ਇਹ ਬਿਲਡਿੰਗ 52 ਲੱਖ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋ ਗਈ ਹੈ ਜਿਸ ਵਿੱਚ ਇੱਕ ਐਸ ਡੀ ਓ ਰੂਮ, ਖੱਪਤਕਾਰਾਂ ਲਈ ਬੈਠਣ ਲਈ ਗੈਲਰੀ, ਕੈਸ਼ ਕਾਉਂਟਰ, ਸੁਵਿਧਾ ਸੈਂਟਰ ਅਤੇ ਸਾਰੇ ਜੇ.ਈ. ਸਾਹਿਬ ਦੇ ਬੈਠਣ ਲਈ ਕਮਰੇ ਆਦਿ ਦੀਆ ਸਹੂਲਤਾਂ ਦਿੱਤੀਆਂ ਗਈਆ ਹਨ ।
ਵਿਧਾਇਕ  ਘੁਬਾਇਆ ਨੇ  ਸਟਾਫ ਨਾਲ ਮੀਟਿੰਗ ਦੌਰਾਨ ਕਿਹਾ ਕਿ ਸਬ ਡਵੀਜ਼ਨ ਖੂਈ ਖੇੜਾ ਵਿਖੇ ਕੋਈ ਵੀ ਸਮੱਸਿਆ ਆਉਦੀ ਹੈ ਤਾਂ ਮੈ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਲਈ ਹਾਜ਼ਰ ਹਾਂ । ਘੁਬਾਇਆ  ਨੇ ਪੂਰੇ ਫਾਜ਼ਿਲਕਾ ਦੇ ਬਿਜਲੀ ਘਰਾ ਚ ਸਮਾਨ ਦੀ ਘਾਟ ਵਾਲੀ ਲਿਸਟ  ਐਕਸੀਅਨ  ਤੋ ਲੈ ਕੇ  ਸੀ. ਐਮ. ਹਾਊਸ ਚੰਡੀਗੜ੍ਹ ਵਿਖੇ ਜਲਦ ਹੱਲ ਕਰਵਾਉਣ ਲਈ ਕਿਹਾ । ਕਿਸਾਨਾਂ ਦੇ ਹੱਕਾ ਨੂੰ ਧਿਆਨ ਵਿੱਚ ਰੱਖਦੇ ਹੋਏ ਬਿਜਲੀ ਟ੍ਰਾਂਸਫਰਮਰ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਘੁਬਾਇਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ  ਸਾਰੇ ਪਾਵਰ ਹਾਊਸਾ ਦੀ ਦਿਸ਼ਾ ਅਤੇ ਦਸ਼ਾ ਚ ਕਾਫੀ ਸੁਧਾਰ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੱਜ ਹਰ ਪਿੰਡਾਂ ਅਤੇ ਸ਼ਹਿਰਾਂ ਚ ਬਿਜਲੀ ਦਿੱਤੀ ਜਾ ਰਹੀ ਹੈ ।  ਕਿਸੇ ਵੀ ਕਿਸਾਨ ਜਾਂ ਘਰੇਲੂ ਖਪਤਕਾਰਾਂ ਨੂੰ ਬਿਜਲੀ ਸਬੰਧੀ ਕੋਈ ਵੀ ਸਮੱਸਿਆ ਆਉਦੀ ਹੈ ਤਾਂ ਸਾਨੂੰ ਦੱਸੋ ਅਸੀਂ ਮੋਢੇ ਨਾਲ ਮੋਢਾ ਜੋੜ ਕੇ ਹੱਲ ਕਰਨ ਦੇ ਪਾਬੰਦ ਰਹਾਂਗੇ । ਵਿਧਾਇਕ    ਘੁਬਾਇਆ  ਦੇ ਗਰਿੱਡ ਖੂਈ ਖੇੜਾ ਵਿਖੇ ਆਉਣ ਤੇ ਪਿੰਡ ਦੀ ਪੰਚਾਇਤ ਅਤੇ ਸਮੂਹ ਸਟਾਫ਼ ਵਲੋ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ ।
ਇਸ ਮੌਕੇ ਪ੍ਰੇਮ ਕੁਮਾਰ ਕੁਲਰੀਆਂ ਚੇਅਰਮੈਨ ਮਾਰਕੀਟ ਕਮੇਟੀ ਫਾਜ਼ਿਲਕਾ, ਜ਼ਾਮਨੀ ਕੰਬੋਜ ਐਸ ਡੀ ਓ ਐਡੀਸ਼ਨਲ ਐੱਸ ਡੀ ਓ ਸਤਨਾਮ ਸਿੰਘ, ਸਮੂਹ ਸਟਾਫ, ਗੁਰਪ੍ਰੀਤ ਸਿੰਘ ਮੈਂਬਰ ਸ਼ਕਾਇਤ ਨਿਵਾਰਨ ਕਮੇਟੀ ਫਾਜ਼ਿਲਕਾ, ਰਤਨ ਨਾਥ ਮੈਂਬਰ ਬਲਾਕ ਸੰਮਤੀ ਫਾਜ਼ਿਲਕਾ, ਦਾਰਾ ਸਿੰਘ ਹੀਰਾ ਵਾਲੀ, ਹਰਬੰਸ ਸਿੰਘ ਪੀ ਏ, ਗੋਲਡੀ ਝਾਂਬ ਹਲਕਾ ਇੰਚਾਰਜ ਫਾਜ਼ਿਲਕਾ, ਰਾਜ ਸਿੰਘ ਨੱਥੂ ਚਿਸਤੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ ।

ਪੁੱਤ ਨੇ ਵੱਟਿਆ ਪਾਸਾ, ਬੁੱਢੇ ਮਾਂ ਪਿਓ…

ਚੰਡੀਗੜ੍ਹ, 24 ਮਈ – ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ ਦੇ ਰਹਿਣ ਵਾਲੇ ਇੱਕ ਬਜ਼ੁਰਗ ਜੋੜੇ ਨੇ ਇਕਲੌਤੇ ਪੁੱਤਰ ਦੀ ਉਦਾਸੀਨਤਾ…

ਹਰਿਆਣਾ: ਯੂਟਿਊਬਰ ਸੰਗੀਤਾ ਦੀ ਜ਼ਮੀਨ…

ਰੋਹਤਕ, 23 ਮਈ – ਹਰਿਆਣਾ ਦੇ ਰੋਹਤਕ…

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ…

ਨਵੀਂ ਦਿੱਲੀ, 21 ਮਈ – ਹਰਿਆਣਾ ਦੇ…

ਰਾਜਸਥਾਨ ‘ਚ ਭਿਆਨਕ ਸੜਕ ਹਾਦਸਾ,…

ਭਰਤਪੁਰ, 19 ਮਈ – ਭਰਤਪੁਰ ਜ਼ਿਲ੍ਹੇ ਵਿੱਚ…

Listen Live

Subscription Radio Punjab Today

Our Facebook

Social Counter

  • 23981 posts
  • 0 comments
  • 0 fans

ਟੈਕਸਾਸ ਸਟੇਟ ਵਿੱਚ ਸਕੂਲ ਸ਼ੂਟਿੰਗ ਦੌਰਾਨ 15…

ਫਰਿਜਨੋ, 25 ਮਈ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਵਿੱਚ ਗੋਲੀ-ਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ…

UAE ਦੇ ਰਾਸ਼ਟਰਪਤੀ ਸ਼ੇਖ ਖਲੀਫਾ…

ਨਵੀਂ ਦਿੱਲੀ, 13 ਮਈ – ਸੰਯੁਕਤ ਅਰਬ…

ਗਾਇਕ ਕਰਨ ਔਜਲਾ ਦੇ ਸ਼ੋਅ…

ਫਰਿਜ਼ਨੋ, ਕੈਲੀਫੋਰਨੀਆਂ, 11 ਮਈ (ਕੁਲਵੰਤ ਧਾਲੀਆਂ /…

“20ਵਾਂ ਮੇਲਾ ਗ਼ਦਰੀ ਬਾਬਿਆਂ ਦਾ”…

ਫਰਿਜ਼ਨੋ, 11 ਮਈ ( ਕੁਲਵੰਤ ਧਾਲੀਆਂ /…