Menu

ਸੰਗਰੂਰ : ਵਿਸ਼ਵ ਆਬਾਦੀ ਪੰਦਰਵਾੜੇ ਤਹਿਤ ਕੀਤੀ ਬੈਠਕ

ਸੰਗਰੂਰ, 6 ਜੁਲਾਈ – ਸਿਵਲ ਸਰਜਨ ਡਾ. ਅੰਜਨਾ ਗੁਪਤਾ ਦੀ ਅਗਵਾਈ ਵਿੱਚ ਵਿਸ਼ਵ ਆਬਾਦੀ ਪੰਦਰਵਾੜੇ ਸਬੰਧੀ ਬੈਠਕ ਕੀਤੀ ਗਈ ਜਿਸ ਵਿੱਚ ਜਿਲਾ ਪਰਿਵਾਰ ਭਲਾਈ ਅਫਸਰ ਡਾ. ਇੰਦਰਜੀਤ ਸਿੰਗਲਾ, ਸਮੁੂਹ ਸੀਨੀਅਰ ਮੈਡੀਕਲ ਅਫਸਰ, ਪ੍ਰੋਗਰਾਮ ਅਫਸਰ ਅਤੇ ਬੀ.ਈ.ਈ ਹਾਜ਼ਰ ਸਨ।
ਸਿਵਲ ਸਰਜਨ ਡਾ. ਅੰਜਨਾ ਗੁਪਤਾ ਨੇ ਕਿਹਾ ਕਿ ਫੈਮਿਲੀ ਪਲੈਨਿੰਗ ਰਾਹੀਂ ਵੱਧਦੀ ਹੋਈ ਆਬਾਦੀ ਨੂੰ ਸਥਿਰ ਰੱਖਿਆ ਜਾ ਸਕਦਾ ਹੈ। ਉਨਾਂ ਕਿਹਾ ਕਿ ਜਿੱਥੇ ਇਸ ਨਾਲ ਪਰਿਵਾਰ ਆਰਥਿਕ ਤੌਰ ਤੇ ਮਜਬੂਤ ਹੋਣਗੇ ਉੱਥੇ ਹੀ ਦੇਸ਼ ਦੇ ਕੁਦਰਤੀ ਸਾਧਨਾਂ ਦੀ ਵੀ ਸੰਭਾਲ ਹੋਵੇਗੀ। ਉਨਾਂ ਕਿਹਾ ਕਿ ਪਰਿਵਾਰ ਨਿਯੋਜਨ ਨਾਲ ਮਾਵਾਂ ਅਤੇ ਬੱਚਿਆਂ ਦੀ ਸਿਹਤ ਠੀਕ ਰਹੇਗੀ ਤੇ ਮਾਂ ਦੀ ਮੌਤ ਦਰ ਅਤੇ ਬੱਚਿਆਂ ਦੀ ਮੌਤ ਦਰ ਘਟੇਗੀ।
ਇਸ ਮੌਕੇ ਡਾ. ਗੁਪਤਾ ਨੇ ਹਾਈ ਰਿਸਕ ਪ੍ਰੈਗਨੈਂਸੀ ਵੱਲ ਧਿਆਨ ਦਵਾਉਂਦੇ ਹੋਏ ਉਹਨਾਂ ਦਾ ਪੂਰਾ ਫਾਲੋਅੱਪ ਕਰਨ ਲਈ ਕਿਹਾ ਅਤੇ ਸੋ ਫੀਸ਼ਦੀ ਸੰਸਥਾਗਤ ਜਣੇਪੇ ਕਰਵਾਉਣ ਲਈ ਵੀ ਪ੍ਰੇਰਿਤ ਕਰਨ ਲਈ ਕਿਹਾ।  ਉਨਾਂ ਕਿਹਾ ਕਿ ਸਾਰੇ ਹੀ ਫੀਲਡ ਸਟਾਫ ਨੂੰ ਆਪਣੇ-ਆਪਣੇ ਏਰੀਏ ਦੇ ਲੋਕਾਂ ਨੂੰ ਫੈਮਲੀ ਪਲੈਨਿੰਗ ਦੇ ਪੱਕੇ ਸਾਧਨਾਂ ਜਿਵੇਂ ਕਿ ਨਲਬੰਦੀ ਅਤੇ ਨਸਬੰਦੀ ਕਰਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨਾ ਕੋਰੋਨਾ ਵੈਕਸੀਨੇਸ਼ਨ ਦੌਰਾਨ ਸ਼ਲਾਘਾਯੋਗ ਕੰਮ ਕਰਨ ਤੇ ਸਮੂਹ ਫੀਲਡ ਸਟਾਫ ਨੂੰ ਵਧਾਈ ਦਿੱਤੀ ਹੈ ਅਤੇ ਉਨਾਂ ਨੇ ਹੋਰ ਮਿਹਨਤ ਨਾਲ ਸਾਰੇ ਹੀ ਪਿੰਡਾਂ/ਵਾਰਡਾਂ ਵਿੱਚ 100 ਫ਼ੀਸਦੀ ਵੈਕਸੀਨੇਸ਼ਨ ਕਵਰੇਜ ਕਰਵਾਉਣ ਲਈ ਵੀ ਕਿਹਾ ਗਿਆ।
ਵਿਜੈ ਕੁਮਾਰ ਜ਼ਿਲਾ ਮਾਸ ਮੀਡੀਆ ਅਫਸਰ ਨੇ ਦੱਸਿਆ ਕਿ ਪੰਦਰਵਾੜਾ ਤਹਿਤ ਮਿਤੀ 27 ਜੂਨ ਤੋਂ 10 ਜੁਲਾਈ ਤੱਕ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਮਿਤੀ 11 ਜੁਲਾਈ ਤੋਂ 24 ਜੁਲਾਈ ਤੱਕ ਨਸਬੰਦੀ ਤੇ ਨਲਬੰਦੀ ਆਪ੍ਰੇਸ਼ਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans