Menu

ਕੈਲੀਫੋਰਨੀਆ ਵਿੱਚ ਪੁਲਿਸ ਨੇ ਕੀਤੀ ਤਕਰੀਬਨ 1.19 ਬਿਲੀਅਨ ਡਾਲਰ ਕੀਮਤ ਦੀ ਭੰਗ ਜ਼ਬਤ

ਫਰਿਜ਼ਨੋ (ਕੈਲੀਫੋਰਨੀਆ), 8 ਜੁਲਾਈ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਕੈਲੀਫੋਰਨੀਆ ਪੁਲਿਸ ਨੇ ਨਸ਼ਿਆਂ ਖਿਲਾਫ ਚਲਾਈ ਆਪਣੀ ਮੁਹਿੰਮ ਦੌਰਾਨ ਕਾਰਵਾਈ ਕਰਦਿਆਂ 1.19 ਬਿਲੀਅਨ ਡਾਲਰ ਦੇ ਕਰੀਬ ਭੰਗ ਜ਼ਬਤ ਕੀਤੀ ਹੈ। ਇਸ ਬਾਰੇ ਲਾਸ ਏਂਜਲਸ ਕਾਉਂਟੀ ਸ਼ੈਰਿਫ ਵਿਭਾਗ ਦੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੱਖਣੀ ਕੈਲੀਫੋਰਨੀਆ ਵਿੱਚ ਅਧਿਕਾਰੀਆਂ ਨੇ ਲੱਗਭਗ 1.19 ਬਿਲੀਅਨ ਡਾਲਰ ਦੀ 16 ਟਨ ਤੋਂ ਵੱਧ ਭੰਗ ਜ਼ਬਤ ਕੀਤੀ ਹੈ। ਪੁਲਿਸ ਦੁਆਰਾ 10 ਦਿਨਾਂ ਦੀ ਆਪਣੀ ਕਾਰਵਾਈ ਦੌਰਾਨ ਸਭ ਤੋਂ ਵੱਡੀ ਭੰਗ ਦੀ ਗੈਰਕਾਨੂੰਨੀ ਖੇਤੀ ਦਾ ਪਰਦਾਫਾਸ਼ ਕੀਤਾ ਹੈ।ਪੁਲਿਸ ਅਨੁਸਾਰ 8 ਜੂਨ ਤੋਂ ਸ਼ੁਰੂ ਹੋਏ ਇਸ ਅਭਿਆਨ ਵਿੱਚ ਸਰਚ ਵਾਰੰਟ ਦੇ ਨਾਲ 200 ਤੋਂ ਵੱਧ ਥਾਵਾਂ ‘ਤੇ ਕਾਰਵਾਈ ਦੇ ਨਤੀਜੇ ਵਜੋਂ  150 ਦੇ ਕਰੀਬ ਗ੍ਰਿਫਤਾਰੀਆਂ ਕੀਤੀਆਂ ਗਈਆਂ। ਇਸਦੇ ਨਾਲ ਹੀ ਖੇਤਾਂ ਵਿੱਚੋਂ ਤਕਰੀਬਨ 375,000 ਭੰਗ ਦੇ ਪੌਦੇ ਅਤੇ 33,480 ਪੌਂਡ ਕੱਟੀ ਹੋਈ ਭੰਗ ਸਮੇਤ 65 ਵਾਹਨ, 180 ਜਾਨਵਰ ਅਤੇ 28,000 ਡਾਲਰ ਦੀ ਨਕਦੀ ਜ਼ਬਤ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਵੱਡੇ ਪੱਧਰ ‘ਤੇ ਗੈਰਕਾਨੂੰਨੀ ਭੰਗ ਦੀ ਖੇਤੀ ਕਰਨ ਪਿੱਛੇ ਅੰਤਰਰਾਸ਼ਟਰੀ ਗਿਰੋਹਾਂ ਦਾ ਹੱਥ ਹੈ। ਕੈਲੀਫੋਰਨੀਆ ਦੁਆਰਾ ਸਾਲ 2018 ਵਿੱਚ ਰੀਕਰੇਸ਼ਨਲ ਤੌਰ ‘ਤੇ ਭੰਗ ਦੀ ਵਰਤੋਂ ਨੂੰ ਕਾਨੂੰਨੀ ਕੀਤੇ ਜਾਣ ਦੇ ਬਾਅਦ ਭੰਗ ਦੀ ਗੈਰਕਾਨੂੰਨੀ ਖੇਤੀ ਵਿੱਚ ਵਾਧਾ ਹੋਇਆ ਹੈ।ਅਧਿਕਾਰੀਆਂ ਨੇ ਕਿਹਾ ਕਿ ਗੈਰਕਨੂੰਨੀ ਭੰਗ ਦੀ ਖੇਤੀ ਵਿੱਚ ਪਾਣੀ ਦੀ ਚੋਰੀ, ਮਨੁੱਖੀ ਤਸਕਰੀ, ਪ੍ਰਦੂਸ਼ਣ ਅਤੇ ਸੁਰੱਖਿਆ ਸਬੰਧੀ ਖਤਰੇ ਵੀ ਸ਼ਾਮਲ ਹਨ।

ਪੁੱਤ ਨੇ ਵੱਟਿਆ ਪਾਸਾ, ਬੁੱਢੇ ਮਾਂ ਪਿਓ…

ਚੰਡੀਗੜ੍ਹ, 24 ਮਈ – ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ ਦੇ ਰਹਿਣ ਵਾਲੇ ਇੱਕ ਬਜ਼ੁਰਗ ਜੋੜੇ ਨੇ ਇਕਲੌਤੇ ਪੁੱਤਰ ਦੀ ਉਦਾਸੀਨਤਾ…

ਹਰਿਆਣਾ: ਯੂਟਿਊਬਰ ਸੰਗੀਤਾ ਦੀ ਜ਼ਮੀਨ…

ਰੋਹਤਕ, 23 ਮਈ – ਹਰਿਆਣਾ ਦੇ ਰੋਹਤਕ…

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ…

ਨਵੀਂ ਦਿੱਲੀ, 21 ਮਈ – ਹਰਿਆਣਾ ਦੇ…

ਰਾਜਸਥਾਨ ‘ਚ ਭਿਆਨਕ ਸੜਕ ਹਾਦਸਾ,…

ਭਰਤਪੁਰ, 19 ਮਈ – ਭਰਤਪੁਰ ਜ਼ਿਲ੍ਹੇ ਵਿੱਚ…

Listen Live

Subscription Radio Punjab Today

Our Facebook

Social Counter

  • 23978 posts
  • 0 comments
  • 0 fans

ਟੈਕਸਾਸ ਸਟੇਟ ਵਿੱਚ ਸਕੂਲ ਸ਼ੂਟਿੰਗ ਦੌਰਾਨ 15…

ਫਰਿਜਨੋ, 25 ਮਈ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਵਿੱਚ ਗੋਲੀ-ਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ…

UAE ਦੇ ਰਾਸ਼ਟਰਪਤੀ ਸ਼ੇਖ ਖਲੀਫਾ…

ਨਵੀਂ ਦਿੱਲੀ, 13 ਮਈ – ਸੰਯੁਕਤ ਅਰਬ…

ਗਾਇਕ ਕਰਨ ਔਜਲਾ ਦੇ ਸ਼ੋਅ…

ਫਰਿਜ਼ਨੋ, ਕੈਲੀਫੋਰਨੀਆਂ, 11 ਮਈ (ਕੁਲਵੰਤ ਧਾਲੀਆਂ /…

“20ਵਾਂ ਮੇਲਾ ਗ਼ਦਰੀ ਬਾਬਿਆਂ ਦਾ”…

ਫਰਿਜ਼ਨੋ, 11 ਮਈ ( ਕੁਲਵੰਤ ਧਾਲੀਆਂ /…