Menu

ਅਮਰੀਕਾ- ਮੈਕਸੀਕੋ ਸਰਹੱਦ ‘ਤੇ ਸੈਨਿਕ ਨੇ ਜ਼ਖਮੀ ਪ੍ਰਵਾਸੀ ਵਿਅਕਤੀ ਨੂੰ ਮੋਢਿਆਂ ‘ਤੇ ਚੁੱਕ ਕੇ ਕੀਤੀ ਸਹਾਇਤਾ

ਫਰਿਜ਼ਨੋ (ਕੈਲੀਫੋਰਨੀਆ), 9 ਜੁਲਾਈ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ- ਮੈਕਸੀਕੋ ਦੀ ਸਰਹੱਦ ਰਾਹੀਂ ਸੈਕੜੇ ਪ੍ਰਵਾਸੀ ਗੈਰਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਹਨ ਅਤੇ ਇਸ ਕੋਸ਼ਿਸ਼ ਦੌਰਾਨ ਕਈ ਜਖਮੀ ਵੀ ਹੋ ਜਾਂਦੇ ਹਨ। ਇਸੇ ਸਬੰਧ ਵਿੱਚ ਟੈਕਸਾਸ ਦੇ ਰਿਓ ਗ੍ਰਾਂਡੇ ਵੈਲੀ ਸੈਕਟਰ ਦੇ ਮੁੱਖ ਬਾਰਡਰ ਪੈਟਰੋਲ ਏਜੰਟ – ਬ੍ਰਾਇਨ ਹੇਸਟਿੰਗਜ਼ ਦੁਆਰਾ ਵੀਰਵਾਰ ਨੂੰ ਟਵਿੱਟਰ ‘ਤੇ ਇੱਕ ਫੋਟੋ ਸਾਂਝੀ ਕੀਤੀ ਗਈ ਹੈ, ਜਿਸ ਵਿੱਚ ਇੱਕ ਬਾਰਡਰ ਪੈਟਰੋਲ ਏਜੰਟ ,ਇੱਕ ਜਖਮੀ ਹੋਏ ਗੈਰਕਾਨੂੰਨੀ ਪ੍ਰਵਾਸੀ ਨੂੰ ਆਪਣੇ ਮੋਢਿਆਂ ‘ਤੇ ਚੁੱਕ ਕੇ ਸਹਾਇਤਾ ਸਥਾਨ ਵੱਲ ਲਿਜਾ ਰਿਹਾ ਹੈ।ਅਮਰੀਕਾ ਦੇ ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨਜ਼ (ਸੀ ਬੀ ਪੀ) ਦੀ ਜੂਨ ਅਪ੍ਰੇਸ਼ਨਲ ਅਪਡੇਟ ਵਿੱਚ, ਏਜੰਸੀ ਨੇ ਜਾਣਕਾਰੀ ਦਿੱਤੀ ਕਿ ਅਕਤੂਬਰ 2020 ਦੇ ਸ਼ੁਰੂ ਤੋਂ ਅਤੇ ਮਈ ਦੇ ਅੰਤ ਵਿਚਕਾਰ ਦੇਸ਼ ਭਰ ਵਿੱਚ 7,084 ਬਚਾਅ ਕਾਰਜ ਕੀਤੇ ਗਏ ਹਨ। ਉਨ੍ਹਾਂ ਵਿੱਚੋਂ 6,898 (97.4 ਪ੍ਰਤੀਸ਼ਤ) ਰਿਸਕਿਉ ਅਮਰੀਕਾ-ਮੈਕਸੀਕੋ ਸਰਹੱਦ ਦੇ ਨਾਲ ਕੀਤੇ ਗਏ ਹਨ।ਜਿਕਰਯੋਗ ਹੈ ਕਿ ਮੈਕਸੀਕੋ ਤੋਂ ਅਮਰੀਕਾ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਵਿੱਚ ਪ੍ਰਵਾਸੀਆਂ ਦੁਆਰਾ ਕਾਫੀ ਖਤਰਿਆਂ ਦਾ ਸਾਹਮਣਾ ਕੀਤਾ ਜਾਂਦਾ ਹੈ। ਮਨੁੱਖੀ ਤਸਕਰਾਂ ਵੱਲੋਂ ਪੈਸੇ ਲੈ ਕੇ ਖਤਰਨਾਕ ਢੰਗਾਂ ਨਾਲ ਲੋਕਾਂ ਨੂੰ ਅਮਰੀਕਾ ਵਿੱਚ ਦਾਖਲ ਕਰਵਾਇਆ ਜਾਂਦਾ ਹੈ। ਇਹਨਾਂ ਖਤਰਿਆਂ ਦੇ ਬਾਵਜੂਦ ਵੀ ਮੈਕਸੀਕੋ ਸਰਹੱਦ ਰਾਹੀਂ ਸੈਂਕੜੇ ਗੈਰਕਾਨੂੰਨੀ ਪ੍ਰਵਾਸੀ ਦੇਸ਼ ਵਿੱਚ ਦਾਖਲ ਹੋ ਰਹੇ ਹਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans