Menu

ਪ੍ਰਦੂਸ਼ਣ ਕੰਟਰੋਲ ਟੈਕਨੌਲੋਜੀ ਨਾ ਲਗਾਉਣ ਤੇ ਕਾਰਵਾਈ ਕਰਨ ਦੀ ਥਾਂ ਆਮ ਆਦਮੀ ਪਾਰਟੀ ਨੂੰ ਕੀਤਾ ਜਾ ਰਿਹਾ ਬਦਨਾਮ- ਨੀਲ ਗਰਗ

ਬਠਿੰਡਾ, 12 ਜੁਲਾਈ (ਜਸਪ੍ਰੀਤ)- ਸੁਪਰੀਮ ਕੋਰਟ ਦੀ ਰਿਪੋਰਟ ਦਾ ਹਵਾਲਾ ਦੇਕੇ ਪਿਛਲ਼ੇ ਦੋ ਦਿਨਾਂ ਤੋਂ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਆਮ ਆਦਮੀ ਪਾਰਟੀ ਬਾਰੇ ਚਲਾਏ ਜਾ ਰਹੇ ਪ੍ਰਚਾਰ ਬਾਰੇ ਬੋਲਦਿਆਂ ਆਪ ਦੇ ਜਿਲ੍ਹਾ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਨੀਲ ਗਰਗ ਤੇ ਜ਼ਿਲ੍ਹਾ ਜਨਰਲ ਸਕੱਤਰ ਰਾਕੇਸ਼ ਪੁਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਕਦੇ ਵੀ ਪੰਜਾਬ ਦੇ ਥਰਮਲ ਪਲਾਂਟਾਂ ਨੂੰ ਬੰਦ ਕਰਵਾਉਣ ਦੀ ਗੱਲ ਨਹੀਂ ਕੀਤੀ। ਪਾਰਟੀ ਹਮੇਸ਼ਾ ਹੀ ਲੋਕਾਂ ਦੇ ਹੱਕਾਂ ਲਈ ਇਹਨਾਂ ਬਿਜਲੀ ਕੰਪਨੀਆਂ ਨਾਲ ਅਕਾਲੀ ਦਲ ਸਰਕਾਰ ਵੇਲੇ ਕੀਤੇ ਲੋਕ ਮਾਰੂ ਸਮਝੌਤਿਆਂ ਨੂੰ ਰੱਦ ਕਰਵਾਉਣ ਲਈ ਗੱਲ ਕਰਦੀ ਹੈ। ਉਹਨਾ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ 2015 ਵਿੱਚ ਜਦੋਂ ਕੇਂਦਰ ਵਿੱਚ ਭਾਜਪਾ ਸਰਕਾਰ ਸੀ, ਜਿਸ ਵਿਚ ਬੀਬਾ ਹਰਸਿਮਰਤ ਕੌਰ ਬਾਦਲ ਮੰਤਰੀ ਸੀ ਤਾਂ ਉਹਨਾਂ ਨੇ ਇਕ ਰੂਲ ਬਣਾਇਆ ਸੀ ਕਿ ਕੋਲੇ ਨਾਲ ਚੱਲਣ ਵਾਲੇ ਥਰਮਲ ਪਲਾਂਟਾਂ ਵਿੱਚ ਪ੍ਰਦੂਸ਼ਣ ਕੰਟਰੋਲ ਕਰਨ ਲਈ ਇੱਕ ਟੈਕਨੌਲੋਜੀ ਲਗਾਈ ਜਾਵੇ ਕਿਉਂਕਿ ਇਸ ਪ੍ਰਦੂਸ਼ਣ ਨਾਲ ਹੋਣ ਫ਼ੇਫ਼ੜਿਆਂ ਦੀਆਂ ਬਿਮਾਰੀ ਕਾਰਣ ਹਰ ਸਾਲ ਲੱਗਭਗ 4600 ਮੌਤਾਂ ਹੋ ਜਾਂਦੀਆਂ ਹਨ ਅਤੇ ਸੁਪਰੀਮ ਕੋਰਟ ਨੇ ਇਸੇ ਸਬੰਧ ਵਿੱਚ 2018 ਦੀ ਤਾਰੀਖ਼ ਮੁਕੱਰਰ ਕੀਤੀ ਸੀ ਕਿ ਐਨ ਸੀ ਆਰ ਦੇ 300 ਕਿਲੋਮੀਟਰ ਦੇ ਘੇਰੇ ਵਿੱਚ ਜਿੰਨੇ ਵੀ ਥਰਮਲ ਪਲਾਂਟ ਆਉਂਦੇ ਹਨ, ਉਹਨਾਂ ਵਿਚ ਪ੍ਰਦੂਸ਼ਣ ਕੰਟਰੋਲ ਟੈਕਨੌਲੋਜੀ ਦੇ ਤਹਿਤ ਐੱਫ ਜੀ ਡੀ ਲਗਾਇਆ ਜਾਵੇ ਤਾਂ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋਵੇ। ਪਰ ਹੈਰਾਨੀ ਦੀ ਗੱਲ ਹੈ ਕਿ ਆਪਣੇ ਹੀ ਬਣਾਏ ਹੋਏ ਰੂਲ ਨੂੰ ਛਿੱਕੇ ਟੰਗ ਕੇ ਉਦੋਂ ਦੀ ਅਕਾਲੀ ਸਰਕਾਰ ਨੇ ਬਿਜਲੀ ਕੰਪਨੀਆਂ ਨਾਲ ਸਮਝੌਤੇ ਕੀਤੇ ਅਤੇ ਇਹ ਸਮਝੌਤੇ ਨਾ ਕੇਵਲ ਪੰਜਾਬ ਨੂੰ ਆਰਥਿਕ ਪੱਖੋਂ ਲੁੱਟਣ ਵਾਲੇ ਹਨ ਬਲਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਵੀ ਹਨ। ਓਹਨਾਂ ਨੇ ਕਿਹਾ ਕਿ ਅੱਜ ਜਿਹੜਾ ਬਿਜਲੀ ਸੰਕਟ ਪੈਦਾ ਹੋਇਆ ਹੈ ਤਾਂ ਆਪਣੀਆਂ ਖਾਮੀਆਂ ਨੂੰ ਲੁਕਾਉਣ ਲਈ ਇਹ ਲੋਕ ਆਪ ਉਪੱਰ ਇਲਜ਼ਾਮ ਲਗਾ ਰਹੇ ਹਨ। ਜੇਕਰ ਥਰਮਲ ਪਲਾਂਟਾਂ ਵਿੱਚ ਐੱਫ ਜੀ ਡੀ ਨਹੀਂ ਲੱਗਦਾ ਤਾਂ ਇਹਨਾ ਥਰਮਲ ਪਲਾਂਟਾਂ ਵਿੱਚੋ ਨਿਕਲਣ ਵਾਲੇ ਪ੍ਰਦੂਸ਼ਣ ਨਾਲ ਪੰਜਾਬ ਦੇ ਲੋਕਾਂ ਦੀ ਸਿਹਤ ਨੂੰ ਨੁਕਸਾਨ ਹੋ ਰਿਹਾ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਇਹਨਾ ਬਿਜਲੀ ਕੰਪਨੀਆਂ ਵੱਲੋਂ ਪ੍ਰਦੂਸ਼ਣ ਕੰਟਰੋਲ ਟੈਕਨੌਲੋਜੀ ਐੱਫ ਜੀ ਡੀ ਨਾ ਲਗਾਉਣ ਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਸਗੋਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਥਰਮਲ ਪਲਾਂਟ ਬੰਦ ਕਰਵਾਉਣਾ ਚਾਹੁੰਦੀ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39909 posts
  • 0 comments
  • 0 fans