Menu

ਸੋਮਵਾਰ ਤੋਂ ਖੁੱਲਣਗੇ ਪੰਜਾਬ ਦੇ ਸਕੂਲ, ਇਹਨਾਂ ਕਲਾਸਾਂ ਲਈ ਆਏ ਨਿਰਦੇਸ਼

ਪਾਜੇਟਿਵਿਟੀ ਦਰ ਘਟ ਕੇ 0.3 ਫੀਸਦੀ ਹੋ ਜਾਣ ਕਾਰਨ ਅੰਦਰੂਨੀ ਇਕੱਠ ਕਰਨ ਦੀ ਗਿਣਤੀ ਵਧਾ ਕੇ 150 ਅਤੇ ਬਾਹਰੀ ਇਕੱਠ 300 ਵਿਅਕਤੀਆਂ ਤੱਕ ਕੀਤੀ

ਚੰਡੀਗੜ੍ਹ, 20 ਜੁਲਾਈ – ਕਰੋਨਾ ਮਹਾਮਾਰੀ ਦੇ ਘਟ ਰਹੇ ਕੇਸਾਂ ਦੇ ਚੱਲਦੇ ਮੁੱਖ ਮੰਤਰੀ ਪੰਜਾਬ ਵਲੋਂ ਆਉਂਦੇ ਸੋਮਵਾਰ, 26 ਜੁਲਾਈ ਤੋਂ ਪੰਜਾਬ ਵਿਚ ਵੀ 10ਵੀਂ, 11ਵੀਂ ਅਤੇ 12ਵੀਂ ਜਮਾਤ ਦੇ ਸਕੂਲ ਖੋਲ੍ਹਣ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਉਹਨਾਂ ਕਿਹਾ ਹੈ ਕਿ ਜੇਕਰ ਸਥਿਤੀ ਕਾਬੂ ਵਿਚ ਰਹੀ ਤਾਂ 2 ਅਗਸਤ ਤੋਂ ਸਕੂਲਾਂ ਵਿਚ ਹੋਰ ਕਲਾਸਾਂ ਵੀਂ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ। ਇਸ ਦੇ ਨਾਲ ਹੀ ਅੰਦਰੂਨੀ ਇਕੱਠਾਂ ਲਈ ਲੋਕਾਂ ਦੀ ਵੱਧ ਤੋਂ ਵੱਧ ਗਿਣਤੀ ਵਧਾ ਕੇ 150 ਵਿਅਕਤੀ ਕਰਨ ਜਦਕਿ ਬਾਹਰੀ ਇਕੱਠਾਂ ਲਈ 300 ਕਰ ਦਿੱਤੀ ਗਈ ਹੈ, ਪਰ ਸਮਰੱਥਾ ਦੀ ਉਪਰਲੀ ਹੱਦ 50 ਫੀਸਦੀ ਤੱਕ ਰੱਖਣ ਦੀ ਸ਼ਰਤ ਹੋਵੇਗੀ।  ਪੰਜਾਬ ਲਈ ਕੋਵਿਡ ਪਾਜੇਟਿਵਿਟੀ ਦਰ ਘਟ ਕੇ 0.3 ਫੀਸਦੀ ਤੱਕ ਹੋ ਜਾਣ ਅਤੇ ਮੁੜ ਪੈਦਾ ਹੋਣ ਦੀ ਗਿਣਤੀ 0.75 ਫੀਸਦੀ ਰਹਿਣ (ਕੌਮੀ ਔਸਤ ਨਾਲੋਂ ਘੱਟ) ਉਤੇ ਗੌਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਕੂਲਾਂ ਨੂੰ ਦਸਵੀਂ ਤੋਂ ਬਾਰਵੀਂ ਤੱਕ ਕਲਾਸਾਂ ਲਾਉਣ ਦੀ ਇਜਾਜਤ ਹੋਵੇਗੀ ਪਰ ਸਿਰਫ ਉਹੀ ਅਧਿਆਪਕ ਅਤੇ ਸਟਾਫ ਨੂੰ ਫਿਜੀਕਲੀ ਹਾਜਰ ਹੋਣ ਦੀ ਆਗਿਆ ਹੋਵੇਗੀ ਜਿਨਾਂ ਦਾ ਪੂਰੀ ਤਰਾਂ ਟੀਕਾਕਰਨ ਹੋਇਆ ਹੋਵੇ। ਉਨਾਂ ਨੇ ਆਦੇਸ਼ ਦਿੱਤਾ ਕਿ ਇਸ ਸਬੰਧ ਵਿਚ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਲਿਖਤੀ ਤੌਰ ਉਤੇ ਸੂਚਿਤ ਕਰਨਾ ਹੋਵੇਗਾ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜੇਕਰ ਸਥਿਤੀ ਕਾਬੂ ਹੇਠ ਰਹੀ ਤਾਂ ਬਾਕੀ ਕਲਾਸਾਂ ਵੀ ਇਸੇ ਤਰਾਂ 2 ਅਗਸਤ, 2021 ਤੋਂ ਖੋਲਣ ਦੀ ਆਗਿਆ ਹੋਵੇਗੀ। ਉਨਾਂ ਨੇ ਅੱਗੇ ਕਿਹਾ ਕਿ ਕੈਂਬਰਿਜ ਯੂਨੀਵਰਸਿਟੀ ਨੇ ਪੇਸ਼ੀਨਗੋਈ ਕੀਤੀ ਹੈ ਕਿ ਆਉਂਦੇ ਹਫਤਿਆਂ ਵਿਚ ਕੇਸਾਂ ਵਿਚ ਹੋਰ ਕਮੀ ਆਵੇਗੀ। ਸਮਾਜਿਕ ਇਕੱਠਾਂ ਦੇ ਸਬੰਧ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਖੇਤਰਾਂ ਵਿਚ ਕਲਾਕਾਰਾਂ/ ਗਾਇਕਾਂ ਨੂੰ  ਅਜਿਹੇ ਸਮਾਗਮਾਂ/ਮੌਕਿਆਂ ਲਈ ਇਜਾਜਤ ਹੋਵੇਗੀ ਪਰ ਇਸ ਲਈ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਹੋਵੇਗਾ। ਮੁੱਖ ਮੰਤਰੀ ਵੱਲੋਂ ਬਾਰ, ਸਿਨੇਮਾ ਹਾਲਜ਼, ਰੈਸਟੋਰੈਂਟ, ਸਪਾਜ਼, ਸਵੀਮਿੰਗ ਪੂਲਜ਼, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ, ਜਿੰਮ, ਮਾਲਜ਼, ਮਿਊਜ਼ਮ, ਚਿੜੀਆਘਰ ਆਦਿ ਨੂੰ ਕੋਵਿਡ ਟੀਕਾਕਰਨ ਦੀ ਪਾਲਣਾ ਨੂੰ ਯਕੀਨੀ ਬਣਾ ਕੇ 50 ਫੀਸਦੀ ਸਮਰੱਥਾ ਨਾਲ ਖੋਲਣ ਦੇ ਦਿੱਤੇ ਗਏ ਹੁਕਮਾਂ ਤੋਂ ਕੁਝ ਦਿਨਾਂ ਬਾਅਦ ਅੱਜ ਇਹ ਰਾਹਤ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਾਲਜਾਂ, ਕੋਚਿੰਗ ਸੈਂਟਰਾਂ ਅਤੇ ਉਚੇਰੀ ਸਿੱਖਿਆ ਦੇ ਹੋਰ ਸਾਰੀਆਂ ਸੰਸਥਾਵਾਂ ਨੂੰ ਵੀ ਅਜਿਹੀ ਹੀ ਪਾਲਣਾ ਨਾਲ ਖੋਲਣ ਦੀ ਇਜਾਜਤ ਦਿੱਤੀ ਸੀ। ਕੋਵਿਡ ਦੀ ਸਥਿਤੀ ਬਾਰੇ ਵਰਚੂਅਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਦੇ ਸਰੂਪ ਵਿਚ ਆਏ ਬਦਲਾਅ ਬਾਰੇ ਮਹੀਨਾਵਾਰ ਅੰਕੜਿਆਂ ਨੇ ਦਰਸਾਇਆ ਹੈ ਕਿ 90 ਫੀਸਦੀ ਤੋਂ ਵੱਧ ਵਾਇਰਸ ਦੀ ਕਿਸਮ ਚਿੰਤਾਜਨਕ ਹੈ ਕਿਉਂ ਜੋ ਮੂਲ ਵਾਇਰਸ ਵਿਵਹਾਰਕ ਤੌਰ ਉਤੇ ਹੋਰ ਕਿਸਮਾਂ ਵਿਚ ਬਦਲ ਚੁੱਕਾ ਹੈ ਅਤੇ ਜੂਨ ਮਹੀਨੇ ਵਿਚ ਵੀ ਡੈਲਟਾ ਨੇ ਜ਼ੋਰ ਫੜਿਆ ਹੋਇਆ ਸੀ। ਉਨਾਂ ਕਿਹਾ ਕਿ ਹਾਲਾਂਕਿ ਡੈਲਟਾ ਪਲੱਸ ਦਾ ਕੋਈ ਨਵਾਂ ਕੇਸ ਨਹੀਂ ਹੈ।

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ ਹੱਕ ‘ਚ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਦੋ ਰੋਜ਼ਾ ਚੋਣ ਦੌਰੇ ‘ਤੇ ਗੁਜਰਾਤ ‘ਚ ਹਨ। ਮੰਗਲਵਾਰ ਨੂੰ ਉਨ੍ਹਾਂ ਨੇ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

ਦਿੱਲੀ ਦੇ ਨੰਦਨਗਰ ‘ਚ ਫਾਇਰਿੰਗ…

ਨਵੀਂ ਦਿੱਲੀ, 16 ਅਪ੍ਰੈਲ 2024: ਰਾਜਧਾਨੀ ਦਿੱਲੀ…

UPSC ਨੇ ਐਲਾਨੇ ਸਿਵਲ ਸੇਵਾਵਾਂ…

ਨਵੀਂ ਦਿੱਲੀ, 16 ਅਪ੍ਰੈਲ 2024: ਸੰਘ ਲੋਕ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39760 posts
  • 0 comments
  • 0 fans