Menu

5 ਸਾਲ ’ਚ ਸੰਗਰੂਰ ਬਣੇਗਾ ਵਿਕਾਸ ਪੱਖੋਂ ਮੋਹਰੀ ਹਲਕਾ, ਵਿਜੈ ਇੰਦਰ ਸਿੰਗਲਾ ਵੱਲੋਂ ਅੰਬੇਦਕਰ ਨਗਰ ’ਚ 60 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਕਮਿਊਨਿਟੀ ਹਾਲ ਲੋਕ ਅਰਪਤ

ਸੰਗਰੂਰ, 14 ਅਗਸਤ – ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਅੱਜ ਸ਼ਹਿਰ ਦੇ ਅੰਬੇਦਕਰ ਨਗਰ ’ਚ 60 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਕਮਿਊਨਿਟੀ ਹਾਲ ਨੂੰ ਲੋਕ ਅਰਪਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸੰਗਰੂਰ ਦਾ ਵਿਧਾਇਕ ਹੋਣ ਦੇ ਨਾਤੇ ਹਲਕੇ ਦੇ ਲੋਕਾਂ ਦੀ ਹਰ ਪ੍ਰੇਸ਼ਾਨੀ ਦਾ ਹੱਲ ਕਰਨ ਦੇ ਨਾਲ-ਨਾਲ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣੀਆਂ ਉਨ੍ਹਾਂ ਦਾ ਮੁੱਢਲਾ ਫ਼ਰਜ਼ ਹੈ। ਸ਼੍ਰੀ ਸਿੰਗਲਾ ਨੇ ਕਿਹਾ ਕਿ ਅੱਜ ਲੋਕ ਅਰਪਤ ਕੀਤਾ ਗਿਆ ਕਮਿਊਨਿਟੀ ਹਾਲ ਇਲਾਕੇ ਦੇ ਲੋੜਵੰਦ ਲੋਕਾਂ ਲਈ ਵਰਦਾਨ ਸਾਬਤ ਹੋਵੇਗਾ ਕਿਉਕਿ ਜੋ ਲੋਕ ਵਿਆਹ-ਸ਼ਾਦੀਆਂ ਜਾਂ ਹੋਰ ਸਮਾਗਮਾਂ ਲਈ ਪੈਲੇਸ ਕਿਰਾਏ ’ਤੇ ਨਹੀਂ ਲੈ ਸਕਦੇ, ਹੁਣ ਉਹ ਇੱਥੇ ਆਪਣੇ ਸਮਾਗਮ ਕਰਵਾ ਸਕਣਗੇ।
ਕਮਿਊਨਿਟੀ ਹਾਲ ਬਾਰੇ ਦੱਸਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ 60 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਏ ਗਏ ਇਸ ਪ੍ਰੋਜੈਕਟ ’ਚ ਇੱਕ ਵੱਡਾ ਹਾਲ, 65 ਗੁਣਾਂ 45 ਫੁੱਟ ਦੀ ਪਾਰਕਿੰਗ ਅਤੇ ਬਾਥਰੂਮ ਬਲਾਕ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਕਮਿਊਨਿਟੀ ਹਾਲ ਦੇ ਨਿਰਮਾਣ ਦਾ ਕੰਮ ਉਨ੍ਹਾਂ ਆਪਣੀ ਦੇਖ-ਰੇਖ ਹੇਠ ਪੂਰਾ ਕਰਵਾਇਆ ਹੈ ਅਤੇ ਇਸਦੇ ਨਿਰਮਾਣ ਮੌਕੇ ਵਰਤੇ ਜਾਣ ਵਾਲੇ ਸਮਾਨ ਦੀ ਗੁਣਵੱਤਾ ਦਾ ਖ਼ਾਸ ਖ਼ਿਆਲ ਰੱਖਿਆ ਗਿਆ ਹੈ।
ਸ਼੍ਰੀ ਸਿੰਗਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਲੋੜੀਂਦੇ ਪ੍ਰੋਜੈਕਟ ਸਮੇਂ ਸਿਰ ਨੇਪਰੇ ਚੜ੍ਹਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ 5 ਸਾਲ ਦੇ ਕਾਰਜਕਾਲ ਦੌਰਾਨ ਸੰਗਰੂਰ ਨੂੰ ਵਿਕਾਸ ਤੇ ਸਹੂਲਤਾਂ ਪੱਖੋਂ ਪੰਜਾਬ ਦਾ ਮੋਹਰੀ ਹਲਕਾ ਬਣਾਉਣ। ਉਨ੍ਹਾਂ ਕਿਹਾ ਕਿ ਸੰਗਰੂਰ ਹਲਕੇ ’ਚ ਭਲਾਈ ਸਕੀਮਾਂ ਦੇ ਲਾਭ ਅਸਲ ਲੋੜਵੰਦਾਂ ਤੱਕ ਪੁੱਜਦੇ ਕਰਨੇ ਯਕੀਨੀ ਬਣਾਉਣ ਦੇ ਨਾਲ-ਨਾਲ ਝੁੱਗੀਆਂ ’ਚ ਰਹਿਣ ਵਾਲੇ ਲੋਕਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦੇ ਮਾਲਕੀ ਹੱਕ ਵਿਚ ਮੁਫ਼ਤ ਪ੍ਰਦਾਨ ਕੀਤੇ ਗਏ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ, ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਈਸ਼ਾ ਸਿੰਗਲ, ਚੇਅਰਮੈਨ ਨਗਰ ਸੁਧਾਰ ਟਰੱਸਟ ਨਰੇਸ਼ ਗਾਬਾ , ਚੇਅਰਮੈਨ ਅਨਿਲ ਕੁਮਾਰ ਘੀਚਾ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਤੇ ਵਰਕਰ ਵੀ ਹਾਜ਼ਰ ਸਨ।

ਕੇਜਰੀਵਾਲ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ,…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39886 posts
  • 0 comments
  • 0 fans