Menu

ਟੂਣੇ ਟੋਟਕਿਆਂ ਦੇ ਅੰਧ ਵਿਸ਼ਵਾਸ ਵਿੱਚ ਫਸੇ ਲੋਕਾਂ ਵੱਲੋਂ ਗੁਰਸਿੱਖ ਪਰਿਵਾਰ ਦਾ ਬਾਈਕਾਟ

ਮਾਮਲਾ ਪਿੰਡ ਮਿਰਜੇਆਣਾ ਵਿਖੇ ਗੁਰਸਿੱਖ ਪਰਿਵਾਰ ਦੇ ਪਿੰਡ ਵਾਸੀਆਂ ਵੱਲੋਂ ਕੀਤੇ ਬਾਈਕਾਟ ਦਾ

ਅਕਾਲੀ ਦਲ ਅੰਮ੍ਰਿਤਸਰ ਦੀ ਟੀਮ ਪਹੁੰਚੀ ਪਿੰਡ ਮਿਰਜੇਆਣਾ

ਅਕਾਲੀ ਦਲ ਅੰਮ੍ਰਿਤਸਰ ਦੀ ਟੀਮ ਪਹੁੰਚੀ ਪਿੰਡ ਮਿਰਜੇਆਣਾ, ਪਰਿਵਾਰ ਦਾ ਵਧਾਇਆ ਹੌਂਸਲਾ,ਪੂਰਨ ਸਹਿਯੋਗ ਦਾ ਭਰੋਸਾ

ਤਲਵੰਡੀ ਸਾਬੋ ਦੇ ਪਿੰਡ ਮਿਰਜੇਆਣਾ ਵਿਖੇ ਪਿੰਡ ਵਾਸੀਆਂ ਵਲੋਂ ਸਰਬਸੰਮਤੀ ਨਾਲ ਗੁਰਸਿੱਖ ਪਰਿਵਾਰ ਦਾ ਇਸ ਲਈ ਬਾਈਕਾਟ ਕਰ ਦਿੱਤਾ ਕਿ ਪਸ਼ੂਆਂ ਨੂੰ ਲੱਗੀ ਮੂੰਹ ਖੁਰ ਦੀ ਬਿਮਾਰੀ ਲਈ ਟੂਣੇ ਟੋਟਕਿਆਂ ਦਾ ਉਕਤ ਗੁਰਸਿੱਖ ਪਰਿਵਾਰ ਵਿਰੋਧ ਕਰ ਰਿਹਾ ਸੀ, ਜਿਸ ਕਰਕੇ ਪਿੰਡ ਦੀ ਬਹੁਗਿਣਤੀ ਲੋਕਾਂ ਵਲੋਂ ਗੁਰਦੁਆਰਾ ਸਾਹਿਬ ਵਿਚ ਅਨਾਊਂਸਮੈਂਟ ਕਰਕੇ ਉਕਤ ਪਰਿਵਾਰ ਦਾ ਬਾਈਕਾਟ ਕਰ ਦਿੱਤਾ। ਉਕਤ ਪਰਿਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ  ਹਰਪ੍ਰੀਤ ਸਿੰਘ ਦੇ ਦਰਬਾਰ ਵੀ ਪਹੁੰਚਿਆ ਪਰ ਕੋਈ ਸਹਿਯੋਗ ਨਾ ਮਿਲਿਆ। ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਟੀਮ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆ ਵਾਲਿਆਂ ਦੀ ਅਗਵਾਈ ਵਿੱਚ ਪਿੰਡ ਪਹੁੰਚੀ ਤੇ ਪਰਿਵਾਰ ਨਾਲ ਗੱਲਬਾਤ ਕਰਕੇ ਪੂਰਾ ਹੌਸਲਾ ਵਧਾਇਆ ਤੇ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ । ਪਰਮਿੰਦਰ ਸਿੰਘ ਬਾਲਿਆਂਵਾਲੀ ਨੇ ਕਿਹਾ ਕਿ ਟੂਣੇ ਟੋਟਕਿਆਂ ਦੇ ਅੰਧ ਵਿਸ਼ਵਾਸ ਵਿੱਚ ਫਸੇ ਲੋਕਾਂ ਵੱਲੋਂ ਗੁਰਸਿੱਖ ਪਰਿਵਾਰ ਦਾ ਬਾਈਕਾਟ ਕਰਨਾ ਗਲਤ ਹੈ ਜਿਸ ਦੀ ਉਹ ਸਖਤ ਸ਼ਬਦਾਂ ਵਿਚ ਨਿੰਦਾ ਕਰਦੇ ਹਨ, ਉਸ ਤੋਂ ਵੱਡਾ ਅਫ਼ਸੋਸ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਢਿੱਲੀ ਮੱਠੀ ਕਾਰਗੁਜ਼ਾਰੀ ਦਾ ਵੀ ਹੈ ਜੋ ਗੁਰਸਿੱਖ ਪਰਿਵਾਰ ਦੇ ਨਾਲ ਨਹੀਂ ਖੜ੍ਹ ਸਕੇ । ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਟੀਮ ਦੇ ਘਰ ਪਹੁੰਚਣ ਕਰਕੇ ਉਕਤ ਪਰਿਵਾਰ ਦੇ ਵੀ ਹੌਸਲੇ ਬੁਲੰਦ ਨਜ਼ਰ ਆਏ  ਤੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਸਿੱਖੀ ਸਿਧਾਂਤਾਂ ਤੇ ਪਹਿਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ ।ਇਸ ਮੌਕੇ ਉਨ੍ਹਾਂ ਦੇ ਨਾਲ ਹਰਫੂਲ ਸਿੰਘ ਬਠਿੰਡਾ, ਮਨਜੀਤ ਸਿੰਘ ਸੀਰਾ, ਸਿਮਰਨਜੋਤ ਸਿੰਘ ਖਾਲਸਾ, ਸੁਖਦੇਵ ਸਿੰਘ ਕਾਲਾ, ਗੁਰਚਰਨ ਸਿੰਘ ਕੋਟਲੀ,ਯਾਦਵਿੰਦਰ ਸਿੰਘ ਭਾਗੀਵਾਂਦਰ ਆਦਿ ਹਾਜ਼ਰ ਸਨ ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans