Menu

ਅਮਰੀਕਾ: ਇੱਕ ਦਿਨ ‘ਚ ਹੋਈਆਂ 1,000 ਤੋਂ ਵੱਧ ਕੋਰੋਨਾ ਨਾਲ ਮੌਤਾਂ

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ

ਫਰਿਜ਼ਨੋ (ਕੈਲੀਫੋਰਨੀਆ)

ਅਮਰੀਕਾ ਵਿੱਚ ਕੋਰੋਨਾ ਵਾਇਰਸ ਫਿਰ ਤੋਂ ਆਪਣਾ ਕਹਿਰ ਦਿਖਾ ਰਿਹਾ ਹੈ। ਕੋਰੋਨਾ ਕੇਸਾਂ ਦੇ ਚਲਦਿਆਂ ਅਮਰੀਕਾ ਵਿੱਚ ਮੰਗਲਵਾਰ ਨੂੰ ਤਕਰੀਬਨ 1,017 ਕੋਵਿਡ -19 ਮੌਤਾਂ ਨੂੰ ਦਰਜ ਕੀਤਾ, ਜੋ ਕਿ ਪ੍ਰਤੀ ਘੰਟਾ 42 ਮੌਤਾਂ ਦੇ ਬਰਾਬਰ ਹੈ। ਦੇਸ਼ ਵਿੱਚ ਘੱਟ ਟੀਕਾਕਰਨ ਵਾਲੇ ਖੇਤਰਾਂ ਵਿੱਚ ਵਾਇਰਸ ਦੇ ਡੈਲਟਾ ਰੂਪ ਦਾ ਪ੍ਰਸਾਰ ਤੇਜੀ ਨਾਲ ਹੋ ਰਿਹਾ ਹੈ। ਅੰਕੜਿਆਂ ਅਨੁਸਾਰ, ਪਿਛਲੇ ਮਹੀਨੇ ਦੌਰਾਨ ਅਮਰੀਕਾ ਵਿੱਚ ਕੋਰੋਨਾ ਵਾਇਰਸ ਨਾਲ ਸਬੰਧਤ ਮੌਤਾਂ ਵਿੱਚ ਤੇਜ਼ੀ ਆਈ ਹੈ ਜਿਸ ਦੀ ਗਿਣਤੀ ਔਸਤਨ 769 ਪ੍ਰਤੀ ਦਿਨ ਹੈ।

ਇਸ ਸਥਿਤੀ ਨੂੰ ਵੇਖਦਿਆਂ ਹੋਇਆਂ ਬਾਈਡੇਨ ਪ੍ਰਸ਼ਾਸਨ ਵੱਲੋਂ ਯਾਤਰੀਆਂ ਲਈ ਹਵਾਈ ਜਹਾਜ਼ਾਂ, ਰੇਲ ਗੱਡੀਆਂ ਅਤੇ ਬੱਸਾਂ , ਹਵਾਈ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ ‘ਤੇ ਮਾਸਕ ਪਹਿਨਣ ਦੀਆਂ ਜ਼ਰੂਰਤਾਂ ਨੂੰ ਵਧਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ।

ਅਮਰੀਕਾ ਨੇ ਰੋਜ਼ਾਨਾ ਦੇ ਅਧਾਰ ਤੇ 1,000 ਤੋਂ ਵੱਧ ਮੌਤਾਂ ਇਸ ਤੋਂ ਪਹਿਲਾਂ ਮਾਰਚ ਵਿੱਚ ਦਰਜ ਕੀਤੀਆਂ ਸਨ। ਇਸਦੇ ਇਲਾਵਾ ਅਮਰੀਕਾ ਦੇ ਹਸਪਤਾਲ ਵੀ ਨਵੇਂ ਮਰੀਜ਼ਾਂ ਨਾਲ ਭਰ ਰਹੇ ਹਨ ਕਿਉਂਕਿ ਪਿਛਲੇ ਦੋ ਹਫਤਿਆਂ ਵਿੱਚ ਕੋਵਿਡ ਨਾਲ ਸਬੰਧਿਤ ਮਰੀਜ਼ਾਂ ਦਾ ਹਸਪਤਾਲਾਂ ਵਿੱਚ ਦਾਖਲ ਹੋਣ ਵਿੱਚ ਲਗਭਗ 70% ਦਾ ਵਾਧਾ ਹੋਇਆ ਹੈ।

ਸੀ ਡੀ ਸੀ ਦੇ ਅੰਕੜਿਆਂ ਅਨੁਸਾਰ ਯੂ ਐਸ ਸਾਊਥ ਤਾਜ਼ਾ ਪ੍ਰਕੋਪ ਦਾ ਕੇਂਦਰ ਬਣਿਆ ਹੋਇਆ ਹੈ, ਜਿਸ ਵਿੱਚ ਫਲੋਰਿਡਾ ਨੇ ਪਿਛਲੇ ਹਫਤੇ ਲਗਭਗ 26,000 ਨਵੇਂ ਮਾਮਲਿਆਂ ਦੇ ਰਿਕਾਰਡ ਦੀ ਰਿਪੋਰਟ ਕੀਤੀ ਹੈ। ਇਸ ਦੌਰਾਨ ਸਰਕਾਰ ਵੱਲੋਂ ਵਾਇਰਸ ਨੂੰ ਹੋਰ ਵਧਣ ਅਤੇ ਸੁਰੱਖਿਆ ਪ੍ਰਾਪਤ ਕਰਨ ਲਈ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ ਜਾ ਰਹੀ ਹੈ।

ਮਜਬੂਰ ਮਾਪੇ ਨਾ ਚੁਕਾ ਸਕੇ ਛੇ ਹਜ਼ਾਰ…

25 ਅਪ੍ਰੈਲ 2024: ਉੱਤਰ ਪ੍ਰਦੇਸ਼  ਦੇ ਫ਼ਿਰੋਜ਼ਾਬਾਦ  ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਮਾਪਿਆਂ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਦਿੱਲੀ ‘ਚ ਐਨਕਾਊਂਟਰ, ਮੁਕਾਬਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024: ਦਿੱਲੀ ਦੇ…

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ…

Listen Live

Subscription Radio Punjab Today

ਭੈਣ ਦੇ ਵਿਆਹ ਲਈ ਕੈਨੇਡਾ ਤੋਂ ਆਏ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ ਪਹਿਲਾਂ ਭੈਣ ਦੇ ਵਿਆਹ ‘ਤੇ ਆਏ ਨੌਜਵਾਨ ਦਾ ਕਤਲ ਕਰ ਦਿਤਾ ਗਿਆ।…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

Our Facebook

Social Counter

  • 39915 posts
  • 0 comments
  • 0 fans