Menu

ਰੋਜ਼ਗਾਰ ਵਿਭਾਗ ਦਾ ਨਵਾਂ ਉਪਰਾਲਾ, ਵੱਖ-ਵੱਖ ਇਮਤਿਹਾਨਾਂ ਲਈ ਦਿੱਤੀ ਜਾਵੇਗੀ ਮੁਫਤ ਕੋਚਿੰਗ

ਫਾਜ਼ਿਲਕਾ, 23 ਅਗਸਤ (ਰਿਤਿਸ਼) – ਪੰਜਾਬ ਸਰਕਾਰ ਵੱਲੋਂ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਮੁਫ਼ਤ ਕੋਚਿੰਗ ਮੁਹੱਈਆ ਕਰਵਾਈ ਜਾ ਰਹੀ ਹੈ। ਜਿਸ ਵਿੱਚ ਐਸ.ਐਸ.ਸੀ., ਬੈਂਕ ਪੀ.ਓ/ਕਲੈਰੀਕਲ, ਆਰ.ਆਰ.ਬੀ., ਸੀ.ਈ.ਟੀ., ਪੀ.ਪੀ.ਐਸ.ਸੀ., ਪੰਜਾਬ ਸੁਬਾਰਡੀਨੇਟ ਸਰਵਿਸ ਸਲੈਕਸ਼ਨ ਬੋਰਡ ਅਤੇ ਰਾਜ ਤੇ ਸੈਂਟਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਖੇ ਵਕੈਸੀਆਂ ਬਾਰੇ ਕੋਚਿੰਗ ਦਿੱਤੀ ਜਾਵੇਗੀ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀ ਕ੍ਰਿਸ਼ਨ ਲਾਲ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਹ ਕੋਚਿੰਗ ਸਤੰਬਰ ਦੇ ਪਹਿਲੇ ਹਫ਼ਤੇ ਸ਼ੁਰੂ ਹੋਵੇਗੀ। ਇਸ ਵਿੱਚ ਬਾਰਵੀਂ ਅਤੇ ਗ੍ਰੈਜੂਏਸ਼ਨ ਦੋਵੇਂ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ। ਬਾਰਵੀਂ ਪਾਸ ਪ੍ਰਾਰਥੀ ਪੁਲਿਸ ਕਾਂਸਟੇਬਲ ਅਤੇ ਗ੍ਰੈਜੂਏਸ਼ਨ ਪਾਸ ਪ੍ਰਾਰਥੀ ਕਲੈਰੀਕਲ ਪ੍ਰੀਖਿਆ ਦੀ ਕੋਚਿੰਗ ਲੈ ਸਕਦੇ ਹਨ।ਇਹ ਕੋਚਿੰਗ ਆਨਲਾਈਨ ਮੋਡ ਵਿੱਚ ਰਹੇਗੀ ਅਤੇ ਘੱਟੋ ਘੱਟ 4 ਮਹੀਨੇ ਤੱਕ ਚੱਲੇਗੀ।ਇਹ ਕਲਾਸ 01 ਘੰਟਾ 30 ਮਿੰਟ ਦੀ ਰਹੇਗੀ ਅਤੇ ਹਫਤੇ ਦੇ 6 ਦਿਨ ਸੋਮਵਾਰ ਤੋਂ ਸ਼ਨੀਵਾਰ ਤੱਕ ਰਹੇਗੀ।
ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ  https://www.eduzphere.com/freegovtexams  ਲਿੰਕ ਤੇ ਆਪਣੀ ਰਜ਼ਿਸਟ੍ਰੇਸ਼ਨ ਕਰਨ।ਪ੍ਰਾਰਥੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਾਜਿਲਕਾ ਦੇ ਮੋਬਾਇਲ ਨੰਬਰ, 89060^22220 ‘ਤੇ ਸਪੰਰਕ ਕਰ ਸਕਦੇ ਹਨ।

ਪੁੱਤ ਨੇ ਵੱਟਿਆ ਪਾਸਾ, ਬੁੱਢੇ ਮਾਂ ਪਿਓ…

ਚੰਡੀਗੜ੍ਹ, 24 ਮਈ – ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ ਦੇ ਰਹਿਣ ਵਾਲੇ ਇੱਕ ਬਜ਼ੁਰਗ ਜੋੜੇ ਨੇ ਇਕਲੌਤੇ ਪੁੱਤਰ ਦੀ ਉਦਾਸੀਨਤਾ…

ਹਰਿਆਣਾ: ਯੂਟਿਊਬਰ ਸੰਗੀਤਾ ਦੀ ਜ਼ਮੀਨ…

ਰੋਹਤਕ, 23 ਮਈ – ਹਰਿਆਣਾ ਦੇ ਰੋਹਤਕ…

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ…

ਨਵੀਂ ਦਿੱਲੀ, 21 ਮਈ – ਹਰਿਆਣਾ ਦੇ…

ਰਾਜਸਥਾਨ ‘ਚ ਭਿਆਨਕ ਸੜਕ ਹਾਦਸਾ,…

ਭਰਤਪੁਰ, 19 ਮਈ – ਭਰਤਪੁਰ ਜ਼ਿਲ੍ਹੇ ਵਿੱਚ…

Listen Live

Subscription Radio Punjab Today

Our Facebook

Social Counter

  • 23978 posts
  • 0 comments
  • 0 fans

ਟੈਕਸਾਸ ਸਟੇਟ ਵਿੱਚ ਸਕੂਲ ਸ਼ੂਟਿੰਗ ਦੌਰਾਨ 15…

ਫਰਿਜਨੋ, 25 ਮਈ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਵਿੱਚ ਗੋਲੀ-ਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ…

UAE ਦੇ ਰਾਸ਼ਟਰਪਤੀ ਸ਼ੇਖ ਖਲੀਫਾ…

ਨਵੀਂ ਦਿੱਲੀ, 13 ਮਈ – ਸੰਯੁਕਤ ਅਰਬ…

ਗਾਇਕ ਕਰਨ ਔਜਲਾ ਦੇ ਸ਼ੋਅ…

ਫਰਿਜ਼ਨੋ, ਕੈਲੀਫੋਰਨੀਆਂ, 11 ਮਈ (ਕੁਲਵੰਤ ਧਾਲੀਆਂ /…

“20ਵਾਂ ਮੇਲਾ ਗ਼ਦਰੀ ਬਾਬਿਆਂ ਦਾ”…

ਫਰਿਜ਼ਨੋ, 11 ਮਈ ( ਕੁਲਵੰਤ ਧਾਲੀਆਂ /…