Menu

ਕੀ ਬਾਦਲ ਪਰਿਵਾਰ ਮਲੂਕਾ ਨੂੰ ਇੱਕ ਚੁਨੌਤੀ ਮੰਨ ਰਿਹਾ ਹੈ, ਕੀ ਕਾਰਨ ਹਨ ਮੌੜ ਦੀ ਥਾਂ ਫੂਲ ਤੋਂ ਉਮੀਦਵਾਰ ਐਲਾਨਣ ਦਾ?

sikandar singh maluka

sikandar singh maluka

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮਾਲਵੇ ਦੇ ਅਹਿਮ ਅਕਾਲੀ ਲੀਡਰ ਸਿਕੰਦਰ ਸਿੰਘ ਮਲੂਕਾ ਨੂੰ ਰਾਮਪੁਰਾ ਫੂਲ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਅਕਾਲੀ ਸਫਾਂ ‘ਚ ਬੇਚੈਨੀ ਵਾਲਾ ਮਹੌਲ ਪੈਦਾ ਹੋ ਗਿਆ ਹੈ। ਦੱਸਣਾ ਬਣਦਾ ਹੈ ਕਿ ਪਿਛਲੇ ਸਾਲ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੂੰ ਮੌੜ ਦੀ ਬਜਾਏ ਪਹਿਲਾਂ ਫਿਰੋਜ਼ਪੁਰ ਤੇ ਫਿਰ ਜੀਰੇ ਦਾ ਹਲਕਾ ਇਚਾਰਜ਼ ਲਾ ਦਿੱਤਾ ਸੀ ਅਤੇ ਸੇਖੋਂ ਦੀ ਥਾਂ ‘ਤੇ ਇੱਕ ਸਮਾਗਮ ਕਰ ਹਲਕੇ ਦੀ ਜਿੰਮੇਵਾਰੀ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਦੇ ਦਿੱਤੀ ਸੀ। ਇਸ ਸਮਾਗਮ ਵਿੱਚ ਸੁਖਬੀਰ ਸਿੰਘ ਬਾਦਲ ਅਤੇ ਜਨਮੇਜਾ ਸਿੰਘ ਸੇਖੋਂ ਮੌਜ਼ੂਦ ਸਨ। ਬੇਸੱਕ ਸੇਖੋਂ ਅਤੇ ਮਲੂਕਾ ਦਰਮਿਆਨ ਆਪਸੀ ਮਤਭੇਦ ਕਿਸੇ ਤੋਂ ਲੁਕੇ ਨਹੀਂ ਰਹੇ, ਪਰ ਮੌੜ ਹਲਕੇ ਨੂੰ ਲੈ ਕੇ ਦੋਹਾਂ ਆਗੂਆਂ ਨੇ ਮਨ-ਮੁਟਾਵ ਵੀ ਦੂਰ ਕਰ ਲਏ ਸਨ, ਉਸ ਦਿਨ ਤੋਂ ਬਾਅਦ ਹੀ ਸਿਕੰਦਰ ਸਿੰਘ ਮਲੂਕਾ ਨੇ ਮੌੜ ਹਲਕੇ ਵਿੱਚ ਲੋਕ ਸੰਪਰਕ ਦਾ ਕੰਮ ਸ਼ੁਰੂ ਕਰ ਦਿੱਤਾ ਸੀ ਅਤੇ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਸੱਤਾਧਾਰੀ ਕਾਂਗਰਸ ਦੇ ਨਾਰਾਜ਼ ਵਰਕਰਾਂ ਨੂੰ ਆਪਣੇ ਨਾਲ ਤੋਰਨ ਵਿੱਚ ਕਾਮਯਾਬੀ ਵੀ ਹਾਸਲ ਕੀਤੀ ਸੀ। ਮਲੂਕਾ ਵੱਲੋਂ ਹਲਕੇ ਦੇ ਹਰ ਪਿੰਡ ਵਿੱਚ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਵੀ ਜਾਰੀ ਰੱਖਿਆ ਹੋਇਆ ਸੀ।

ਅੱਜ ਦੇ ਘਟਨਾਕ੍ਰਮ ਨੇ ਅਕਾਲੀ ਦਲ ਦੇ ਵਰਕਰਾਂ ‘ਚ ਮਾਯੂਸੀ ਵਾਲਾ ਮਾਹੌਲ ਪੈਦਾ ਕਰ ਦਿੱਤਾ ਹੈ। ਪਿੰਡ ਬੁਰਜ ਤੋਂ ਅਕਾਲੀ ਵਰਕਰ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪਾਰਟੀ ਪ੍ਰਧਾਨ ਨੂੰ ਆਪਣੇ ਫੈਸਲੇ ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ, ਕਿਉਂਕਿ ਵਰਕਰਾਂ ਦੀਆਂ ਭਾਵਨਾਵਾਂ ਮਲੂਕਾ ਦੇ ਨਾਲ ਜੁੜੀਆਂ ਹੋਈਆਂ ਹਨ।

ਦੱਸਣਾ ਬਣਦਾ ਹੈ ਕਿ ਕਾਂਗਰਸੀ ਤੋਂ ਅਕਾਲੀ ਬਣੇ ਜਗਮੀਤ ਸਿੰਘ ਬਰਾੜ ਦੇ ਹੱਕ ਚ ਹਰਸਿਮਰਤ ਕੌਰ ਬਾਦਲ ਡੱਕਾ ਸੁਟਦੀ ਹੈ, ਅਤੇ ਬਰਾੜ ਨੇ ਆਪਣੇ ਨਜਦੀਕੀਆਂ ਨੂੰ ਕੁੱਝ ਦਿਨ ਪਹਿਲਾਂ ਮੌੜ ਹਲਕੇ ਦਾ ਜਾਇਜਾ ਲੈਣ ਲਈ ਭੇਜਿਆ ਸੀ, ਪਰ ਉਨ੍ਹਾਂ ਨੂੰ ਕੋਈ ਬਹੁਤਾ ਹੁੰਗਾਰਾ ਨਹੀਂ ਮਿਲਿਆ।

ਸਿਕੰਦਰ ਸਿੰਘ ਮਲੂਕਾ ਨੇ ਰੇਡੀਓ ਪੰਜਾਬ ਟੂਡੇ ਨਾਲ ਗੱਲ ਕਰਦਿਆਂ ਕਿਹਾ ਕਿ  ਉਹ ਕਾਫੀ ਸਮੇਂ ਤੋਂ ਮੌੜ ਹਲਕੇ ਵਿੱਚ ਪਾਰਟੀ ਨੂੰ ਮਜਬੂਤ ਕਰਨ ਲਈ ਕੰਮ ਕਰ ਰਹੇ ਹਨ ਅਤੇ ਜੇਕਰ ਪਾਰਟੀ ਪ੍ਰਧਾਨ ਇੱਥੋਂ ਕਿਸੇ ਹੋਰ ਨੂੰ ਉਮੀਦਵਾਰ ਬਣਾਉਣਾ ਚਹੁੰਦੇ ਹਨ ਤਾਂ ਉਹ ਉਨ੍ਹਾਂ ਦੇ ਫੈਸਲੇ ਦਾ ਸਵਾਗਤ ਕਰਦੇ ਹਨ, ਪਰ ਖੁਦ ਰਾਮਪੁਰਾ ਫੂਲ ਤੋਂ ਚੋਣ ਨਹੀਂ ਲੜਨਗੇ, ਕਿਉਂਕਿ ਉਨ੍ਹਾਂ ਦੇ ਲੜਕੇ ਗੁਰਪ੍ਰੀਤ ਸਿੰਘ ਮਲੂਕਾ ਸਾਬਕਾ ਚੇਅਰਮੈਨ ਜਿਲ੍ਹਾ ਪ੍ਰੀਸ਼ਦ ਪਿਛਲੇ ਚਾਰ ਸਾਲਾ ਤੋ. ਲਗਾਤਾਰ ਹਲਕੇ ਵਿੱਚ ਵੋਟਰਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ ਅਤੇ ਫੂਲ ਹਲਕੇ ਦੇ ਅਕਾਲੀ ਵਰਕਰ ਵੀ ਚਾਹੁੰਦੇ ਹਨ ਕਿ ਇਸ ਵਾਰ ਗੁਰਪ੍ਰੀਤ ਸਿੰਘ ਮਲੂਕਾ ਹੀ ਉੱਥੋਂ ਚੋਣ ਲੜਨ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਪਾਰਟੀ ਉਨ੍ਹਾਂ ਤੋਂ ਕੋਈ ਵੀ ਹੋਰ ਕੰਮ ਲੈਣਾ ਚਹੁੰਦੀ ਹੈ ਤਾਂ ਉਹ ਸਵਾਗਤ ਕਰਦੇ ਹਨ।

ਪੁੱਤ ਨੇ ਵੱਟਿਆ ਪਾਸਾ, ਬੁੱਢੇ ਮਾਂ ਪਿਓ…

ਚੰਡੀਗੜ੍ਹ, 24 ਮਈ – ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ ਦੇ ਰਹਿਣ ਵਾਲੇ ਇੱਕ ਬਜ਼ੁਰਗ ਜੋੜੇ ਨੇ ਇਕਲੌਤੇ ਪੁੱਤਰ ਦੀ ਉਦਾਸੀਨਤਾ…

ਹਰਿਆਣਾ: ਯੂਟਿਊਬਰ ਸੰਗੀਤਾ ਦੀ ਜ਼ਮੀਨ…

ਰੋਹਤਕ, 23 ਮਈ – ਹਰਿਆਣਾ ਦੇ ਰੋਹਤਕ…

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ…

ਨਵੀਂ ਦਿੱਲੀ, 21 ਮਈ – ਹਰਿਆਣਾ ਦੇ…

ਰਾਜਸਥਾਨ ‘ਚ ਭਿਆਨਕ ਸੜਕ ਹਾਦਸਾ,…

ਭਰਤਪੁਰ, 19 ਮਈ – ਭਰਤਪੁਰ ਜ਼ਿਲ੍ਹੇ ਵਿੱਚ…

Listen Live

Subscription Radio Punjab Today

Our Facebook

Social Counter

  • 23984 posts
  • 0 comments
  • 0 fans

ਟੈਕਸਾਸ ਸਟੇਟ ਵਿੱਚ ਸਕੂਲ ਸ਼ੂਟਿੰਗ ਦੌਰਾਨ 15…

ਫਰਿਜਨੋ, 25 ਮਈ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਵਿੱਚ ਗੋਲੀ-ਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ…

UAE ਦੇ ਰਾਸ਼ਟਰਪਤੀ ਸ਼ੇਖ ਖਲੀਫਾ…

ਨਵੀਂ ਦਿੱਲੀ, 13 ਮਈ – ਸੰਯੁਕਤ ਅਰਬ…

ਗਾਇਕ ਕਰਨ ਔਜਲਾ ਦੇ ਸ਼ੋਅ…

ਫਰਿਜ਼ਨੋ, ਕੈਲੀਫੋਰਨੀਆਂ, 11 ਮਈ (ਕੁਲਵੰਤ ਧਾਲੀਆਂ /…

“20ਵਾਂ ਮੇਲਾ ਗ਼ਦਰੀ ਬਾਬਿਆਂ ਦਾ”…

ਫਰਿਜ਼ਨੋ, 11 ਮਈ ( ਕੁਲਵੰਤ ਧਾਲੀਆਂ /…