Menu

ਮੁਤਵਾਜ਼ੀ ਜਥੇਦਾਰ ਨੇ ਮੁੜ ਘੇਰਿਆ ਕੈਪਟਨ, ਕੁਰਸੀ ਛੁੱਟਣ ਤੋਂ ਬਾਅਦ ਵੀ ਨਹੀਂ ਛੁੱਟਿਆ ਖਹਿੜਾ

ਸਰਬੱਤ ਖਾਲਸਾ ਦੇ ਨਾਮਜ਼ਦ ਕਾਰਜਕਾਰੀ ਜਥੇਦਾਰ ਭਾੲੀ ਮੰਡ ਨੇ ਬੇਅਦਬੀ ਮਾਮਲੇ ‘ਚ ਸਪੱਸ਼ਟੀਕਰਨ ਦੇਣ ਲਈ ਕਿਹਾ

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਨੂੰ ਅਜੇ ਪੰਜਾਬ ਦਾ ਸਾਬਕਾ ਮੁੱਖ ਮੰਤਰੀ ਬਣੇ ਜ਼ਿਆਦਾ ਸਮਾਂ ਵੀ ਨਹੀਂ ਹੋਇਆ ਹੈ ਕਿ ਸਰਬੱਤ ਖਾਲਸਾ ਵੱਲੋਂ ਨਾਮਜ਼ਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਮੁੜ ਹਦਾਇਤ ਕਰਦਿਆਂ ਕੈਪਟਨ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਜਵਾਬ ਤਬਲ ਕੀਤਾ ਹੈ।

ਭਾਈ ਮੰਡ ਨੇ ਜਾਰੀ ਬਿਆਨ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 4 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜਰ ਹੋਣ ਦਾ ਆਦੇਸ਼ ਕੀਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਦੋ ਮੰਤਰੀਆਂ ਅਤੇ 3 ਵਿਧਾਇਕਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਜ਼ਿੰਮੇਵਾਰੀ ਕੈਪਟਨ ਅਮਰਿੰਦਰ ਸਿੰਘ ਉਪਰ ਪਾਈ ਹੈ ਅਤੇ ਬੇਅਦਬੀ ਸਮੇਂ ਕੈਪਟਨ ਹੀ ਮੁੱਖ ਮੰਤਰੀ ਸਨ, ਇਸ ਲਈ ਉਨ੍ਹਾਂ ਨੂੰ ਇੱਕ ਵਾਰੀ ਮੁੜ ਯਾਦ ਕਰਵਾਇਆ ਜਾਂਦਾ ਹੈ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ‘ਤੇ ਹਾਜ਼ਰ ਹੋ ਕੇ ਸਪੱਸ਼ਟੀਕਰਨ ਦੇਣ।

ਉਨ੍ਹਾਂ ਕਿਹਾ ਕਿ ਇਹ ਮਾਮਲਾ ਸਾਰੀ ਸਿੱਖ ਕੋਮ ਦੇ ਜਜਬਾਤਾਂ ਨਾਲ ਜੁੜਿਆ ਹੈ, ਇਸ ਲਈ ਸਪੱਸ਼ਟੀਕਰਨ ਦੇਣਾ ਕੈਪਟਨ ਦੀ ਜ਼ਿੰਮੇਵਾਰੀ ਬਣਦੀ ਹੈ। ਇਸ ਮੌਕੇ ਭਾਈ ਧਿਆਨ ਸਿੰਘ ਮੰਡ ਦੇ ਨਾਲ ਭਾਈ ਹਰਬੰਸ ਸਿੰਘ, ਭਾਈ ਬੂਟਾ ਸਿੰਘ, ਬਾਬਾ ਨਛਤਰ ਸਿੰਘ ਕਲਰਭੈਣੀ ਅਤੇ ਭਾਈ ਹਿੰਮਤ ਸਿੰਘ ਦੇ ਨਾਲ-ਨਾਲ ਸਰਬਤ ਖ਼ਾਲਸਾ ਦੇ ਆਗੂ ਭਾਈ ਜਰਨੈਲ ਸਿੰਘ ਸਖੀਰਾ ਅਤੇ ਅਕਾਲੀ ਦਲ ਸੁਤੰਤਰ ਦੇ ਪਰਮਜੀਤ ਸਿੰਘ ਸਹੋਲੀ ਹਾਜ਼ਰ ਸਨ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39851 posts
  • 0 comments
  • 0 fans