Menu

ਬਿਜਲੀ ਸਬੰਧੀ ਇਤਿਹਾਸਕ ਫ਼ੈਸਲਿਆਂ ਲਈ ਸੰਗਰੂਰ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ: ਸਿੰਗਲਾ

ਚੰਡੀਗੜ/ਸੰਗਰੂਰ: ਪੰਜਾਬ ਵਿਚਲੀ ਕਾਂਗਰਸ ਸਰਕਾਰ ਵੱਲੋਂ ਪਹਿਲਾਂ 02 ਕਿਲੋਵਾਟ ਵਾਲੇ ਸਾਰੇ ਖ਼ਪਤਕਾਰਾਂ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕੀਤੇ ਜਾਣ ਅਤੇ ਹੁਣ ਅਕਾਲੀ ਦਲ ਭਾਜਪਾ ਦੀ ਤਤਕਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਿੱਤਾਂ ਨੂੰ ਛਿੱਕੇ ਟੰਗ ਕੇ ਨਿੱਜੀ ਕੰਪਨੀਆਂ ਨਾਲ ਕੀਤੇ ਬਿਜਲੀ ਸਮਝੌਤਿਆਂ ਵਿੱਚੋਂ ਜੀ.ਵੀ.ਕੇ. ਗੋਇੰਦਵਾਲ ਸਾਹਿਬ ਨਾਲ ਸਮਝੌਤਾ ਰੱਦ ਕੀਤੇ ਜਾਣ ਸਬੰਧੀ ਸੰਗਰੂਰ ਵਾਸੀਆਂ ਵਿੱਚ ਜਿੱਥੇ ਖੁਸ਼ੀ ਦੀ ਲਹਿਰ ਹੈ, ਉਥੇ ਉਨਾਂ ਵੱਲੋਂ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਤੇ ਕਾਂਗਰਸ ਸਰਕਾਰ ਦਾ ਧੰਨਵਾਦ ਵੀ ਕੀਤਾ ਜਾ ਰਿਹਾ ਹੈ।

ਇਸ ਬਾਬਤ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਕਿਹਾ ਕਿ ਇਸ ਸਮਝੌਤੇ ਕਾਰਨ ਪੰਜਾਬ ਸਰਕਾਰ ਨੂੰ ਉਦੋਂ ਵੀ 07.52 ਰੁਪਏ ਪ੍ਰਤੀ ਯੂਨਿਟ ਬਿਜਲੀ ਕੰਪਨੀ ਨੂੰ ਦੇਣੇ ਪੈਂਦੇ ਸਨ, ਜਦੋਂ ਥਰਮਲ ਪਲਾਂਟ ਵਿੱਚ ਬਿਜਲੀ ਉਤਪਾਤਦਨ ਵੀ ਨਹੀਂ ਹੋ ਰਿਹਾ ਹੁੰਦਾ ਸੀ। ਹੁਣ ਕਾਂਗਰਸ ਪਾਰਟੀ ਦੀ ਪੰਜਾਬ ਸਰਕਾਰ ਨੂੰ ਦੋ ਟੈਂਡਰ ਪ੍ਰਾਪਤ ਹੋਏ ਹਨ, ਜਿਹੜੇ ਕਿ 02.33 ਰੁਪਏ ਪ੍ਰਤੀ ਯੂਨਿਟ ਅਤੇ 02.50 ਪੈਸੇ ਪ੍ਰਤੀ ਯੂਨਿਟ ਬਿਜਲੀ ਸੂਰਜੀ ਊਰਜਾ ਉਤੇ ਆਧਾਰਤ ਪੈਦਾ ਕਰਨ ਨਾਲ ਸਬੰਧਤ ਹਨ।ਇਨਾਂ ਸਦਕਾ ਜੀ.ਵੀ.ਕੇ. ਗੋਇੰਦਵਾਲ ਸਾਹਿਬ ਵਾਲੇ ਥਰਮਲ ਤੋਂ ਕੋਲੇ ਨਾਲ ਪੈਦਾ ਹੁੰਦੀ ਬਿਜਲੀ ਦੀ ਲੋੜ ਨਹੀਂ ਪਵੇਗੀ। ਉਂਝ ਵੀ ਦੇਸ਼ ਵਿੱਚ ਕੋਲੇ ਦੀ ਕਮੀ ਹੈ ਤੇ ਇਸ ਰਾਹੀਂ ਬਿਜਲੀ ਉਤਪਾਦਨ ਮਹਿੰਗਾ ਪੈਣ ਦੇ ਨਾਲ ਨਾਲ ਵਾਤਾਵਰਨ ਵੀ ਦੂਸ਼ਿਤ ਕਰਦਾ ਹੈ।

ਸ਼੍ਰੀ ਸਿੰਗਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਆਪਣਾ ਵਾਅਦਾ ਪੂਰਾ ਕਰਨ ਵੱਲ ਵੱਧ ਰਹੀ ਹੈ ਤੇ ਲੋਕਾਂ ਨੂੰ ਇਹ ਆਸ ਬੱਝੀ ਹੈ ਕਿ ਉਨਾਂ ਨੂੰ ਸਸਤੀ ਬਿਜਲੀ ਮਿਲੇਗੀ ਤੇ ਪੰਜਾਬ ਸਰਕਾਰ ਇਸ ਆਸ ਨੂੰ ਅਮਲੀ ਰੂਪ ਹਰ ਦੇਵੇਗੀ। ਉਨਾਂ ਕਿਹਾ ਕਿ ਲੋਕਾਂ ਨਾਲ ਕੀਤਾ ਇੱਕ ਵੀ ਵਾਅਦਾ ਬਕਾਇਆ ਨਹੀਂ ਛੱਡਿਆ ਜਾਵੇਗਾ।

ਸ੍ਰੀ ਸਿੰਗਲਾ ਨੇ ਕਿਹਾ ਕਿ 02 ਕਿਲੋਵਾਟ ਤੱਕ ਦੇ ਬਿਜਲੀ ਕੁਨੈਕਸਨਾਂ ਵਾਲੇ ਬਕਾਇਆ ਬਿੱਲਾਂ ਦੀ ਮੁਆਫੀ ਸਦਕਾ ਪੰਜਾਬ ਦੇ ਵੱਡੀ ਗਿਣਤੀ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਸਰਕਾਰ ਦੇ ਅਜਿਹੇ ਫੈਸਲਿਆਂ ਸਦਕਾ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲੋਕਾਂ ਨੂੰ ਨਪੀੜਨ ਲਈ ਵਧਾਈ ਗਈ ਮਹਿੰਗਾਈ ਦੇ ਦੌਰ ਵਿੱਚ ਪੰਜਾਬ ਦੇ ਲੋਕਾਂ ਨੂੰ ਰਾਹਤ ਦੇਣ ਮਿਲੀ ਹੈ ਤੇ  ਉਹ ਆਪਣੀ ਜੰਿਦਗੀ ਬਿਹਤਰ ਬਣਾ ਸਕਣਗੇ।

ਇਸ ਬਾਬਤ ਗੱਲ ਕਰਦਿਆਂ ਸੰਗਰੂਰ ਵਾਸੀਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਜੋ ਕਿਹਾ ਉਹ ਕਰ ਵਿਖਾਇਆ ਹੈ ਤੇ ਉਨਾਂ ਨੂੰ ਪੂਰਨ ਆਸ ਹੈ ਕਿ ਬਾਕੀ ਵਾਅਦੇ ਵੀ ਛੇਤੀ ਪੂਰੇ ਹੋਣਗੇ। ਉਨਾਂ ਨੇ ਇਨਾਂ ਵੱਡੇ ਫ਼ੈਸਲਿਆਂ ਲਈ ਮੁੱਖ ਮੰਤਰੀ ਚਰਨਜੀਤ ਚੰਨੀ,  ਸਮੁੱਚੀ ਕੈਬਨਿਟ, ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਕਾਂਗਰਸ ਸਰਕਾਰ ਦਾ ਧੰਨਵਾਦ ਕੀਤਾ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans