Menu

ਗੰਨੇ ਦੇ ਵਧੇ ਹੋਏ ਭਾਅ ਦਾ 70 ਫੀਸਦੀ ਹਿੱਸਾ ਪੰਜਾਬ ਸਰਕਾਰ ਸਹਿਣ ਕਰੇਗੀ

ਚੰਡੀਗੜਸੂਬੇ ਦੇ ਖੇਤੀ ਸੈਕਟਰ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮਿਲ ਕੇ ਨਿੱਜੀ ਖੰਡ ਮਿੱਲ ਮਾਲਕਾਂ ਨਾਲ ਮੀਟਿੰਗ ਦੌਰਾਨ ਫੈਸਲਾ ਲਿਆ ਕਿ ਗੰਨੇ ਦੇ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਵਿਚ 50 ਰੁਪਏ ਪ੍ਰਤੀ ਕੁਇੰਟਲ ਵਾਧੇ ਦਾ 30 ਫੀਸਦੀ ਹਿੱਸਾ ਪ੍ਰਾਈਵੇਟ ਖੰਡ ਮਿੱਲ ਮਾਲਕ ਜਦਕਿ ਬਾਕੀ 70 ਫੀਸਦੀ ਸੂਬਾ ਸਰਕਾਰ ਸਹਿਣ ਕਰੇਗੀ।

ਜ਼ਿਕਰਯੌਗ ਹੈ ਕਿ ਖੰਡ ਮਿੱਲਾਂ ਛੇਤੀ ਤੋਂ ਛੇਤੀ ਚਾਲੂ ਕਰਵਾਉਣ ਲਈ ਕੁਝ ਦਿਨਾਂ ਪਹਿਲਾਂ ਕਿਸਾਨਾਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਸੀ ਪਰ ਮਿੱਲ ਮਾਲਕ 50 ਰੁਪਏ ਪ੍ਰਤੀ ਕੁਇੰਟਲ ਦਾ ਬੋਝ ਚੁੱਕਣ ਤੋਂ ਇਨਕਾਰ ਕਰ ਰਹੇ ਸਨ।

ਇਸ ਖੜੋਤ ਨੂੰ ਖਤਮ ਕਰਨ ਲਈ ਅੱਜ ਮਿੱਲ ਮਾਲਕਾਂ ਨਾਲ ਮੀਟਿੰਗ ਤੈਅ ਕੀਤੀ ਗਈ।  ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸਾਂਝੇ ਰੂਪ ਵਿਚ ਭਾਅ ਦਾ 70 ਫੀਸਦੀ ਬੋਝ ਸੂਬਾ ਸਰਕਾਰ ਅਤੇ 30 ਫੀਸਦੀ ਪ੍ਰਾਈਵੇਟ ਸੂਗਰ ਮਿੱਲ ਮਾਲਕਾਂ ਦੁਆਰਾ ਸਹਿਣ ਕੀਤਾ ਜਾਵੇਗਾ।

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਦੇ ਮੱਦੇਨਜਰ ਮੁੱਖ ਮੰਤਰੀ ਨੇ ਮਿੱਲਾਂ ਛੇਤੀ ਕਾਰਜਸ਼ੀਲ ਕਰਨ ਵਾਸਤੇ ਤਿਆਰੀ ਕਰਨ ਦੇ ਹੁਕਮ ਦਿੱਤੇ ਜਿਸ ‘ਤੇ ਮਿੱਲ ਮਾਲਕਾਂ ਨੇ ਮਿੱਥੇ ਸਮੇਂ ‘ਤੇ ਕੰਮ ਸੁਰੂ ਕਰਨ ਲਈ ਸਹਿਮਤੀ ਪ੍ਰਗਟਾਈ।

ਦੱਸਣਯੋਗ ਹੈ ਕਿ ਸਾਲ 2021-22 ਵਿਚ ਗੰਨੇ ਦਾ ਭਾਅ 310 ਤੋਂ ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ  360 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਸੀ।

ਹੁਣ ਗੰਨੇ ਦੇ 360 ਰੁਪਏ ਪ੍ਰਤੀ ਕੁਇੰਟਲ ਦੇ ਕੁੱਲ ਭਾਅ ਵਿੱਚੋਂ 325 ਰੁਪਏ ਪ੍ਰਤੀ ਕੁਇੰਟਲ ਪ੍ਰਾਈਵੇਟ ਖੰਡ ਮਿੱਲਾਂ ਅਦਾ ਕਰਨਗੇ ਜਦਕਿ ਬਾਕੀ ਰੁਪਏ  35 ਰੁਪਏ ਪ੍ਰਤੀ ਕੁਇੰਟਲ ਸਰਕਾਰੀ ਖਜਾਨੇ ਵੱਲੋਂ ਸਹਿਣ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਅਨਿਰੁਧ ਤਿਵਾੜੀ, ਵਿੱਤ ਕਮਿਸਨਰ (ਸਹਿਕਾਰਤਾ) ਅਨੁਰਾਗ ਅਗਰਵਾਲ, ਪ੍ਰਮੁੱਖ ਸਕੱਤਰ (ਵਿੱਤ) ਕੇ.ਏ.ਪੀ.  ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਅਤੇ ਸੂਗਰਫੈੱਡ ਦੇ ਐਮਡੀ ਰਾਜੀਵ ਗੁਪਤਾ ਸਾਮਲ ਹਨ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans