Menu

ਕੈਬਨਿਟ ਮੰਤਰੀ ਸਿੰਗਲਾ ਨੇ ਸਫ਼ਾਈ ਸੇਵਕਾਂ ਨਾਲ ਮਿਲ ਕੇ ਮਨਾਇਆ ਦੀਵਾਲੀ ਦਾ ਤਿਉਹਾਰ

ਤਿਉਹਾਰਾਂ ਦੀਆਂ ਖੁਸ਼ੀਆਂ ਨੂੰ ਚਾਰ ਚੰਨ ਲਾਉਣ ’ਚ ਸਫ਼ਾਈ ਸੇਵਕਾਂ ਦਾ ਵੱਡਾ ਯੋਗਦਾਨ : ਵਿਜੈਇੰਦਰ ਸਿੰਗਲਾ
ਸੰਗਰੂਰ: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਸੰਗਰੂਰ ਦੇ ਵਿਧਾਇਕ ਵਿਜੈਇੰਦਰ ਸਿੰਗਲਾ ਵੱਲੋਂ ਇਸ ਵਾਰ ਨਵੀਂ ਪਿਰਤ ਪਾਉਂਦਿਆਂ ਹਲਕੇ ਦੇ ਸਾਰੇ ਸਫ਼ਾਈ ਸੇਵਕਾਂ ਨਾਲ ਮਿਲ ਕੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ।

ਸਿੰਗਲਾ ਦੀ ਰਿਹਾਇਸ਼ ’ਚ ਹੋਏ ਇਸ ਸਮਾਗਮ ਵਿੱਚ ਸੰਗਰੂਰ ਤੇ ਭਵਾਨੀਗੜ ਦੇ ਵੱਡੀ ਗਿਣਤੀ ਸਫ਼ਾਈ ਸੇਵਕ ਮੌਜ਼ੂਦ ਸਨ। ਗੱਲਬਾਤ ਦੌਰਾਨ ਸਿੰਗਲਾ ਨੇ ਕਿਹਾ ਕਿ ਸਫ਼ਾਈ ਸੇਵਕਾਂ ਦਾ ਤਿਉਹਾਰਾਂ ਮੌਕੇ ਬਹੁਤ ਵੱਡਾ ਯੋਗਦਾਨ ਹੁੰਦਾ ਹੈ। ਦੀਵਾਲੀ ਦੌਰਾਨ ਜਦੋਂ ਅਸੀਂ ਸਾਰੇ ਆਪੋ ਆਪਣੇ ਘਰਾਂ ਦੀ ਸਫਾਈ ਕਰਕੇ ਦੀਵਾਲੀ ਦੀਆਂ ਖੁਸ਼ੀਆਂ ਮਨਾਉਂਦੇ ਹਾਂ ਤਾਂ ਉਥੇ ਇਹ ਸਫ਼ਾਈ ਸੇਵਕ ਘਰਾਂ ਦੇ ਨਾਲ ਨਾਲ ਆਸੇ ਪਾਸੇ ਦੀ ਸਫ਼ਾਈ ਵੀ ਕਰਦੇ ਹਨ ਜਿਸ ਨਾਲ ਤਿਉਹਾਰਾਂ ਦੀਆਂ ਖੁਸ਼ੀਆਂ ਨੂੰ ਚਾਰ ਚੰਦ ਲੱਗ ਜਾਂਦੇ ਹਨ।

ਉਨ੍ਹਾਂ ਕਿਹਾ ਕਿ ਗਲੀਆਂ ਮੁਹੱਲਿਆਂ ਵਿੱਚ ਸਫ਼ਾਈ ਸੇਵਕਾਂ ਦਾ ਮੌਜ਼ੂਦ ਹੋਣਾ ਬਹੁਤ ਜ਼ਰੂਰੀ ਹੁੰਦਾ ਹੈ, ਇਸੇ ਤਰਾਂ ਪੂਰੇ ਸ਼ਹਿਰਾਂ, ਕਸਬਿਆਂ ਤੇ ਪਿੰਡਾਂ ਵਿੱਚ ਜੇਕਰ ਕੁਝ ਦਿਨ ਸਫ਼ਾਈ ਨਾ ਹੋਵੇ ਤਾਂ ਸਾਰੇ ਪਾਸੇ ਕੂੜਾ ਕਰਕਟ ਫੈਲ ਸਕਦਾ ਹੈ।  ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਤਿਉਹਾਰਾਂ ਦੇ ਦਿਨਾਂ ਵਿੱਚ ਹੀ ਨਹੀਂ ਆਮ ਦਿਨਾਂ ਵਿੱਚ ਵੀ ਸਫ਼ਾਈ ਸੇਵਕਾਂ ਨਾਲ ਮਿਲਵਰਤਣ ਰੱਖਣ ਅਤੇ ਇਨਾਂ ਦੀਆਂ ਮੰਗਾਂ ਦਾ ਵਿਸ਼ੇਸ਼ ਧਿਆਨ ਰੱਖਣ।

ਉਨ੍ਹਾਂ ਸਮੂਹ ਸਫ਼ਾਈ ਸੇਵਕਾਂ ਨੂੰ ਇਹ ਵੀ ਕਿਹਾ ਕਿ ਜਿਹੜੀਆਂ ਵੀ ਉਨ੍ਹਾਂ ਦੀਆਂ ਮੰਗਾਂ ਹਨ, ਉਹ ਲੋਕਾਂ ਦਾ ਨੁਮਾਇੰਦਾ ਹੋਣ ਕਰਕੇ ਸਰਕਾਰ ਤੱਕ ਪਹੁੰਚਾ ਦਿੱਤੀਆਂ ਗਈਆਂ ਹਨ ਅਤੇ ਉਹ ਹਮੇਸ਼ਾ ਹੀ ਆਪਣੇ ਲੋਕਾਂ ਦੇ ਨਾਲ ਖੜੇ ਹਨ। ਉਨ੍ਹਾਂ ਸਮੂਹ ਸਫ਼ਾਈ ਸੇਵਕਾਂ ਦਾ ਮੂੰਹ ਮਿੱਠਾ ਕਰਵਾਇਆ ਤੇ ਉਨ੍ਹਾਂ ਦਾ ਸਨਮਾਨ ਵੀ ਕੀਤਾ।

ਇਸ ਦੌਰਾਨ ਸਫਾਈ ਸੇਵਕਾਂ ਨੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਤੋਂ ਪਹਿਲਾਂ ਕਿਸੇ ਵੀ ਆਗੂ ਨੇ ਉਨ੍ਹਾਂ ਨਾਲ ਇਸ ਤਰਾਂ ਤਿਉਹਾਰ ਨਹੀਂ ਮਨਾਇਆ। ਉਨ੍ਹਾਂ ਸਿੰਗਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਮਾਗਮਾਂ ਕਰਕੇ ਉਨ੍ਹਾਂ ਨੂੰ ਆਪਣੀ ਡਿਊਟੀ ਵਿੱਚ ਹੋਰ ਉਤਸ਼ਾਹ ਨਾਲ ਕੰਮ ਕਰਨ ਵਿੱਚ ਮੱਦਦ ਮਿਲੇਗੀ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans