Menu

ਬਠਿੰਡਾ ਸ਼ਹਿਰ ‘ਚ ਆਪ ਨੂੰ ਝਟਕਾ, ਸੁਖਬੀਰ ਬਾਦਲ ਨੇ ਕਿਹਾ; ਆਪ ਦਾ ਨਹੀਂ ਬਚਿਆ ਕੋਈ ਵਜੂਦ, ਝਾੜੂ ਖਿੱਲਰਿਆ

ਆਪ ਵਿੱਚ ਨਹੀਂ ਔਰਤਾਂ ਦਾ ਸਨਮਾਨ, ਪੈਸੇ ਲੈ ਕੇ ਵੰਡਦੇ ਅਹੁਦੇ : ਰੁਪਿੰਦਰ ਕੌਰ

ਸਾਮਲ ਹੋਣ ਵਾਲੀ ਆਪ ਆਗੂ ਨੂੰ ਸਨਮਾਨਤ ਕਰਦੇ ਸੁਖਬੀਰ ਬਾਦਲ।

ਬਠਿੰਡਾ: ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰ ਵਿੱਚ ਆਮ ਆਦਮੀ ਪਾਰਟੀ ਨੂੰ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਤਿੰਨ ਵਿਧਾਨ ਸਭਾ ਹਲਕਿਆਂ ਦੇ ਸਾਬਕਾ ਸੈਕਟਰ ਇੰਚਾਰਜ ਮੈਡਮ ਰੁਪਿੰਦਰ ਕੌਰ ਅੱਜ ਆਪਣੇ ਸਾਥੀਆਂ ਸਮੇਤ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਉਮੀਦਵਾਰ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ, ਜਿਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਰੋਪਾਓ ਪਾ ਕੇ ਪਾਰਟੀ ਵਿੱਚ ਜੀ ਆਇਆਂ ਕਿਹਾ ਤੇ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਪ ਦਾ ਪੰਜਾਬ ਵਿੱਚ ਵਜੂਦ ਪੂਰੀ ਤਰ੍ਹਾਂ ਖ਼ਤਮ ਹੋ ਚੁੱਕਿਆ ਹੈ ਤੇ ਝਾੜੂ ਵੀ ਖਿੱਲਰ ਚੁੱਕਿਆ ਹੈ ਗੁੱਟਬਾਜ਼ੀ ਦਾ ਸ਼ਿਕਾਰ ਹੋਈ ਆਪ ਲੋਕ ਹਿੱਤਾਂ ਦੀ ਕੋਈ ਗੱਲ ਨਹੀਂ ਕਰ ਰਹੀ ਆਪ ਸੁਪਰੀਮੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪੰਜਾਬ ਪ੍ਰਤੀ ਦੋਗਲੀ ਸੋਚ ਹੈ ਜਿਸ ਦਾ ਖੁਲਾਸਾ ਹਰ ਦੌਰੇ ਤੇ ਸਾਹਮਣੇ ਆਉਂਦਾ ਹੈ।

ਇਸ ਮੌਕੇ ਰੁਪਿੰਦਰ ਕੌਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਹੁਣ ਖਾਸ ਲੀਡਰਾਂ ਦੀ ਪਾਰਟੀ ਬਣ ਕੇ ਰਹਿ ਗਈ ਹੈ ਤੇ ਔਰਤਾਂ ਅਤੇ ਪਾਰਟੀ ਲਈ ਕੰਮ ਕਰਨ ਵਾਲੇ ਪੁਰਾਣੇ ਵਲੰਟੀਅਰਾਂ ਦਾ ਕੋਈ ਮਾਣ ਸਨਮਾਨ ਨਹੀਂ,ਪੈਸੇ ਲੈ ਕੇ ਅਹੁਦੇ ਵੰਡੇ ਜਾਂਦੇ ਹਨ ਅਤੇ ਜਿਨ੍ਹਾਂ ਵਰਕਰਾਂ ਦੀ ਕੋਈ ਪੁੱਛ ਪਡ਼ਤਾਲ ਨਹੀਂ। ਉਨ੍ਹਾਂ ਨੂੰ ਹਲਕਾ ਇੰਚਾਰਜ ਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਹ ਵਿਧਾਨ ਸਭਾ ਹਲਕਾ ਲੰਬੀ ਬਠਿੰਡਾ ਦਿਹਾਤੀ ਅਤੇ ਭੁੱਚੋ ਦੇ ਹਲਕਾ ਪ੍ਰਧਾਨ ਦੇ ਤੌਰ ਤੇ ਕੰਮ ਕਰ ਚੁੱਕੇ ਹਨ ਅਤੇ ਪੁਰਾਣੇ ਵਰਕਰਾਂ ਵਿਚੋਂ ਹਨ।

ਜ਼ਿਕਰਯੋਗ ਹੈ ਕਿ ਰੁਪਿੰਦਰ ਕੌਰ ਕਿਸਾਨੀ ਅੰਦੋਲਨ ਵਿਚ ਵੀ ਮੂਹਰੇ ਹੋ ਕੇ ਸੰਘਰਸ਼ ਕਰਦੇ ਆ ਰਹੇ ਹਨ। ਇਸ ਮੌਕੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਮੈਡਮ ਰੁਪਿੰਦਰ ਕੌਰ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਵਿੱਚ ਜੀ ਆਇਆਂ ਆਖਦਿਆਂ ਕਿਹਾ ਕਿ ਰੁਪਿੰਦਰ ਕੌਰ ਤੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਤਾਕਤ ਮਿਲੀ ਹੈ ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿੱਚ ਵਰਕਰ ਸ਼ਾਮਿਲ ਸਨ ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans