ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਤਨੀ ਬੀਬਾ ਵੀਨੂੰ ਬਾਦਲ ਨੇ ਅੱਜ ਸ਼ਹਿਰ ਅੰਦਰ ਮਨਾਏ ਗਏ ਛੱਠ ਪੂਜਾ ਦੇ ਪ੍ਰੋਗਰਾਮਾਂ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਛੱਠ ਪੂਜਾ ਦੀ ਵਧਾਈ ਦਿੱਤੀ। ਜਿਕਰਯੋਗ ਹੈ ਕਿ ਪਹਿਲਾ ਉਨ੍ਹਾਂ ਸਰਹਿੰਦ ਨਹਿਰ ਸਮੇਤ ਹੋਰਨਾਂ ਥਾਵਾਂ ਦਾ ਦੌਰਾ ਕੀਤਾ ਜਿੱਥੇ ਛੱਠ ਪੂਜਾ ਦਾ ਤਿਉਹਾਰ ਮਨਾਇਆ ਜਾਣਾ ਸੀ। ੳੁਨ੍ਹਾਂ ਛੱਠ ਪੂਜਾ ਦੇ ਤਿਉਹਾਰ ਲਈ ਸ਼ਰਧਾਲੂਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਲੋਹੜੀ ਦੇ ਪ੍ਰਬੰਧ ਕਰਵਾਏ। ਉਨ੍ਹਾਂ ਕਿਹਾ ਕਿ ਸਾਡੇ ਧਾਰਮਿਕ ਤਿਉਹਾਰ ਸਾਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ ਹਨ ਇਹੀ ਕਾਰਨ ਹੈ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਹੇਠ ਬਠਿੰਡਾ ਸ਼ਹਿਰ ਅੰਦਰ ਸਾਰੇ ਧਾਰਮਿਕ ਤਿਉਹਾਰਾਂ ਨੂੰ ਬੜੀ ਧੂਮਧਾਮ ਨਾਲ ਮਨਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਸ਼ਹਿਰ ਅੰਦਰ ਛੱਠ ਪੂਜਾ ਦਾ ਤਿਉਹਾਰ ਮਨਾਉਣ ਵਾਲੇ ਵੱਡੀ ਗਿਣਤੀ ਲੋਕ ਰਹਿੰਦੇ ਹਨ ਜਿਨ੍ਹਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਛੱਠ ਪੂਜਾ ਦੇ ਤਿਉਹਾਰ ਲਈ ਸ਼ਰਧਾਲੂਆਂ ਨੂੰ ਕੋਈ ਸਮੱਸਿਆ ਨਾ ਆਵੇ ਇਸ ਦੇ ਪੂਰੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕੀਤੇ ਗਏ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਛੱਠ ਪੂਜਾ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਵੱਖ ਵੱਖ ਥਾਵਾਂ ਧੋਬੀਆਣਾ ਬਸਤੀ,ਜਨਤਾ ਨਗਰ, ਉਧਮ ਸਿੰਘ ਨਗਰ ਵਿੱਖੇ ਮਨਾਏ ਗਏ ਤਿਉਹਾਰ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਉਹਨਾਂ ਨਾਲ ਕਾਂਗਰਸੀ ਵਰਕਰ ਵੀ ਹਾਜ਼ਰ ਰਹੇ