Menu

‘ਆਪ’ ਨੇ ਮੁੱਖ ਮੰਤਰੀ ਚੰਨੀ ਦੇ ਰਿਪੋਰਟ ਕਾਰਡ ਨੂੰ ਝੂਠ ਦਾ ਪੁਲੰਦਾ ਅਤੇ ਪੰਜਾਬੀਆਂ ਨਾਲ ਧੋਖਾ ਐਲਾਨਿਆ

ਚੰਡੀਗੜ, 4 ਦਸੰਬਰ – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੇਸ਼ ਕੀਤੀ ਕਾਂਗਰਸ ਸਰਕਾਰ ਦੀ 72 ਦਿਨਾਂ ਦੀ ਕਾਰਗੁਜ਼ਾਰੀ (ਰਿਪੋਰਟ ਕਾਰਡ) ਨੂੰ ਝੂਠ ਦਾ ਪੁਲੰਦਾ ਅਤੇ ਪੰਜਾਬੀਆਂ ਨਾਲ ਧੋਖਾ ਕਰਾਰ ਦਿੱਤਾ ਹੈ। ‘ਆਪ’ ਦਾ ਕਹਿਣਾ ਹੈ ਕਿ ਕਾਂਗਰਸ ਦੇ ਮੁੱਖ ਮੰਤਰੀ ਚੰਨੀ 72 ਦਿਨਾਂ ਦੌਰਾਨ ਪੰਜਾਬ ਵਾਸੀਆਂ ਅੱਗੇ ਐਲਾਨ ਹੀ ਕਰ ਰਹੇ ਹਨ, ਅਸਲ ਵਿੱਚ ਕੋਈ ਵੀ ਲੋਕ ਹਿਤੈਸ਼ੀ ਕੰਮ ਨਹੀਂ ਕਰ ਰਹੇ। ਕਾਂਗਰਸ ਸਰਕਾਰ ਨੂੰ 72 ਦਿਨਾਂ ਦੀ ਨਹੀਂ ਸਗੋਂ ਆਪਣੇ 5 ਸਾਲਾਂ ਦੀ ਸਮੁੱਚੀ ਕਾਰਗੁਜ਼ਾਰੀ ਪੰਜਾਬ ਵਾਸੀਆਂ ਅੱਗੇ ਪੇਸ਼ ਕਰਨੀ ਚਾਹੀਦੀ ਹੈ।
ਮੁੱਖ ਮੰਤਰੀ ਚੰਨੀ ਦੇ ਰਿਪੋਰਟ ਕਾਰਡ ਵਿਚਲੇ ਝੂਠ ਦਾ ਪਰਦਾਫਾਸ਼ ਕਰਨ ਲਈ ‘ਆਪ’ ਦੇ ਵਿਧਾਇਕ ਜੈ ਸਿੰਘ ਰੋੜੀ, ਬੁਲਾਰੇ ਨੀਲ ਗਰਗ ਅਤੇ ਐਡੋਵੇਕਟ ਦਿਨੇਸ਼ ਚੱਢਾ ਵੱਲੋਂ ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ ਗਈ, ਜਿਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਜੈ ਸਿੰਘ ਰੋੜੀ ਨੇ ਕਿਹਾ, ”ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਸਰਕਾਰ ਦੀ 72 ਦਿਨਾਂ ਦੀ ਕਾਰਗੁਜ਼ਾਰੀ ਪੇਸ਼ ਕਰਨ ਦੇ ਨਾਂਅ ‘ਤੇ ਪੰਜਾਬ ਵਾਸੀਆਂ ਨੂੰ ਠੱਗਣ ਦਾ ਕੋਝਾ ਯਤਨ ਕੀਤਾ, ਕਿਉਂਕਿ ਕਾਂਗਰਸ ਸਰਕਾਰ ਨੇ ਨਾ ਤਾਂ ਬਿਜਲੀ ਬਿੱਲ ਮੁਆਫ਼ ਕੀਤੇ, ਨਾ ਪਾਣੀ ਸਸਤਾ ਕੀਤਾ, ਨਾ ਰੇਤਾ ਸਸਤਾ ਕੀਤਾ ਅਤੇ ਨਾ ਹੀ ਸੂਬੇ ‘ਚੋਂ ਨਸ਼ਾ, ਸ਼ਰਾਬ, ਟਰਾਂਸਪੋਰਟ ਮਾਫ਼ੀਆ ਖ਼ਤਮ ਹੋਇਆ ਹੈ।” ਵਿਧਾਇਕ ਨੇ ਅੱਗੇ ਦੱਸਿਆ ਕਿ ਪੰਜਾਬ ਵਾਸੀਆਂ ਨੂੰ ਠੱਗਣ ਲਈ ਮੁੱਖ ਮੰਤਰੀ ਚੰਨੀ ਉਹ ਬਿਜਲੀ ਬਿੱਲ ਦਿਖਾ ਰਹੇ ਹਨ, ਜਿਹੜਾ ਐਸ.ਸੀ ਅਤੇ ਬੀ.ਸੀ ਸ਼੍ਰੇਣੀਆਂ ਦਾ ਇੱਕ ਕਿੱਲੋਵਾਟ ਲੋਡ ਤੱਕ ਦਾ 200 ਬਿਜਲੀ ਯੂਨਿਟਾਂ ਮੁਆਫ਼ ਹੋਣ ਕਾਰਨ ਆਉਂਦਾ ਹੈ ਅਤੇ ਇਹ ਯੋਜਨਾ ਕਾਂਗਰਸ ਸਰਕਾਰ ਤੋਂ ਪਹਿਲਾ ਦੀ ਸੂਬੇ ‘ਚ ਲਾਗੂ ਹੈ।
ਜੈ ਸਿੰਘ ਰੋੜੀ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਵੱਲੋਂ ਲੋਕਾਂ ਨੂੰ ਰਾਹਤ ਦੇਣ ਦੇ ਨਾਂਅ ‘ਤੇ ਕੇਵਲ ਐਲਾਨ ਹੀ ਕੀਤੇ ਗਏ ਹਨ, ਜਿਸ ਕਾਰਨ ਹੁਣ ਉਨਾਂ ਨੂੰ ਮੁੱਖ ਮੰਤਰੀ ਐਲਾਨਜੀਤ ਸਿੰਘ ਕਹਿ ਸੰਬੋਧਨ ਕਰਦੇ ਹਨ, ਕਿਉਂਕਿ ਦੋ ਕਿੱਲੋਵਾਟ ਲੋਡ ਤੱਕ ਦੇ ਬਕਾਏ ਬਿੱਲ ਵੀ ਗ਼ਰੀਬ ਲੋਕਾਂ ਦੇ ਮੁਆਫ਼ ਨਹੀਂ ਹੋਏ, ਜਿਸ ਦੇ ਸਬੂਤ ਵਜੋਂ ਵਿਧਾਇਕ ਨੇ ਇੱਕ ਐਸ.ਸੀ ਵਰਗ ਦੇ ਪਰਿਵਾਰ ਦਾ ਬਿਜਲੀ ਬਿੱਲ ਮੀਡੀਆ ਅੱਗੇ ਪੇਸ਼ ਕੀਤਾ। ਉਨਾਂ ਦੱਸਿਆ ਕਿ ਇਸ ਗ਼ਰੀਬ ਪਰਿਵਾਰ ਨੂੰ 7 ਹਜ਼ਾਰ 8 ਸੌ ਰੁਪਏ ਦਾ ਬਿੱਲ ਭੇਜਿਆ ਗਿਆ ਅਤੇ ਇਸ ਬਿੱਲ ‘ਚ 7 ਹਜ਼ਾਰ ਰੁਪਏ ਪੁਰਾਣੇ ਬਕਾਏ ਦੇ ਹਨ, ਜਦੋਂ ਕਿ ਮੁੱਖ ਮੰਤਰੀ ਨੇ ਪੁਰਾਣੇ ਬਕਾਏ ਮੁਆਫ਼ ਕਰਨ ਦਾ ਐਲਾਨ ਕੀਤਾ ਸੀ। ਅਜਿਹਾ ਹੀ ਝੂਠ ਪਾਣੀ ਦੇ ਬਿੱਲ ਘੱਟ ਕਰਨ ਬਾਰੇ ਚੰਨੀ ਵੱਲੋਂ ਬੋਲਿਆ ਜਾ ਰਿਹਾ ਹੈ, ਜਦੋਂ ਕਿ ਲੋਕਾਂ ਨੂੰ ਪਾਣੀ ਦੇ ਬਿੱਲ 50 ਰੁਪਏ ਦੀ ਥਾਂ ਸੈਂਕੜੇ ਰੁਪਇਆ ਵਿੱਚ ਆ ਰਹੇ ਹਨ।
ਮੁੱਖ ਮੰਤਰੀ ਵੱਲੋਂ ਜ਼ੀਰੋ ਕੀਮਤ ਦਾ ਬਿਜਲੀ  ਬਿੱਲ ਦਿਖਾਉਣ ਬਾਰੇ ਜੈ ਸਿੰਘ ਰੋੜੀ ਨੇ ਕਿਹਾ ਕਿ ਅੱਜ ਵੀ ਪੰਜਾਬੀਆਂ ਨੂੰ ਬਿਜਲੀ ਦੇ ਬਿੱਲ ਐਨੇ ਜ਼ਿਆਦਾ ਆ ਰਹੇ ਹਨ ਕਿ ਬਿੱਲ ਅਦਾ ਕਰਨ ਲਈ ਵੀ ਕਰਜ਼ਾ ਲੈਣਾ ਪੈ ਰਿਹਾ ਹੈ। ਸੱਚ ਤਾਂ ਇਹ ਹੈ ਕਿ ਪੰਜਾਬ ‘ਚ ਗ਼ਰੀਬ ਪਰਿਵਾਰਾਂ ਦਾ ਬਿੱਲ ਵੀ ਜ਼ੀਰੋ ਨਹੀਂ ਹੋਇਆ ਅਤੇ ਨਾ ਹੀ ਬਕਾਏ ਬਿੱਲ ਮੁਆਫ਼ ਹੋਏ ਹਨ।
‘ਆਪ’ ਆਗੂ ਨੇ ਮੁੱਖ ਮੰਤਰੀ ਚੰਨੀ ਨੂੰ ਸਵਾਲ ਕੀਤਾ ਕਿ ਮੁੱਖ ਮੰਤਰੀ ਦੱਸਣ ਕਿੰਨੀਆਂ ਕਾਰਪੋਰੇਟ ਬਿਜਲੀ ਕੰਪਨੀਆਂ ਪੰਜਾਬ ਵਿਚੋਂ ਚਲੀਆਂ ਗਈਆਂ ਹਨ? ਕਿਹੜੇ ਮਾਰੂ ਬਿਜਲੀ ਸਮਝੌਤੇ ਰੱਦ ਕੀਤੇ ਹਨ? ਕਿਹੜੇ ਕੇਬਲ ਮਾਫ਼ੀਆ ਨੂੰ ਨੱਥ ਪਾਈ ਹੈ? ਰੇਤ ਮਾਫ਼ੀਆ ਦਾ ਕਿੱਥੇ ਲੱਕ ਤੋੜਿਆ ਗਿਆ ਹੈ ? ਜੈ ਸਿੰਘ ਰੋੜੀ ਨੇ ਕਿਹਾ ਕਿ ਸਚਾਈ ਇਹ ਹੈ ਕਿ ਪੰਜ ਸਾਲ ਪੰਜਾਬ ਨੂੰ ਹਰ ਖੇਤਰ ਵਿੱਚ ਲੁੱਟਣ ਵਾਲੀ ਕਾਂਗਰਸ ਸਰਕਾਰ ਕੇਵਲ 72 ਦਿਨਾਂ ਦੇ ਐਲਾਨਾਂ ਨਾਲ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕਾਂਗਰਸ ਸਰਕਾਰ ਨੇ ਪੰਜ ਸਾਲਾਂ ਦੌਰਾਨ ਲੋਕ ਹਿਤੈਸ਼ੀ ਕੋਈ ਕੰਮ ਨਹੀਂ ਕੀਤਾ, ਇਸ ਲਈ ਚੰਨੀ ਸਰਕਾਰ ਪੰਜ ਸਾਲਾਂ ਦਾ ਰਿਪੋਰਟ ਕਾਰਡ  ਪੰਜਾਬ ਵਾਸੀਆਂ ਅੱਗੇ ਨਹੀਂ ਰੱਖ ਰਹੀ।

ਸਾਬਕਾ ਕੇਂਦਰੀ ਮੰਤਰੀ ਤੇ ਕਾਂਗਰਸ ਨੇਤਾ ਆਰਪੀਐਨ…

ਨਵੀਂ ਦਿੱਲੀ , 25 ਜਨਵਰੀ – ਉੱਤਰ ਪ੍ਰਦੇਸ਼ ‘ਚ ਕਾਂਗਰਸ ਦੇ ਸਟਾਰ ਪ੍ਰਚਾਰਕ ਆਰਪੀਐੱਨ ਸਿੰਘ ਜੋ ਕਾਂਗਰਸ ਦੀ ਮਨਮੋਹਨ…

ਮੁਫਤ ਐਲਾਨਾਂ ਵਾਲੀਆਂ ਪਾਰਟੀਆਂ ਤੇ…

ਨਵੀਂ ਦਿੱਲੀ, 25 ਜਨਵਰੀ – ਸੁਪਰੀਮ ਕੋਰਟ…

ਮੁੰਬਈ ‘ਚ 20 ਮੰਜ਼ਿਲਾ ਇਮਾਰਤ…

ਮੁੰਬਈ, 22 ਜਨਵਰੀ – ਮੁੰਬਈ ਦੇ ਤਾਰਦੇਓ …

 ਮੰਡਪ ਦੀ ਥਾਂ ਪੁੱਜਾ ਜੇਲ੍ਹ,…

ਨਵੀਂ ਦਿੱਲੀ, 20 ਜਨਵਰੀ –  ਵੈਲੇਨਟਾਈਨ ਡੇ …

Listen Live

Subscription Radio Punjab Today

Our Facebook

Social Counter

  • 23115 posts
  • 0 comments
  • 0 fans

ਲਾਹੌਰ ਦੇ ਅਨਾਰਕਲੀ ਬਾਜ਼ਾਰ ਇਲਾਕੇ ‘ਚ ਬੰਬ…

ਲਾਹੌਰ, 20 ਜਨਵਰੀ – ਪਾਕਿਸਤਾਨ  ਦੇ ਲਾਹੌਰ ਦੇ ਅਨਾਰਕਲੀ ਬਾਜ਼ਾਰ ਇਲਾਕੇ ‘ਚ ਵੀਰਵਾਰ ਨੂੰ ਹੋਏ ਬੰਬ ਧਮਾਕੇ ‘ਚ 3 ਲੋਕਾਂ…

ਪੱਪੀ ਭਦੌੜ ਦੇ ਗੀਤ ‘ਖ਼ਤਰਾ…

ਪੱਪੀ ਭਦੌੜ ਦੀ ਸੰਗੀਤ ਪ੍ਰਤੀ ਵੱਡਮੁਲੀ ਦੇਣ…

ਐਨ. ਕੇ. ਆਰ. ਐਸ. ਟਰੱਕਿੰਗ…

ਫਰਿਜਨੋ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ)…

‘ਕੈਂਡੀਕ੍ਰਸ਼’ ਵੀਡੀਓ ਗੇਮ ਬਣਾਉਣ ਵਾਲੀ…

ਮਾਈਕ੍ਰੋਸਾਫਟ ਨੇ ‘ਕੈਂਡੀਕ੍ਰਸ਼’ ਵੀਡੀਓ ਗੇਮ ਨਿਰਮਾਤਾ ਐਕਟੀਵਿਜ਼ਨ…