ਕੁੰਨੂਰ, 8 ਦਸੰਬਰ – ਤਾਮਿਲਨਾਡੂ ਦੇ ਕੁੰਨੂਰ ’ਚ ਅੱਜ ਸਵੇਰੇ ਵੱਡਾ ਹਾਦਸਾ ਵਾਪਰਿਆ। ਚੀਫ ਆਫ ਡਿਫੈਂਸ ਸਟਾਫ ਬਿਪਿਨ ਰਾਵਤ ਸਮੇਤ ਫੌਜ ਦੇ ਸੀਨੀਅਰ ਅਧਿਕਾਰੀਆਂ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਤਾਮਿਲਨਾਡੂ ‘ਚ ਹਾਦਸਾਗ੍ਰਸਤ ਹੋ ਗਿਆ ਹੈ।ਇਸ ਹਾਦਸੇ ’ਚ ਸਵਾਰ ਸੀ.ਡੀ.ਐੱਸ. ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਸਮੇਤ 14 ਲੋਕ ਸਵਾਰ ਸਨ। ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਇਸ ਹੈਲੀਕਾਪਟਰ ਹਾਦਸੇ ਦਾ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਦੀ ਮੌਤ ਦੀ ਪੁਸ਼ਟੀ ਹੋ ਗਈ ਹੈ।