Menu

ਓ.ਪੀ. ਸੋਨੀ ਨੇ 225 ਮਲਟੀਪਰਪਜ਼ ਸਿਹਤ ਵਰਕਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 8 ਦਸੰਬਰ – ਪੰਜਾਬ ਦੇ ਉਪ ਮੁੱਖ ਮੰਤਰੀ ਓ.ਪੀ.ਸੋਨੀ ਨੇ ਅੱਜ ਇਥੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਨਵੀਆਂ ਭਰਤੀ ਹੋਈਆਂ ਮਲਟੀ ਪਰਪਜ਼ ਹੈਲਥ ਵਰਕਰਾਂ(ਐਮ.ਪੀ.ਐਚ. ਡਬਲਿਊ.) (ਫੀਮੇਲ) ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸ੍ਰੀ ਵਿਕਾਸ ਗਰਗ, ਸਕੱਤਰ ਸਿਹਤ, ਡਾ: ਅੰਦੇਸ਼ , ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਅਤੇ ਡਾ. ਓ.ਪੀ. ਗੋਜਰਾ, ਡਾਇਰੈਕਟਰ ਸਿਹਤ ਸੇਵਾਵਾਂ(ਪ.ਭ.) ਵੀ ਹਾਜ਼ਰ ਸਨ।
 ਪੰਜਾਬ ਸਰਕਾਰ ਨੇ ਐਮ.ਪੀ.ਐਚ. ਡਬਲਿਊ. (ਫ਼ੀਮੇਲ) ਦੀਆਂ 600 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕੀਤਾ ਸੀ ਅਤੇ ਅੱਜ ਦੇ ਸਮਾਗਮ ਵਿੱਚ ਪਹਿਲੇ ਪੜਾਅ ਵਿੱਚ 225 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਅਤੇ ਬਾਕੀ ਉਮੀਦਵਾਰਾਂ ਨੂੰ ਵੀ ਅਗਾਮੀ ਕੁਝ ਦਿਨਾਂ ਵਿੱਚ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ।
ਨਵੇਂ ਭਰਤੀ ਉਮੀਦਵਾਰਾਂ ਨੂੰ ਸੰਬੋਧਨ ਕਰਦਿਆਂ  ਸੋਨੀ ਨੇ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫ਼ਰੀਦਕੋਟ ਰਾਹੀਂ ਇਨ੍ਹਾਂ ਨਿਯੁਕਤੀਆਂ ਦੀ ਚੋਣ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ “ਰੁਜ਼ਗਾਰ ਪ੍ਰਾਪਤ ਕਰਨਾ ਕਿਸੇ ਵੀ ਵਿਅਕਤੀ ਦੇ ਜੀਵਨ ਵਿੱਚ ਇੱਕ ਨਾ ਭੁੱਲਣ ਵਾਲਾ ਪੜਾਅ ਹੁੰਦਾ ਹੈ ਅਤੇ ਸਰਕਾਰ ਉਮੀਦ ਕਰਦੀ ਹੈ ਕਿ ਸਾਰੇ ਨਵ-ਨਿਯੁਕਤ ਕਰਮਚਾਰੀ ਆਪਣੇ ਪ੍ਰੋਫਾਈਲ ਅਨੁਸਾਰ ਇਮਾਨਦਾਰੀ ਅਤੇ ਮਿਹਨਤ ਨਾਲ਼ ਡਿਊਟੀ ਨਿਭਾਉਣਗੇ ਤਾਂ ਜੋ ਆਮ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਹੋ ਸਕਣ।”
ਸੋਨੀ ਨੇ ਕਿਹਾ, “ਪੰਜਾਬ ਸਰਕਾਰ ਕੋਵਿਡ-19 ਮਹਾਂਮਾਰੀ ਦੇ ਦੌਰ ਨੂੰ ਬੜੀ ਤਨਦੇਹੀ ਨਾਲ ਨਜਿੱਠਿਆ ਹੈ ਅਤੇ ਇਹ ਸਭ ਸਿਹਤ ਕਰਮਚਾਰੀਆਂ ਦੀਆਂ 24 ਘੰਟੇ ਸੇਵਾਵਾਂ ਸਦਕਾ ਹੀ ਹੋ ਰਿਹਾ ਹੈ”। ਉਨ੍ਹਾਂ ਦੱਸਿਆ ਕਿ “ਅਸੀਂ ਵੱਡੀ ਗਿਣਤੀ ਵਿੱਚ ਮੈਡੀਕਲ ਅਫ਼ਸਰਾਂ, ਸਟਾਫ਼ ਨਰਸਾਂ, ਫਾਰਮਾਸਿਸਟਾਂ, ਸਿਹਤ ਵਰਕਰ, ਰੇਡੀਓਗ੍ਰਾਫਰਾਂ, ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ, ਈਸੀਜੀ ਟੈਕਨੀਸ਼ੀਅਨ, ਓਟੀ ਅਸਿਸਟੈਂਟ  ਦੀ ਭਰਤੀ ਕਰ ਚੁੱਕੇ ਹਾਂ ਅਤੇ ਹੁਣ  800 ਤੋਂ ਵੱਧ ਵਾਰਡ ਅਟੈਂਡੈਂਟਾਂ ਦੀ ਭਰਤੀ ਪ੍ਰਕਿਰਿਆ ਵੀ ਪੂਰੀ ਹੋਣ ਦੇ ਨੇੜੇ ਹੈ, ਇਨ੍ਹਾਂ ਸਭ ਅਸਾਮੀਆਂ ਨੂੰ ਭਰਕੇ ਆਪਣੀ ਸਿਹਤ ਪ੍ਰਣਾਲੀ ਵਿੱਚ ਹੋਰ ਸੁਧਾਰ ਕਰਾਂਗੇ”।
ਸਿਹਤ ਵਿਭਾਗ ਦੇ ਵੱਖ-ਵੱਖ ਹੜਤਾਲੀ ਮੁਲਾਜ਼ਮਾਂ ਨੂੰ ਅਪੀਲ ਕਰਦਿਆਂ ਸੋਨੀ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨਣ ਲਈ ਤਿਆਰ ਹੈ। ਕੋਵਿਡ 19 ਦੇ ਨਵੇਂ ਰੂਪ ਓਮਿਕਰੋਨ ਅਤੇ ਤੀਜੀ ਲਹਿਰ ਦੇ ਖਤਰੇ ਦੇ ਇਸ ਸੰਵੇਦਨਸ਼ੀਲ ਦੌਰ ਦੇ ਵਿਚਕਾਰ ਉਨ੍ਹਾਂ ਨੂੰ ਕੰਮ ‘ਤੇ ਵਾਪਸ ਆਉਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੀ ਹੜਤਾਲ ਕਾਰਨ ਆਮ ਜਨਤਾ ਨੂੰ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਸਰਕਾਰ ਨੇ 10 ਸਾਲ ਦੀ ਠੇਕੇ ‘ਤੇ ਸੇਵਾ ਪੂਰੀ ਕਰ ਚੁੱਕੇ 36000 ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਬਿੱਲ ਵੀ ਪੇਸ਼ ਕੀਤਾ ਹੈ।

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39941 posts
  • 0 comments
  • 0 fans