ਮਲੇਰਕੋਟਲਾ 20 ਦਸੰਬਰ – ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਕਿਰਤ ਵਿਭਾਗ ਦੇ ਸਹਿਯੋਗ ਨਾਲ ਦਫ਼ਤਰ ਲੇਬਰ ਇਨਫੋਰਸਮੈਂਟ ਅਫ਼ਸਰ, ਸੰਗਲਾ ਮਲੇਰਕੋਟਲਾ ਵਿਖੇ 22 ਦਸੰਬਰ 2021 ਦਿਨ ਬੁੱਧਵਾਰ ਨੂੰ ਉਸਾਰੀ ਕਿਰਤੀਆਂ ਲਈ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਸਹਾਇਕ ਕਿਰਤ ਕਮਿਸ਼ਨਰ ਮਲੇਰਕੋਟਲਾ ਸਰਬਜੋਤ ਸਿੰਘ ਸਿੱਧੂ ਨੇ ਦਿੱਤੀ ।
ਸਹਾਇਕ ਕਿਰਤ ਕਮਿਸ਼ਨਰ ਮਲੇਰਕੋਟਲਾ ਸਰਬਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਵਿਭਾਗ ਵੱਲੋਂ ਰਜਿਸਟਰਡ ਉਸਾਰੀ ਕਿਰਤੀਆਂ ਦੇ ਬੱਚਿਆਂ ਲਈ ਵਜ਼ੀਫ਼ਾ ਸਕੀਮ, ਲੜਕੀਆਂ ਲਈ ਸ਼ਾਦੀ ਦੀ ਸ਼ਗਨ ਸਕੀਮ, ਯਾਤਰਾ ਸਹੂਲਤ, ਉਸਾਰੀ ਕਿਰਤੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਵਾਸਤੇ ਖ਼ਤਰਨਾਕ ਬਿਮਾਰੀਆਂ ਦੇ ਇਲਾਜ ਲਈ ਸਕੀਮ, ਦਾਹ ਸੰਸਕਾਰ ਤੇ ਅੰਤਿਮ ਕਿਰਿਆ ਕਰਮ ਦੇ ਖਰਚੇ ਲਈ ਸੰਸਕਾਰ ਸਕੀਮ, ਬੋਰਡ ਦੇ ਲਾਭਪਾਤਰੀਆਂ ਲਈ ਪੈਨਸ਼ਨ ਸਕੀਮ, ਪ੍ਰਸੂਤਾ ਲਾਭ ਸਕੀਮ, ਔਜ਼ਾਰ ਖਰੀਦਣ ਲਈ ਸਕੀਮ, ਮਾਨਸਿਕ ਰੋਗਾਂ ਜਾਂ ਅਪੰਗਤਾ ਨਾਲ ਗ੍ਰਸਤ ਬੱਚਿਆਂ ਦੀ ਸੰਭਾਲ ਲਈ ਵਿੱਤੀ ਸਹਾਇਤਾ, ਲੜਕੀਆਂ ਦੇ ਜਨਮ ਸਮੇਂ ਬਾਲੜੀ ਤੋਹਫਾ ਸਕੀਮ ਵਜੋਂ ਰਾਸ਼ੀ ਜਮ੍ਹਾਂ ਕਰਾਉਣ ਅਤੇ ਉਸਾਰੀ ਕਿਰਤੀ ਦੀ ਮੌਤ ਹੋਣ ਤੋਂ ਬਾਅਦ ਐਕਸ ਗ੍ਰਸਿਆ ਜਿਹੀਆਂ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ।
ਨਰੇਸ਼ ਕੁਮਾਰ ਲੇਬਰ ਇਨਫੋਰਸਮੈਂਟ ਅਫ਼ਸਰ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਉਸਾਰੀ ਕਿਰਤੀ ਅਤੇ ਉਸਾਰੀ ਮਜ਼ਦੂਰ ਆਪਣੇ ਆਪ ਨੂੰ ਕਿਸ ਤਰ੍ਹਾਂ ਰਜਿਸਟਰ ਕਰਵਾ ਸਕਦੇ ਹਨ ਅਤੇ ਵਿਭਾਗ ਵੱਲੋਂ ਉਨ੍ਹਾਂ ਦੀ ਭਲਾਈ ਲਈ ਚਲਾਇਆ ਜਾ ਰਹੀਆਂ ਸਕੀਮਾਂ ਦਾ ਕਿਸ ਤਰ੍ਹਾਂ ਲਾਭ ਲੈ ਸਕਦੇ ਹਨ । ਕਿਰਤੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ ।
ਉਨ੍ਹਾਂ ਉਸਾਰੀ ਕਿਰਤੀਆਂ ਨੂੰ 22 ਦਸੰਬਰ 2021 ਲੱਗਣ ਵਾਲੇ ਇਸ ਕੈਂਪ ਵਿੱਚ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ।