Menu

ਪੀ.ਐਸ.ਐਮ.ਐਸ.ਯੂ. ਫਾਜ਼ਿਲਕਾ ਦੇ ਕਲੈਰੀਕਲ ਕਮਿਆਂ ਵੱਲੋਂ ਕੱਢਿਆ ਗਿਆ ਰੋਸ ਮਾਰਚ

ਫਾਜ਼ਿਲਕਾ, 23 ਦਸੰਬਰ (ਰਿਤਿਸ਼) – ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੁਨੀਅਨ ਸੂਬਾ ਬਾਡੀ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਮੁਤਾਬਕ ਪੀ.ਐਸ.ਐਮ.ਐਸ.ਯੂ. ਜ਼ਿਲ੍ਹਾ ਫਾਜ਼ਿਲਕਾ ਦੇ ਕਲੈਰੀਕਲ ਕਾਮਿਆਂ ਵੱਲੋਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਤੇ ਜਨਰਲ ਸਕੱਤਰ ਸੁਖਦੇਵ ਚੰਦ ਕੰਬੋਜ਼ ਦੀ ਅਗਵਾਈ ਹੇਠ ਰੋਸ ਮਾਰਚ ਕੱਢਿਆ ਗਿਆ।
ਇਸ ਮੌਕੇ ਹਰਭਜਨ ਸਿੰਘ ਖੁੰਗਰ ਜਿਲ੍ਹਾ ਸਰਪਰਸਤ, ਪੀ.ਐਸ.ਐਮ.ਐਸ.ਯੂ. ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ, ਜਨਰਲ ਸਕੱਤਰ ਸੁਖਦੇਵ ਚੰਦ ਕੰਬੋਜ਼, ਪ੍ਰਧਾਨ ਡੀ.ਸੀ. ਦਫਤਰ ਯੁਨੀਅਨ ਜਗਜੀਤ ਸਿੰਘ, ਸੀਨੀਅਰ ਆਗੂ ਰਵਿੰਦਰ ਸ਼ਰਮਾ ਅਤੇ ਹੋਰ ਮੁਲਾਜਮ ਆਗੂਆਂ ਨੇ ਦੱਸਿਆ ਕਿ ਸੂਬਾ ਬਾਡੀ ਦੇ ਦਿਸ਼ਾ-ਨਿਰਦੇਸ਼ਾਂ `ਤੇ ਸਮੂਹ ਵਿਭਾਗਾਂ ਦੇ ਕਲੈਰੀਕਲ ਕਾਮਿਆਂ ਵੱਲੋਂ 29 ਦਸੰਬਰ ਤੱਕ ਕਲਮਛੋੜ ਹੜਤਾਲ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜਮਾ ਦੀਆਂ ਮੰਗਾਂ ਨਹੀਂ ਮੰਨ ਰਹੀ ਜਿਸ ਤਹਿਤ ਉਨ੍ਹਾਂ ਨੂੰ ਇਹ ਕਦਮ ਚੁੱਕਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਿਥੇ ਪੇਅ ਕਮਿਸ਼ਨ ਲੇਟ ਲਾਗੂ ਕੀਤਾ ਗਿਆ ਹੈ ਤੇ ਉਹ ਵੀ  ਅਧੂਰਾ ਪੇਅ ਕਮਿਸ਼ਨ ਲਾਗੂ ਕੀਤਾ ਗਿਆ ਹੈ ਉਥੇ ਹੁਣ ਭੱਤਿਆਂ ਨੂੰ ਵੀ ਖਤਮ ਕਰਨ `ਚ ਲਗੀ ਹੋਈ ਹੈ।
ਇਸ ਤੋਂ ਇਲਾਵਾ ਮੁਲਾਜਮਾਂ ਦੀ ਹੋਰ ਜਾਇਜ ਮੰਗ ਪੁਰਾਣੀ ਪੈਨਸ਼ਨ ਬਹਾਲ ਕਰਨ ਸਬੰਧੀ ਵੀ ਸਰਕਾਰ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ ਹੋਰ ਤਿਖੇ ਐਕਸ਼ਨ ਐਲਾਨੇ ਜਾਣਗੇ।
ਇਸ ਮੌਕੇ ਗੌਰਵ ਸੇਤੀਆ, ਸੀਨੀਅਰ ਮੀਤ ਪ੍ਰਧਾਨ ਰਾਜਨ ਕੰਬੋਜ਼, ਸੀਨੀਅਰ ਮੀਤ ਪ੍ਰਧਾਨ ਲੇਡੀ ਵਿੰਗ ਵੀਨਾ ਰਾਣੀ, ਮੀਤ ਪ੍ਰਧਾਨ ਗੌਰਵ ਬਤਰਾ, ਮੀਤ ਜਨਰਲ ਸਕੱਤਰ ਸੁਖਚੈਨ ਸਿੰਘ, ਮੀਤ ਪ੍ਰਧਾਨ ਬਲਵਿੰਦਰ ਕੌਰ, ਮੀਤ ਜਨਰਲ ਸਕੱਤਰ ਨਵਨੀਤ ਕੌਰ, ਮੀਤ ਜਨਰਲ ਸਕੱਤਰ ਰਵਿੰਦਰ ਕੁਮਾਰ, ਮੀਤ ਜਨਰਲ ਸਕੱਤਰ ਅਜੈ ਕੰਬੋਜ਼, ਮੀਤ ਕੈਸ਼ੀਅਰ ਸਮੀਰ ਕੰਬੋਜ਼, ਮੀਤ ਕੈਸ਼ੀਅਰ ਜਤਿੰਦਰ, ਮੀਤ ਪ੍ਰੈਸ ਸਕੱਤਰ ਸੁਮਿਤ ਕੁਮਾਰ, ਸਕੱਤਰ ਸੰਦੀਪ ਸਿੰਘ, ਅਜੈ ਕੰਬੋਜ਼, ਮੋਹਨ ਲਾਲ, ਸਤਪ੍ਰੀਤ, ਜ਼ਸਵਿੰਦਰ ਸਿੰਘ, ਅੰਕਿਤ ਕੁਮਾਰ, ਸੁਖਵਿੰਦਰ ਸਿੰਘ, ਮਨਤਿੰਦਰ ਸਿੰਘ, ਸੁਨੀਲ ਕੁਮਾਰ, ਅਮਿਤ ਸ਼ਰਮਾ, ਸੁਰਿੰਦਰ ਕੁਮਾਰ, ਗੁਰਮੀਤ ਕੁਮਾਰ ਪੰਚਾਇਤੀ ਰਾਜ, ਰਾਬਿਆ, ਹਰੀਸ਼ ਕੁਮਾਰ ਵਾਟਰ ਸਪਲਾਈ ਵਿਭਾਗ, ਪ੍ਰਦੀਪ ਸ਼ਰਮਾ, ਰਾਮ ਰਤਨ, ਰਾਕੇਸ਼, ਸੁਨੀਲ ਗਰੋਵਰ, ਸਾਹਿਲ, ਅਸ਼ੋਕ, ਅਭਿਸ਼ੇਕ ਗੁਪਤਾ, ਮਨੀਲਾ, ਸ਼ਵੇਤਾ, ਉਸ਼ਾ, ਮਾਲਤੀ, ਗੁਰਮੀਤ ਕੌਰ, ਮੈਡਮ ਕਮਲਾ, ਪਰਮਜੀਤ ਸਹਿਤ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਦਫਤਰੀ ਕਰਮਚਾਰੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans