ਫਾਜ਼ਿਲਕਾ,24 ਦਸੰਬਰ (ਰਿਤਿਸ਼ )ਲੁਧਿਆਣਾ ਦੇ ਕੋਰਟ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਉਪਰੰਤ ਪੂਰੇ ਸੂਬੇ ਵਿੱਚ ਅਲਰਟ ਜਾਰੀ ਕਰ ਦੇਣ ਦੇ ਹੁਕਮਾਂ ਤੇ ਤੁਰੰਤ ਕਾਰਵਾਈ ਕਰਦਿਆਂ ਐੱਸ.ਐੱਸ.ਪੀ. ਸਚਿਨ ਗੁਪਤਾ ਵਲੋਂ ਫਾਜ਼ਿਲਕਾ ਦੇ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਤੇ ਭਾਰੀ ਪੁਲਸ ਫੋਰਸ ਨਾਲ ਸਰਚ ਅਭਿਆਨ ਚਲਾਇਆ ਅਤੇ ਪੂਰੀ ਬਰੀਕੀ ਨਾਲ ਹਰੇਕ ਥਾਂ ਦੀ ਜਾਂਚ ਕੀਤੀ। ਤਲਾਸ਼ੀ ਦੌਰਾਨ ਪੁਲੀਸ ਨੂੰ ਅਜਿਹਾ ਕੁਝ ਵੀ ਨਹੀਂ ਮਿਲਿਆ ਪ੍ਰੰਤੂ ਸਾਵਧਾਨ ਰਹਿਣ ਦੇ ਨਿਰਦੇਸ਼ ਕਰਦਿਆਂ ਡਿਊਟੀ ਦੇ ਰਹੇ ਪੁਲਸ ਮੁਲਾਜ਼ਮਾਂ ਨੂੰ ਨਿਰਦੇਸ਼ ਦਿੱਤੇ ਕਿ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਤੇ ਕਿਸੇ ਵੀ ਸ਼ੱਕੀ ਵਿਅਕਤੀ ਦੇ ਹੋਣ ਤੇ ਇਸ ਦੀ ਸੂਚਨਾ ਤੁਰੰਤ ਪੁਲੀਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਨੂੰ ਠੱਲ ਪਾਉਣਾ ਹੀ ਪੁਲੀਸ ਦਾ ਪਹਿਲਾ ਕੰਮ ਹੈ ਪ੍ਰੰਤੂ ਇਹ ਤਦ ਹੀ ਸੰਭਵ ਹੋ ਸਕਦਾ ਹੈ ਕਿ ਜੇ ਸਾਰੇ ਮਿਲ ਕੇ ਆਪਸ ਵਿੱਚ ਸਹਿਯੋਗ ਕਰੀਏ।ਉਹਨਾਂ ਦੇ ਨਾਲ ਐਸ.ਪੀ.ਅਵਨੀਤ ਕੌਰ ਸਿੱਧੂ ,ਐਸ.ਪੀ.ਇਨਵੇਸਟੀਗੇਸ਼ਨ ਅਜੈ ਰਾਜ ਸਿੰਘ ,ਡੀ.ਐਸ.ਪੀ. ਸ਼ੁਬੇਗ ਸਿੰਘ,ਡੀ.ਐਸ.ਪੀ. ਜਸਬੀਰ ਸਿੰਘ ਅਤੇ ਪੁਲਸ ਮੁਲਾਜ਼ਮ ਹਾਜ਼ਰ ਸਨ।