Menu

ਪੰਜਾਬ ਚੋਣ ਕਮਿਸ਼ਨ ਚੋਣਾਂ ਪੂਰਨ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕਰਵਾਉਣ ਲਈ ਵਚਨਬੱਧ : ਮਾਧਵੀ ਕਟਾਰੀਆ

ਮਲੇਰਕੋਟਲਾ 31 ਦਸੰਬਰ –                ਅਗਾਮੀ ਵਿਧਾਨ ਸਭਾ ਚੋਣਾਂ 2022 ਨੂੰ ਧਿਆਨ ਵਿੱਚ ਰੱਖਦੇ ਹੋਏ ਵੋਟਰਾਂ ਨੂੰ 100 ਫ਼ੀਸਦੀ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਅਤੇ ਵੋਟਰ ਜਾਗਰੂਕਤਾ ਪੈਦਾ ਕਰਨ ਲਈ ਅੱਜ ਡਿਪਟੀ ਕਮਿਸ਼ਨਰ-ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਮਾਧਵੀ ਕਟਾਰੀਆ  ਵਿਧਾਨ ਸਭਾ ਹਲਕਾ 105 ਅਧੀਨ ਪੈਂਦੇ ਝੁੱਗੀ ਝੌਂਪੜੀ ਬਸਤੀ ਨੇੜੇ ਕੁੱਟੀ ਰੋਡ ਮਲੇਰਕੋਟਲਾ ਵਿਖੇ ਪੁੱਜੇ । ਉਨ੍ਹਾਂ ਇਸ ਮੌਕੇ ਕਿਹਾ ਕਿ ਪੰਜਾਬ ਚੋਣ ਕਮਿਸ਼ਨ ਚੋਣਾਂ ਪੂਰਨ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕਰਵਾਉਣ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਜਾਗਰੂਕ ਵੋਟਰ ਹੀ ਬਿਨਾਂ ਕਿਸੇ ਡਰ ਭੈਅ ਤੋਂ ਆਪਣੇ ਲੋਕਤੰਤਰੀ ਹੱਕ ਦੀ ਵਰਤੋਂ ਕਰ ਸਕਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ  ਪਹਿਲਾ ਬਣੇ 05 ਵੋਟਰ ਸ਼ਨਾਖ਼ਤੀ ਕਾਰਡ ਸਮੇਤ ਕੰਬਲ ਤਕਸੀਮ ਕੀਤੇ। ਇੱਥੇ ਵਰਣਯੋਗ ਹੈ ਕਿ ਉਨ੍ਹਾਂ ਇਸ ਮੌਕੇ ਜ਼ਿਲ੍ਹਾ ਰੈਂਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਸਵੀਪ ਗਤੀਵਿਧੀ ਅਧੀਨ 10 ਬੇਘਰੇ ਨਵੇਂ ਰਜਿਸਟਰਡ ਹੋਏ ਵੋਟਰਾਂ ਨੂੰ ਕੰਬਲ ਵੀ ਵੰਡੇ ।

               ਡਿਪਟੀ ਕਮਿਸ਼ਨਰ-ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਕਿਹਾ ਕਿ ਚੋਣ ਕਮਿਸ਼ਨਰ ਵੱਲੋਂ  ਵੋਟਰਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਇਨਫਾਰਮਡ ਤੇ ਐਥੀਕਲ ਵੋਟਿੰਗ, ਸੀ-ਵੀਜ਼ਲ ਐਪ, ਵੋਟਰ ਹੈਲਪ ਲਾਈਨ, ਵੋਟਰ ਹੈਲਪ ਲਾਈਨ ਨੰਬਰ 1950 ਤਿਆਰ ਕੀਤੀਆਂ ਹਨ । ਉਨ੍ਹਾਂ ਇਸ ਮੌਕੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਨੂੰ ਹਦਾਇਤ ਕੀਤੀ ਕਿ ਸਵੀਪ ਟੀਮ ਇਨ੍ਹਾਂ ਨੂੰ ਪੂਰਨ ਤੋਰ ਤੇ ਚੋਣ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦੇਣ ਤਾਂ ਜੋ ਇਹ ਲੋਕ ਬਿਨਾ ਕਿਸੇ ਲਾਲਚ , ਲੋਭ ਅਤੇ ਡਰ ਤੋਂ ਆਪਣੀ ਵੋਟ ਪਾਉਣ ਨੂੰ ਯਕੀਨੀ ਬਣਾਉਣ । ਇਸ ਦੌਰਾਨ ਸਵੀਪ ਟੀਮ ਮੈਂਬਰਜ਼ ਨੇ ਵੋਟਰਾਂ ਨੂੰ ਅਗਾਮੀ ਵਿਧਾਨ ਸਭਾ ਚੋਣਾਂ 2022 ਵਿਚ ਵੱਧ ਤੋ ਵੱਧ ਵੋਟਾਂ ਪਾਉਣ ਲਈ ਜਾਗਰੂਕ ਕੀਤਾ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans