Menu

ਸੋਸ਼ਲ ਮੀਡੀਆ ਉੱਤੇ ਇਸ਼ਤਿਹਾਰ ਤੇ ਵੀਡੀਓ ਸਮੱਗਰੀ ਅਪਲੋਡ ਕਰਨ ਲਈ ਐਮਸੀਐਮਸੀ ਕਮੇਟੀ ਕੋਲੋਂ ਪ੍ਰਵਾਨਗੀ ਜ਼ਰੂਰੀ

  ਬਠਿੰਡਾ, 12 ਜਨਵਰੀ – ਭਾਰਤੀ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ 6 ਵਿਧਾਨ ਸਭਾ ਹਲਕਿਆਂ (90-ਰਾਮਪੁਰਾ ਫੂਲ, 91-ਭੁੱਚੋ ਮੰਡੀ (ਅ.ਜ.), 92-ਬਠਿੰਡਾ ਸ਼ਹਿਰੀ, 93-ਬਠਿੰਡਾ ਦਿਹਾਤੀ (ਅ.ਜ.), 94-ਤਲਵੰਡੀ ਸਾਬੋ ਅਤੇ 95-ਮੋੜ) ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ਵੱਲੋਂ ਸੋਸ਼ਲ ਮੀਡੀਆ ਤੇ ਕੀਤੇ ਜਾਣੇ ਪ੍ਰਚਾਰ ਉਤੇ ਨਜ਼ਰ ਰੱਖਣ ਲਈ ਜ਼ਿਲ੍ਹਾ ਪੱਧਰ ਤੇ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ (ਐਮਸੀਐਮਸੀ) ਕਮੇਟੀ ਮੈਂਬਰ ਡਾ. ਰੂਬਲ ਕਨੋਜ਼ੀਆ ਨੇ ਸੋਸ਼ਲ ਮੀਡੀਆ ਟੀਮ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਮੈਂਬਰ ਸੈਕਟਰੀ-ਕਮ-ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ. ਗੁਰਦਾਸ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

          ਇਸ ਮੌਕੇ ਐਮਸੀਐਮਸੀ ਕਮੇਟੀ ਮੈਂਬਰ ਡਾ. ਰੂਬਲ ਕਨੋਜ਼ੀਆ ਨੇ ਸੋਸ਼ਲ ਮੀਡੀਆ ਦੀ ਟੀਮ ਨੂੰ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਈ-ਪੇਪਰ ਅਤੇ ਸੋਸ਼ਲ ਮੀਡੀਆ ਤੇ ਇਸ਼ਤਿਹਾਰ ਮਿਲਦਾ ਹੈ ਤਾਂ ਟੀਮ ਵਲੋਂ ਉਮੀਦਵਾਰ ਦੇ ਚੋਣ ਖਰਚੇ ਵਿਚ ਸ਼ਾਮਿਲ ਕਰਨ ਲਈ ਸਬੰਧਤ ਰਿਟਰਨਿੰਗ ਅਧਿਕਾਰੀ ਨੂੰ ਤੁਰੰਤ ਜਾਣਕਾਰੀ ਦਿੱਤੀ ਜਾਵੇਗੀ ਤਾਂ ਜੋ ਇਹ ਖਰਚਾ ਉਮੀਦਵਾਰ ਦੇ ਚੋਣ ਖਰਚੇ ਵਿਚ ਸ਼ਾਮਿਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਤੇ ਉਮੀਦਵਾਰ ਵਲੋਂ ਚੋਣਾਂ ਸਬੰਧੀ ਇਸ਼ਤਿਹਾਰ ਤੇ ਵੀਡੀਓ ਸਮੱਗਰੀ ਅਪਲੋਡ ਕਰਨ ਲਈ ਐਮਸੀਐਮਸੀ ਕਮੇਟੀ ਕੋਲੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ।

          ਡਾ. ਰੂਬਲ ਕਨੋਜ਼ੀਆ ਨੇ ਅੱਗੇ ਦੱਸਿਆ ਕਿ ਜੇਕਰ ਕੋਈ ਉਮੀਦਵਾਰ ਮੁੱਲ ਦੀ ਖ਼ਬਰ ਕਿਸੇ ਵੀ ਸੋਸ਼ਲ ਮੀਡੀਆ ਵਿਚ ਲਗਾਉਂਦਾ ਜਾਂ ਛਪਾਉਂਦਾ ਹੈ ਤਾਂ ਜਿੱਥੇ ਉਕਤ ਉਮੀਦਵਾਰ ਦੇ ਚੋਣ ਖਰਚੇ ਵਿਚ ਇਸ ਖ਼ਬਰ ਦਾ ਖ਼ਰਚਾ ਸ਼ਾਮਿਲ ਕੀਤਾ ਜਾਵੇਗਾ, ਉਥੇ ਚੋਣ ਕਮਿਸ਼ਨ ਦੀ ਵੈਬ-ਸਾਈਟ ਉਤੇ ਉਕਤ ਉਮੀਦਵਾਰ ਦਾ ਨਾਮ ਮੁੱਲ ਦੀਆਂ ਖ਼ਬਰਾਂ ਲਗਾਉਣ ਵਾਲੇ ਉਮੀਦਾਵਰਾਂ ਵਿਚ ਸ਼ਾਮਿਲ ਕਰਕੇ ਪ੍ਰਕਾਸ਼ਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਕਤ ਅਦਾਰੇ ਵਿਰੁੱਧ ਕਾਰਵਾਈ ਲਈ ਪ੍ਰੈਸ ਕੌਂਸਲ ਆਫ ਇੰਡੀਆ ਤੇ ਨੈਸ਼ਨਲ ਬਰਾਡਕਾਸਟਿੰਗ ਸਟੈਂਡਰ ਅਥਾਰਟੀ ਨੂੰ ਵੀ ਪੱਤਰ ਲਿਖਿਆ ਜਾਵੇਗਾ। ਇਸ ਮੌਕੇ ਐਮਸੀਐਮਸੀ ਮੈਂਬਰਾਂ ਵਲੋਂ ਪੁੱਛੇ ਗਏ ਸਵਾਲਾ ਤੇ ਸ਼ੰਕਿਆ ਦੇ ਤਸੱਲੀਬਖ਼ਸ਼ ਜੁਵਾਬ ਦਿੱਤੇ ਗਏ।

          ਇਸ ਮੌਕੇ ਸੋਸ਼ਲ ਮੀਡੀਆ ਟੀਮ ਦੇ ਨੁਮਾਇੰਦੇ ਨਵਦੀਪ ਕੁਮਾਰ, ਅਮਨਦੀਪ ਸਿੰਘ, ਖੋਜ ਅਫ਼ਸਰ ਨਵਪ੍ਰੀਤ ਸਿੰਘ, ਹਰਸਿਮਰਨ ਸਿੰਘ ਆਦਿ ਹਾਜ਼ਰ ਸਨ।

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ ਤੋਂ ਹਰਪਾਲ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਆਗੂਆਂ ਵਲੋਂ ਦਲ-ਬਦਲੀਆਂ ਦਾ ਦੌਰ ਜਾਰੀ ਹੈ। ਇਸ ਵਿਚਾਲੇ ਹਰਿਆਣਾ…

‘ਆਪ’ ‘ਚ ਬਗਾਵਤ: ਡਿਪਟੀ ਮੇਅਰ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39815 posts
  • 0 comments
  • 0 fans