Menu

ਪਟਿਆਲਾ ਦੇ ਕੋਹਲੀ ਪਰਿਵਾਰ ਨੇ ਤੱਕੜੀ ਛੱਡ ਕੇ ਝਾੜੂ ਫੜ੍ਹਿਆ

ਬਠਿੰਡਾ, 14 ਜਨਵਰੀ (ਬਲਵਿੰਦਰ ਸ਼ਰਮਾ) – ਆਮ ਆਦਮੀ ਪਾਰਟੀ ਪੰਜਾਬ ਨੂੰ ਅੱਜ ਵੱਡਾ ਹੁਲਾਰਾ ਮਿਲਿਆ, ਜਦੋਂ ਪਟਿਆਲਾ ਦੇ ਪ੍ਰਸਿੱਧ ਰਾਜਸੀ ਅਤੇ ਟਕਸਾਲੀ ਅਕਾਲੀ ‘ਕੋਹਲੀ ਪਰਿਵਾਰ’ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖ ਕੇ ‘ਆਪ’ ਦੇ ਪਰਿਵਾਰ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਜ਼ਿਕਰਯੋਗ ਹੈ ਕਿ ਪਟਿਆਲਾ ਦਾ ਕੋਹਲੀ ਪਰਿਵਾਰ ਲੰਮੇ ਸਮੇਂ ਤੋਂ ਪੰਜਾਬ ਦੀ ਰਾਜਨੀਤੀ ਵਿੱਚ ਸਰਗਰਮ ਰਿਹਾ ਹੈ ਅਤੇ ਇਸ ਪਰਿਵਾਰ ਨੇ ਪਟਿਆਲੇ ਦੇ ਨਗਰ ਕੌਂਸਲ ਪ੍ਰਧਾਨ ਤੋਂ ਲੈ ਕੇ ਪੰਜਾਬ ਮੰਤਰੀ ਤੱਕ ਅਹੁਦੇ ’ਤੇ ਸੇਵਾ ਨਿਭਾਈ ਹੈ।
ਅੱਜ ਚੰਡੀਗੜ੍ਹ ਵਿਖੇ ਕੋਹਲੀ ਪਰਿਵਾਰ ਦੇ ਫ਼ਰਜ਼ੰਦ ਅਤੇ ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਅਜੀਤਪਾਲ ਸਿੰਘ ਕੋਹਲੀ ਦਾ ਰਸਮੀ ਤੌਰ ’ਤੇ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਉਨ੍ਹਾਂ ਉਮੀਦ ਪ੍ਰਗਟਾਈ ਕਿ ਅਜੀਤਪਾਲ ਸਿੰਘ ਕੋਹਲੀ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਪਟਿਆਲਾ ਸ਼ਹਿਰ ਦੇ ਨਾਲ ਨਾਲ ਸਮੁਚੇ ਪੰਜਾਬ ਵਿੱਚ ਰਾਜਸੀ ਲਾਭ ਮਿਲੇਗਾ।
ਇਸ ਮੌਕੇ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸੁਰਜੀਤ ਸਿੰਘ ਕੋਹਲੀ ਅਤੇ ਦਾਦਾ ਸਰਦਾਰਾ ਸਿੰਘ ਕੋਹਲੀ ਨੇ ਸ਼੍ਰੋਮਣੀ ਅਕਾਲੀ ਦਲ ’ਚ ਰਹਿ ਕੇ ਪੰਥ ਅਤੇ ਪੰਜਾਬ ਦੀ ਸੇਵਾ ਕੀਤੀ ਹੈ। ਉਨ੍ਹਾਂ ਦੇ ਪਿਤਾ ਅਤੇ ਦਾਦਾ ਪਟਿਆਲਾ ਸ਼ਹਿਰ ਦੀ ਨਗਰ ਕੌਸਲ ਪ੍ਰਧਾਨ, ਪੰਜਾਬ ਦੇ ਵਿਧਾਇਕ ਅਤੇ ਮੰਤਰੀ ਵੀ ਰਹੇ ਹਨ। ਅਜੀਤਪਾਲ ਸਿੰਘ ਕੋਹਲੀ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਹੁਣ ਪਹਿਲਾ ਜਿਹਾ ਨਹੀਂ ਰਿਹਾ। ਅਕਾਲੀ ਦਲ ਬਾਦਲ ਕੋਲ ਨੌਜਵਾਨਾਂ ਲਈ ਕੋਈ ਚੰਗੀ ਨੀਅਤ ਅਤੇ ਨੀਤੀ ਨਹੀਂ ਹੈ। ਦੂਜੇ ਪਾਸੇ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਨੌਜਵਾਨਾਂ ਦੇ ਅਦਰਸ਼ ਬਣੇ ਹੋਏ ਹਨ, ਜਿਸ ਕਰਕੇ ਉਨ੍ਹਾਂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans