Menu

ਲੋਹੜੀ ਦੇ ਤਿਉਹਾਰ ਮੌਕੇ ਨਵ ਜੰਮੀਆਂ ਧੀਆਂ ਦੇ ਮਾਪਿਆਂ ਦਾ ਸਨਮਾਨ

ਮਲੇਰਕੋਟਲਾ 14 ਜਨਵਰੀ – ਜ਼ਿਲ੍ਹਾ ਮਲੇਰਕੋਟਲਾ ਵਿੱਚ ਔਰਤਾਂ ਦੇ ਸ਼ਕਤੀਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਔਰਤਾਂ ਨੂੰ ਸਮਾਜ ਵਿੱਚ ਅੱਗੇ ਵਧਣ ਦੇ ਵਧੇਰੇ ਮੌਕੇ ਮੁਹੱਈਆ ਕਰਵਾਉਣ ਸਦਕਾ ਵੱਖ ਵੱਖ ਸਮੇਂ ਪ੍ਰੋਗਰਾਮ ਉਲੀਕੇ ਗਏ । ਸਰਕਾਰੀ ਸਿਵਲ ਹਸਪਤਾਲ ਮਲੇਰਕੋਟਲਾ ਵਿਖੇ ਲੋਹੜੀ ਦੇ ਤਿਉਹਾਰ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਮਾਧਵੀ ਕਟਾਰੀਆ ਦੇ ਦਿਸ਼ਾ ਨਿਰਦੇਸ਼ ਤੇ ਸਿਵਲ ਸਰਜਨ ਡਾਕਟਰ ਮੁਕੇਸ਼ ਚੰਦਰ ਵੱਲੋਂ ਨਵ ਜੰਮੀਆਂ 6 ਧੀਆਂ ਦੇ ਮਾਪਿਆਂ ਦਾ ਸਨਮਾਨ ਕੀਤਾ ਗਿਆ।
ਡਿਪਟੀ ਕਮਿਸ਼ਨਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਕਿਹਾ ਕਿ ਲੋਹੜੀ ਮੌਕੇ ਨਵ ਜੰਮੀਆਂ ਧੀਆਂ ਦੇ ਮਾਪਿਆਂ ਦਾ ਸਨਮਾਨ ਕਰਨ ਦਾ ਉਦੇਸ਼ ਸਮਾਜ ਵਿੱਚ ਪ੍ਰਚਲਿਤ ਬੇਟੀਆਂ ਪ੍ਰਤੀ ਰੂੜ੍ਹੀਵਾਦੀ ਸੋਚ ਵਿੱਚ ਸੁਧਾਰ ਲਿਆਉਣਾ ਹੈ ਅਤੇ ਬਰਾਬਰਤਾ ਦਾ ਸੁਨੇਹਾ ਦੇਣਾ ਹੈ । ਸਮਾਜ ਵਿਚ ਲੜਕੀਆਂ ਦੇ ਵੱਧ ਰਹੇ ਸਤਿਕਾਰ ਵਜੋਂ ਹੁਣ ਲੜਕੀਆਂ ਦੇ ਜਨਮ ਤੇ ਵੀ ਪੁੱਤਾਂ ਦੇ ਜਨਮ ਵਾਂਗ ਵੱਖ ਵੱਖ ਖ਼ੁਸ਼ੀਆਂ ਦੇ ਪ੍ਰੋਗਰਾਮ ਕੀਤੇ ਜਾਣੇ ਚਾਹੀਦੇ ਹਨ ।
ਸਿਵਲ ਸਰਜਨ ਡਾਕਟਰ  ਮੁਕੇਸ਼ ਚੰਦਰ ਨੇ ਦੱਸਿਆ ਕਿ ਮਾਤਰੀ ਮੌਤ ਅਤੇ ਨਵ ਜਨਮੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਲਈ ਗ਼ਰੀਬੀ ਰੇਖਾਂ ਤੋਂ ਹੇਠਾਂ ਰਹਿਣ ਵਾਲੀਆਂ ਔਰਤਾਂ ਨੂੰ ਆਪਣਾ ਜਣੇਪਾ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਕਰਵਾਉਣ ਨੂੰ ਉਤਸ਼ਾਹਿਤ ਕਰਨ ਲਈ ਜਨਨੀ ਸੁਰੱਖਿਆ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਸੀ।ਇਸ ਯੋਜਨਾ ਤਹਿਤ ਗ਼ਰੀਬੀ ਰੇਖਾ ਤੋਂ ਹੇਠਾਂ ਰਹਿ ਰਹੀ ਗਰਭਵਤੀ ਔਰਤ ਜੇਕਰ ਆਪਣਾ ਜਣੇਪਾ ਸਰਕਾਰੀ ਸਿਹਤ ਸੰਸਥਾ ਵਿੱਚ ਕਰਵਾਉਂਦੀ ਹੈ ਤਾਂ ਪੇਂਡੂ ਖੇਤਰ ਦੀ ਔਰਤ ਨੂੰ 700 ਰੁਪਏ ਅਤੇ ਸ਼ਹਿਰੀ ਖੇਤਰ ਦੀ ਔਰਤ ਨੂੰ 600 ਰੁਪਏ ਦੀ ਰਾਸ਼ੀ ਜਣੇਪੇ ਤੋਂ ਬਾਦ ਆਪਣੀ ਸਿਹਤ ਸੰਭਾਲ ਲਈ ਦਿੱਤੀ ਜਾਂਦੀ ਹੈ।ਜੇਕਰ ਕਿਸੇ ਕਾਰਨ ਜਣੇਪਾ ਕਿਸੇ ਟਰੇਂਡ ਸਟਾਫ਼ ਰਾਹੀਂ ਘਰ ਵਿੱਚ ਵੀ ਹੁੰਦਾ ਹੈ ਤਾਂ ਵੀ ਉਹਨਾਂ ਔਰਤਾਂ ਨੂੰ  500/ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ।
ਉਹਨਾਂ ਕਿਹਾ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਗਰਭਵਤੀ ਔਰਤਾਂ ਦਾ ਹਰੇਕ ਪ੍ਰਕਾਰ ਦਾ ਜਣੇਪਾ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ।  ਗਰਭਵਤੀ ਔਰਤ ਜਲਦ ਤੋਂ ਜਲਦ ਆਪਣੀ ਰਜਿਸਟਰੇਸ਼ਨ ਨੇੜੇ ਦੇ ਨਜ਼ਦੀਕੀ ਸਿਹਤ ਕੇਂਦਰ ਵਿੱਚ ਕਰਵਾ ਕੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸਹੂਲਤਾਂ ਦਾ ਲਾਭ ਜ਼ਰੂਰ ਉਠਾਉਣ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans