Menu

ਸੀ-ਵਿਜ਼ਿਲ ਤੇ ਸਹੀ ਅਤੇ ਤੱਥਾਂ ਅਧਾਰਤ ਹੀ ਕਰਵਾਈਆਂ ਜਾਣ ਸ਼ਿਕਾਇਤਾਂ ਦਰਜ਼ : ਡਿਪਟੀ ਕਮਿਸ਼ਨਰ ਬਠਿੰਡਾ

 ਬਠਿੰਡਾ, 14 ਜਨਵਰੀ – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸੀ-ਵਿਜ਼ਿਲ ਤੇ ਸਹੀ ਅਤੇ ਤੱਥਾਂ ਅਧਾਰਤ ਹੀ ਸ਼ਿਕਾਇਤਾਂ ਦਰਜ਼ ਕਰਵਾਉਣ ਅਤੇ ਝੂਠੀਆਂ ਤੇ ਨਿਰਆਧਾਰ ਅਫ਼ਵਾਹਾਂ ਤੋਂ ਬਚਿਆ ਜਾਵੇ। ਉਨ੍ਹਾਂ ਦੱਸਿਆ ਕਿ 8 ਜਨਵਰੀ ਨੂੰ ਆਦਰਸ਼ ਚੋਣ ਜਾਬਤਾ ਲੱਗਣ ਉਪਰੰਤ ਅੱਜ ਸ਼ੁੱਕਰਵਾਰ ਤੱਕ 80 ਸ਼ਿਕਾਇਤਾਂ ਸੀ-ਵਿਜ਼ਿਲ ਤੇ ਦਰਜ਼ ਹੋਈਆਂ ਸਨ, ਜਿਨ੍ਹਾਂ ਵਿਚੋਂ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਤਹਿ ਸਮੇਂ ਅਨੁਸਾਰ ਹੋ ਚੁੱਕਾ ਹੈ।

           ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ-ਵਿਜ਼ਿਲ ਤੋਂ ਇਲਾਵਾ ਚੋਣਾਂ ਸਬੰਧੀ ਵੱਖ-ਵੱਖ ਤਰ੍ਹਾਂ ਦੀਆਂ 29 ਸ਼ਿਕਾਇਤਾਂ ਨਿੱਜੀ ਤੌਰ ਤੇ ਪ੍ਰਾਪਤ ਹੋਈਆਂ ਸਨ। ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਪ੍ਰਾਪਤ ਹੋਈਆਂ ਇਨ੍ਹਾਂ ਸ਼ਿਕਾਇਤਾਂ ਵਿਚੋਂ 15 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦਕਿ 14 ਸ਼ਿਕਾਇਤਾਂ ਬਕਾਇਆ ਹਨ ਜਿਨ੍ਹਾਂ ਦਾ ਜਲਦ ਨਿਪਟਾਰਾ ਕਰ ਦਿੱਤਾ ਜਾਵੇਗਾ।

          ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਹੁਣ ਤੱਕ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹਨ। ਆਦਰਸ਼ ਚੋਣ ਜਾਬਤੇ ਦੀ ਪਾਲਣਾ ਕਰਦਿਆਂ ਹੋਇਆ ਚੋਣਾਂ ਨੂੰ ਪੂਰੀ ਤਰ੍ਹਾਂ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵੱਖ-ਵੱਖ ਤਰ੍ਹਾਂ ਦੀਆਂ ਗਠਤ ਕੀਤੀਆਂ ਗਈਆਂ ਕਮੇਟੀਆਂ ਵਲੋਂ ਆਪੋ-ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਨਾਲ ਨਿਭਾਈਆਂ ਜਾ ਰਹੀਆਂ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਚੋਣਾਂ ਸਬੰਧੀ ਕਿਸੇ ਤਰ੍ਹਾਂ ਦੀਆਂ ਝੂਠੀਆਂ ਤੇ ਨਿਰਆਧਾਰ ਅਫ਼ਵਾਹਾਂ ਤੋਂ ਬਚਣ ਅਤੇ ਤੱਥਾਂ ਦੇ ਆਧਰਿਤ ਹੀ ਸਹੀ ਜਾਣਕਾਰੀ ਦਰਜ਼ ਕਰਵਾਉਣ ਨੂੰ ਤਰਜ਼ੀਹ ਦੇਣ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans