Menu

ਮਹਿਰਾਜ ਦੇ ਟਕਸਾਲੀ ਕਾਂਗਰਸੀਆਂ ਨੇ ਅਕਾਲੀ ਦਲ ਚ ਕੀਤੀ ਸ਼ਮੂਲੀਅਤ

ਅਕਾਲੀ ਬਸਪਾ ਗੱਠਜੋੜ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ – ਗੁਰਪ੍ਰੀਤ ਮਲੂਕਾ

ਰਾਮਪੁਰਾ, 15 ਜਨਵਰੀ –  ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁਰਖਿਆਂ ਦੇ ਪਿੰਡ ਮਹਿਰਾਜ ਵਿੱਚੋਂ ਟਕਸਾਲੀ ਕਾਂਗਰਸੀ ਪਰਿਵਾਰ ਦਿਨੋਂ ਦਿਨ ਕਾਂਗਰਸ ਤੋਂ ਦੂਰ ਹੁੰਦੇ ਜਾ ਰਹੇ ਹਨ । ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਵਿੱਚ ਮਹਿਰਾਜ ਦੇ ਟਕਸਾਲੀ ਕਾਂਗਰਸੀ ਅਵਤਾਰ ਸਿੰਘ, ਗੁਰਦੀਪ ਸਿੰਘ, ਤਰਸੇਮ ਸਿੰਘ, ਵਜ਼ੀਰ ਸਿੰਘ, ਗੁਰਬਖ਼ਸ਼ ਸਿੰਘ ਅਤੇ ਬਲਵਿੰਦਰ ਸਿੰਘ ਵੱਲੋਂ ਪਰਿਵਾਰ ਸਮੇਤ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ । ਮਲੂਕਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਜੀ ਆਇਆਂ ਕਿਹਾ ਤੇ ਪਾਰਟੀ ਚਿੰਨ੍ਹ ਨਾਲ ਸਨਮਾਨਿਤ ਕੀਤਾ । ਮਲੂਕਾ ਨੇ ਕਿਹਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ  ਜਿੱਥੇ ਹਲਕੇ ਦਾ ਵਿਕਾਸ ਕਰਵਾਉਣ ਵਿਚ ਅਸਫ਼ਲ ਰਹੇ ਉਥੇ ਹੀ ਉਹ ਟਕਸਾਲੀ ਪਰਿਵਾਰਾਂ ਦੀਆਂ ਉਮੀਦਾਂ ਤੇ ਖਰੇ ਨਹੀਂ ਉਤਰੇ । ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਹਮੇਸ਼ਾ ਹੀ ਮਿਹਨਤੀ ਅਤੇ ਇਮਾਨਦਾਰ ਆਗੂਆਂ ਟਕਸਾਲੀ ਪਰਿਵਾਰਾਂ ਨੂੰ ਅਹੁਦੇ ਅਤੇ ਮਾਣ ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਹੱਕ ਵਿੱਚ ਚੱਲ ਰਹੀ ਲਹਿਰ ਨੂੰ ਵੇਖਦਿਆਂ ਵੱਖ ਵੱਖ ਪਾਰਟੀਆਂ ਦੇ ਆਗੂ ਤੇ ਵਰਕਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ । ਚੋਣ ਪ੍ਰਚਾਰ ਬਾਰੇ ਗੱਲ ਕਰਦਿਆਂ ਮਲੂਕਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਕਾਰਨ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੇ ਅਨੁਸਾਰ  ਜਥੇਬੰਦੀ ਵੱਲੋਂ ਛੋਟੀਆਂ ਛੋਟੀਆਂ ਟੀਮਾਂ ਬਣਾ ਕੇ ਘਰ ਘਰ ਤੱਕ ਪਹੁੰਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਚਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਨੂੰ ਹਲਕੇ ਵਿੱਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਮੌਕੇ ਸ਼ਹਿਰੀ ਪ੍ਰਧਾਨ ਸੱਤਪਾਲ ਗਰਗ ਬੀ ਸੀ ਵਿੰਗ ਪ੍ਰਧਾਨ ਸੁਰਿੰਦਰ ਜੌੜਾ, ਲਖਵਿੰਦਰ ਸਿੰਘ ਲੱਖੀ, ਲੱਖੂ ਭੁੱਲਰ ਮੈਡੀਕਲ ਵਾਲੇ ਅਤੇ ਜਥੇਦਾਰ ਬੁੱਧ ਸਿੰਘ ਆਦਿ ਹਾਜ਼ਰ ਸਨ।

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੂਬੇ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਅਤੇ ਪਾਰਟੀ ਦੇ ਸੂਬਾ ਪ੍ਰਧਾਨ HS ਲੱਕੀ ਨੂੰ ਟਿਕਟ…

ਤਰਸੇਮ ਸਿੰਘ ਦੇ ਕਤਲ ਕੇਸ…

ਤਰਨ ਤਾਰਨ, 24 ਅਪ੍ਰੈਲ 2024 :ਉੱਤਰਾਖੰਡ ਦੇ…

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39902 posts
  • 0 comments
  • 0 fans