Menu

ਸਾਬਕਾ ਮੰਤਰੀ ਅਤੇ ਦਿੱਗਜ ਕਾਂਗਰਸੀ ਨੇਤਾ ਜੋਗਿੰਦਰ ਸਿੰਘ ਮਾਨ ‘ਆਪ’ ਵਿੱਚ ਸ਼ਾਮਲ

‘ਆਪ’ ਸੁਪਰੀਮੋ ਅਰਵਿੰਦ ਕੇਜਰਵਿਲ ਦੀ ਮੌਜੂਦਗੀ ਵਿੱਚ ‘ਆਪ’ ਦੇ ਹੋਏ ਜੋਗਿੰਦਰ ਸਿੰਘ


ਚੰਡੀਗੜ੍ਹ, 15 ਜਨਵਰੀ – ਚੋਣਾਂ ਦੇ ਐਲਾਨ ਹੁੰਦੇ ਹੀ ਪੰਜਾਬ ਕਾਂਗਰਸ ਨੂੰ ਇਕ ਵੱਡਾ ਝੱਟਕਾ ਲੱਗਿਆ ਹੈ। ਕਾਂਗਰਸ ਵਿਚ ਸੀਨੀਅਰ ਨੇਤਾ, ਸਾਬਕਾ ਮੰਤਰੀ ਅਤੇ ਤਿੰਨ ਬਾਰ ਵਿਧਾਇਕ ਰਹਿ ਚੁੱਕੇ ਜੋਗਿੰਦਰ ਸਿੰਘ ਮਾਨ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸ਼ਨੀਵਾਰ ਨੂੰ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਮਾਨ ‘ਆਪ’ ਵਿੱਚ ਸ਼ਾਮਲ ਹੋਏ।
ਜੋਗਿੰਦਰ ਸਿੰਘ ਮਾਨ ਫ਼ਗਵਾੜਾ ਵਿਧਾਨ ਸਭਾ ਖ਼ੇਤਰ ਤੋਂ ਤਿੰਨ ਬਾਅਦ ਵਿਧਾਇਕ ਅਤੇ ਕਾਂਗਰਸ ਦੀ ਬੇਅੰਤ ਸਿੰਘ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਹਨ। ਮਾਨ ਕਾਂਗਰਸ ਵਿੱਚ ਵੱਡੇ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਰਹੇ ਬੂਟਾ ਸਿੰਘ ਦੇ ਭਾਣਜੇ ਹਨ।
ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਉਹਨਾਂ ਦੀ ਇੱਛਾ ਸੀ ਕਿ ਮੌਤ ਤੋਂ ਬਾਅਦ ਉਹਨਾਂ ਦਾ ਸ਼ਰੀਰ ਕਾਂਗਰਸ ਦੇ ਝੰਡੇ ਵਿੱਚ ਲਿਪਟੇ, ਲੇਕਿਨ ਕਾਂਗਰਸ ਅਮੀਰ ਅਤੇ ਮੌਕਾ ਪ੍ਰਸਤ ਲੋਕਾਂ ਦੀ ਪਾਰਟੀ ਬਣ ਗਈ ਹੈ। ਗਰੀਬਾਂ ਅਤੇ ਆਮ ਲੋਕਾਂ ਦੇ ਲਈ ਕਾਂਗਰਸ ਵਿੱਚ ਕੋਈ ਥਾਂ ਨਹੀਂ ਹੈ। ਕਾਂਗਰਸ ਪੂਰੀ ਤਰ੍ਹਾਂ ਆਪਣੇ ਆਦਰਸ਼ਾਂ ਅਤੇ ਸਿਧਾਂਤਾਂ ਵਿੱਚ ਭਟਕ ਚੁੱਕੀ ਹੈ। ਦਲਿਤ ਬੱਚਿਆਂ ਦੇ ਹਿੱਤਾਂ ਦੀ ਰੱਖਿਆ ਕਰਨ ਵਿੱਚ ਵੀ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਫੇਲ ਰਹੀ ਹੈ। ਦਲਿਤ ਵਿਦਿਆਰਥੀਆਂ ਨੂੰ ਮਿਲਣ ਵਾਲੀ ਵਜੀਫ਼ਾ ਰਾਸ਼ੀ ਘੋਟਾਲੇ ਦੀ ਨਾ ਢੰਗ ਨਾਲ ਜਾਂਚ ਹੋਈ ਅਤੇ ਨਾ ਹੀ ਕਿਸੀ ਨੂੰ ਸਜਾ ਮਿਲੀ। ਇਸ ਲਈ ਸਾਡਾ ਜ਼ਮੀਰ ਹੁਣ ਕਾਂਗਰਸ ਵਿੱਚ ਰਹਿਣ ਦੀ ਇਜ਼ਾਜਤ ਨਹੀਂ ਦਿੰਦਾ।

ਸਾਬਕਾ ਕੇਂਦਰੀ ਮੰਤਰੀ ਤੇ ਕਾਂਗਰਸ ਨੇਤਾ ਆਰਪੀਐਨ…

ਨਵੀਂ ਦਿੱਲੀ , 25 ਜਨਵਰੀ – ਉੱਤਰ ਪ੍ਰਦੇਸ਼ ‘ਚ ਕਾਂਗਰਸ ਦੇ ਸਟਾਰ ਪ੍ਰਚਾਰਕ ਆਰਪੀਐੱਨ ਸਿੰਘ ਜੋ ਕਾਂਗਰਸ ਦੀ ਮਨਮੋਹਨ…

ਮੁਫਤ ਐਲਾਨਾਂ ਵਾਲੀਆਂ ਪਾਰਟੀਆਂ ਤੇ…

ਨਵੀਂ ਦਿੱਲੀ, 25 ਜਨਵਰੀ – ਸੁਪਰੀਮ ਕੋਰਟ…

ਮੁੰਬਈ ‘ਚ 20 ਮੰਜ਼ਿਲਾ ਇਮਾਰਤ…

ਮੁੰਬਈ, 22 ਜਨਵਰੀ – ਮੁੰਬਈ ਦੇ ਤਾਰਦੇਓ …

 ਮੰਡਪ ਦੀ ਥਾਂ ਪੁੱਜਾ ਜੇਲ੍ਹ,…

ਨਵੀਂ ਦਿੱਲੀ, 20 ਜਨਵਰੀ –  ਵੈਲੇਨਟਾਈਨ ਡੇ …

Listen Live

Subscription Radio Punjab Today

Our Facebook

Social Counter

  • 23115 posts
  • 0 comments
  • 0 fans

ਲਾਹੌਰ ਦੇ ਅਨਾਰਕਲੀ ਬਾਜ਼ਾਰ ਇਲਾਕੇ ‘ਚ ਬੰਬ…

ਲਾਹੌਰ, 20 ਜਨਵਰੀ – ਪਾਕਿਸਤਾਨ  ਦੇ ਲਾਹੌਰ ਦੇ ਅਨਾਰਕਲੀ ਬਾਜ਼ਾਰ ਇਲਾਕੇ ‘ਚ ਵੀਰਵਾਰ ਨੂੰ ਹੋਏ ਬੰਬ ਧਮਾਕੇ ‘ਚ 3 ਲੋਕਾਂ…

ਪੱਪੀ ਭਦੌੜ ਦੇ ਗੀਤ ‘ਖ਼ਤਰਾ…

ਪੱਪੀ ਭਦੌੜ ਦੀ ਸੰਗੀਤ ਪ੍ਰਤੀ ਵੱਡਮੁਲੀ ਦੇਣ…

ਐਨ. ਕੇ. ਆਰ. ਐਸ. ਟਰੱਕਿੰਗ…

ਫਰਿਜਨੋ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ)…

‘ਕੈਂਡੀਕ੍ਰਸ਼’ ਵੀਡੀਓ ਗੇਮ ਬਣਾਉਣ ਵਾਲੀ…

ਮਾਈਕ੍ਰੋਸਾਫਟ ਨੇ ‘ਕੈਂਡੀਕ੍ਰਸ਼’ ਵੀਡੀਓ ਗੇਮ ਨਿਰਮਾਤਾ ਐਕਟੀਵਿਜ਼ਨ…