ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਤੋਂ ਉਮੀਦਵਾਰ ਐਲਾਨਣ ਤੇ ਸ਼ਹਿਰੀ ਕਾਂਗਰਸ ਲੀਡਰਸ਼ਿਪ ਨੇ ਕੀਤਾ ਪਾਰਟੀ ਹਾਈਕਮਾਂਡ ਦਾ ਧੰਨਵਾਦ
ਬਠਿੰਡਾ 15 ਜਨਵਰੀ – ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਦੂਸਰੀ ਵਾਰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਹੈ। ਇਹ ਲਿਸਟ ਜਾਰੀ ਹੁੰਦਿਆਂ ਹੀ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਵਧਾਈ ਦਿੱਤੀ ਜਾ ਰਹੀ ਹੈ । ਕਾਂਗਰਸ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਰੁਣ ਵਧਾਵਨ, ਚੇਅਰਮੈਨ ਕੇ ਕੇ ਅਗਰਵਾਲ, ਚੇਅਰਮੈਨ ਰਾਜਨ ਗਰਗ ,ਚੇਅਰਮੈਨ ਮੋਹਨ ਲਾਲ ਝੂੰਬਾ,ਜੈਜੀਤ ਜੌਹਲ,ਪਵਨ ਮਾਨੀ, ਜ਼ਿਲ੍ਹਾ ਪ੍ਰੀਸ਼ਦ ਵਾਈਸ ਚੇਅਰਮੈਨ ਗੁਰਇਕਬਾਲ ਸਿੰਘ ਚਹਿਲ, ਨਗਰ ਨਿਗਮ ਬਠਿੰਡਾ ਦੇ ਮੇਅਰ ਸ੍ਰੀਮਤੀ ਰਮਨ ਗੋਇਲ , ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ ,ਡਿਪਟੀ ਮੇਅਰ ਮਾਸਟਰ ਹਰਮੰਦਰ ਸਿੰਘ,ਟਹਿਲ ਸਿੰਘ ਸੰਧੂ,ਬਲਰਾਜ ਸਿੰਘ ਪੱਕਾ, ਬਲਜਿੰਦਰ ਠੇਕੇਦਾਰ, ਹਰਵਿੰਦਰ ਸਿੰਘ ਲੱਡੂ,ਨੱਥੂ ਰਾਮ, ਪ੍ਰਕਾਸ਼ ਚੰਦ,ਸੰਦੀਪ ਗੋਇਲ,
ਮਹਿਲਾ ਕਾਂਗਰਸ, ਕਾਂਗਰਸ ਸੇਵਾਦਲ, ਯੂਥ ਕਾਂਗਰਸ, ਐਨ.ਐਸ.ਯੂ.ਆਈ ਦੇ ਸਮੂਹ ਵਰਕਰਾਂ ਅਤੇ ਸਮੂਹ ਕੌਂਸਲਰਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਦੂਸਰੀ ਵਾਰ ਬਠਿੰਡਾ ਤੋਂ ਉਮੀਦਵਾਰ ਐਲਾਨਣ ਤੇ ਪਾਰਟੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ, ਰਾਹੁਲ ਗਾਂਧੀ, ਸ੍ਰੀਮਤੀ ਪ੍ਰਿਅੰਕਾ ਗਾਂਧੀ ,ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ,ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਦੂਸਰੀ ਵਾਰ ਬਠਿੰਡਾ ਸ਼ਹਿਰੀ ਸੀਟ ਤੋਂ ਮਨਪ੍ਰੀਤ ਸਿੰਘ ਬਾਦਲ ਨੂੰ ਰਿਕਾਰਡ ਵੋਟਾਂ ਨਾਲ ਜਿਤਾ ਕੇ ਸੀਟ ਪਾਰਟੀ ਹਾਈ ਕਮਾਂਡ ਦੀ ਝੋਲੀ ਪਾਈ ਜਾਵੇਗੀ। ਕਾਂਗਰਸੀ ਆਗੂਆਂ ਨੇ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਠਿੰਡਾ ਸ਼ਹਿਰੀਆਂ ਲਈ ਇੱਕ ਹੀਰੇ ਦੀ ਤਰ੍ਹਾਂ ਚਮਕ ਕੇ ਸਾਹਮਣੇ ਆਏ ਹਨ ਜਿਨ੍ਹਾਂ ਦੀ ਅਗਵਾਈ ਵਿੱਚ ਬਠਿੰਡਾ ਦਾ ਚਹੁੰਮੁਖੀ ਵਿਕਾਸ ਹੋਇਆ ਤੇ ਹਰ ਵਰਗ ਨੂੰ ਬੁਨਿਆਦੀ ਸਹੂਲਤਾਂ ਮਿਲੀਆਂ ਹਨ ਜਿਸ ਕਰਕੇ ਲੋਕ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਉਨ੍ਹਾਂ ਦੀ ਟੀਮ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਖੁਸ਼ ਹਨ।