ਸੰਗਰੂਰ, 20 ਜਨਵਰੀ – ਆਮ ਆਦਮੀ ਪਾਰਟੀ ਦੇ ਪੰਜਾਬ ਪ੍ਧਾਨ ਤੇ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਗਏ ਭਗਵੰਤ ਮਾਨ ਵਿਧਾਨ ਸਭਾ ਹਲਕਾ ਧੂਰੀ ਤੋਂ ਚੋਣ ਲੜਨਗੇ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਵਲੋਂ ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ ਗਈ ਹੈ। ਜਾਣਕਾਰੀ ਮੁਤਾਬਿਕ ਭਗਵੰਤ ਮਾਨ ਦਾ ਮੁਕਾਬਲਾ ਕਾਂਗਰਸ ਦੇ ਦਲਵੀਰ ਗੋਲਡੀ ਨਾਲ ਹੋਵੇਗਾ।