ਮੁੰਬਈ, 22 ਜਨਵਰੀ – ਮੁੰਬਈ ਦੇ ਤਾਰਦੇਓ ‘ਚ ਭਾਟੀਆ ਹਸਪਤਾਲ ਨੇੜੇ ਸਥਿਤ 20 ਮੰਜ਼ਿਲਾ ਕਮਲਾ ਇਮਾਰਤ ‘ਚ ਸ਼ਨੀਵਾਰ ਸਵੇਰੇ 7.30 ਵਜੇ ਅੱਗ ਲੱਗ ਗਈ। ਇਹ ਲੈਵਲ 3 ਦੀ ਅੱਗ ਹੈ। ਇਸ ਹਾਦਸੇ ਵਿੱਚ 7 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ ਅਤੇ 15 ਹਸਪਤਾਲ ਵਿੱਚ ਭਰਤੀ ਹਨ। ਹਸਪਤਾਲ ਵਿੱਚ ਦਾਖ਼ਲ 15 ਵਿੱਚੋਂ 3 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਜਦਕਿ ਬਾਕੀ 12 ਨੂੰ ਜਨਰਲ ਵਾਰਡ ਵਿੱਚ ਰੱਖਿਆ ਗਿਆ ਹੈ। ਮੁੰਬਈ ਦੀ ਮੇਅਰ ਕਿਸ਼ੋਰੀ ਪੇਡਨੇਕਰ ਨੇ ਕਿਹਾ ਕਿ ਛੇ ਬਜ਼ੁਰਗ ਜਿਨ੍ਹਾਂ ਨੂੰ ਆਕਸੀਜਨ ਸਹਾਇਤਾ ਪ੍ਰਣਾਲੀ ਦੀ ਲੋੜ ਸੀ ਅਤੇ ਉਨ੍ਹਾਂ ਨੂੰ ਹਸਪਤਾਲ ਭੇਜਿਆ ਗਿਆ ਹੈ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਲਈ ਮੌਕੇ ‘ਤੇ ਪੰਜ ਐਂਬੂਲੈਂਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ ਪਰ ਧੂੰਆਂ ਬਹੁਤ ਜ਼ਿਆਦਾ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।