Menu

ਪੋਲਿੰਗ ਪਾਰਟੀਆਂ ਦੀ ਪਹਿਲੀ ਰਿਹਰਸਲ 23 ਜਨਵਰੀ ਨੂੰ : ਜ਼ਿਲ੍ਹਾ ਚੋਣ ਅਫ਼ਸਰ

 ਬਠਿੰਡਾ, 22 ਜਨਵਰੀ – ਭਾਰਤੀ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਅਧੀਨ ਪੈਂਦੇ 6 ਵਿਧਾਨ ਸਭਾ ਹਲਕਿਆਂ (90-ਰਾਮਪੁਰਾ ਫੂਲ, 91-ਭੁੱਚੋ ਮੰਡੀ (ਅ.ਜ.), 92-ਬਠਿੰਡਾ ਸ਼ਹਿਰੀ, 93-ਬਠਿੰਡਾ ਦਿਹਾਤੀ (ਅ.ਜ.), 94-ਤਲਵੰਡੀ ਸਾਬੋ ਅਤੇ 95-ਮੋੜ) ਚ ਵੱਖ-ਵੱਖ ਪੋਲਿੰਗ ਪਾਰਟੀਆਂ ਦੀ ਪਹਿਲੀ ਰਿਹਰਸਲ 23 ਜਨਵਰੀ ਨੂੰ ਹੋਵੇਗੀ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਨੀਤ ਕੁਮਾਰ ਨੇ ਸਾਂਝੀ ਕੀਤੀ।

          ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਦੱਸਿਆ ਕਿ ਇਹ ਰਿਹਰਸਲ ਕੋਵਿਡ-19 ਦੀਆਂ ਹਦਾਇਤਾਂ ਦੇ ਮੱਦੇਨਜ਼ਰ ਦੋ ਸ਼ਿਫ਼ਟਾਂ ਵਿਚ ਦਿੱਤੀ ਜਾਵੇਗੀ। ਜ਼ਿਲ੍ਹੇ ਅਧੀਨ ਪੈਂਦੇ 6 ਵਿਧਾਨ ਸਭਾ ਹਲਕੇ ਨਾਲ ਸਬੰਧਤ ਵੱਖ-ਵੱਖ ਆਰਓਜ਼ ਦੀ ਪ੍ਰਧਾਨਗੀ ਹੇਠ ਅਸੈਂਬਲੀ ਲੈਬਲ ਮਾਸਟਰ ਟ੍ਰੇਨਰਾਂ ਵਲੋਂ ਦਿੱਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਵਨੀਤ ਕੁਮਾਰ ਨੇ ਅੱਗੇ ਦੱਸਿਆ ਕਿ ਇਹ ਸਿਖਲਾਈ ਪ੍ਰੋਜਾਇਡਿੰਗ ਅਫ਼ਸਰ, ਸਹਾਇਕ ਪ੍ਰੋਜਾਇਡਿੰਗ ਅਫ਼ਸਰ ਅਤੇ ਪੋਲਿੰਗ ਅਫ਼ਸਰਾਂ ਨੂੰ ਦਿੱਤੀ ਜਾਵੇਗੀ।

          ਇਸ ਮੌਕੇ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਨੀਤ ਕੁਮਾਰ ਨੇ ਦੱਸਿਆ ਕਿ ਵੱਖ-ਵੱਖ ਪੋਲਿੰਗ ਪਾਰਟੀਆਂ ਨੂੰ ਜ਼ਿਲ੍ਹੇ ਅੰਦਰ ਪੈਂਦੇ 6 ਵਿਧਾਨ ਸਭਾ ਹਲਕਿਆਂ (90-ਰਾਮਪੁਰਾ ਦੇ ਪੰਜਾਬ ਯੂਨੀਵਰਸਿਟੀ ਟੀਪੀਡੀ ਮਾਲਵਾ ਕਾਲਜ, 91-ਭੁੱਚੋਂ ਮੰਡੀ ਸਰਕਾਰੀ ਰਜਿੰਦਰਾ ਕਾਲਜ ਬਠਿੰਡਾ, 92-ਬਠਿੰਡਾ ਸ਼ਹਿਰੀ ਇੰਡੀਅਨ ਹੋਟਲ ਮੈਨਜ਼ਮੈਂਟ ਬਠਿੰਡਾ, 93-ਬਠਿੰਡਾ ਪੇਂਡੂ ਸਰਕਾਰੀ ਪੋਲੀਟੈਕਨਿਕ ਕਾਲਜ ਬਠਿੰਡਾ, 94-ਤਲਵੰਡੀ ਸਾਬੋ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਅਤੇ 95-ਮੌੜ ਪੰਜਾਬੀ ਯੂਨੀਵਰਸਿਟੀ ਕੈਂਪਸ ਮੌੜ) ਵਿਖੇ ਸਿਖਲਾਈ ਦਿੱਤੀ ਜਾਵੇਗੀ।

        ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਾਂ ਦੀ ਸਰਸਰੀ ਸੁਧਾਈ 5 ਜਨਵਰੀ ਤੋਂ ਬਾਅਦ ਜ਼ਿਲ੍ਹੇ ਅੰਦਰ ਕੁੱਲ 1056568 ਵੋਟਰ ਹਨ, ਜਿਨ੍ਹਾਂ ਵਿਚੋਂ 557245 ਮਰਦ, 499300 ਔਰਤਾਂ, ਥਰਡ ਜੈਂਡਰ 23 ਹਨ। ਇਸ ਤੋਂ ਇਲਾਵਾ ਸਰਵਿਸ ਵੋਟਰ 4974 ਹਨ, ਜਿਨ੍ਹਾਂ ਵਿਚੋਂ 4918 ਮਰਦ, 56 ਔਰਤਾਂ ਸ਼ਾਮਲ ਹਨ।

          ਉਨ੍ਹਾਂ ਅੱਗੇ ਦੱਸਿਆ ਕਿ ਪੋਲਿੰਗ ਸਮੇਂ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇਗੀ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਪੋਲਿੰਗ ਬੂਥ ਉੱਤੇ 6-6 ਫੁੱਟ ਦੀ ਦੂਰੀ ਉੱਤੇ ਨਿਸ਼ਾਨਦੇਹੀ ਅਤੇ ਸੈਨੇਟਾਈਜ਼ਰ ਤੇ ਮਾਸਕ ਦਾ ਖ਼ਾਸ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇਗਾ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans