Menu

ਢਪਾਲੀ ਦੇ 20 ਪਰਿਵਾਰਾਂ ਵੱਲੋਂ ਅਕਾਲੀ ਦਲ ਚ ਸ਼ਾਮਲ ਹੋਣ ਦਾ ਐਲਾਨ

13 ਨੁਕਾਤੀ ਪ੍ਰੋਗਰਾਮ ਨਾਲ ਹੋਵੇਗਾ ਚੌਤਰਫ਼ਾ ਵਿਕਾਸ – ਸਿਕੰਦਰ ਸਿੰਘ ਮਲੂਕਾ

ਭਗਤਾ ਭਾਈ ਕਾ, 24 ਜਨਵਰੀ – ਹਲਕਾ ਰਾਮਪੁਰਾ ਫੂਲ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਵੱਡਾ ਸਿਆਸੀ ਝਟਕਾ ਲੱਗਿਆ ਜਦ ਉਕਤ ਪਾਰਟੀਆਂ ਨਾਲ ਸਬੰਧਤ  ਢਪਾਲੀ ਦੇ 20 ਪਰਿਵਾਰਾਂ ਵੱਲੋਂ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ । ਅਕਾਲੀ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਦੇ ਗ੍ਰਹਿ ਵਿਖੇ ਸੰਤੋਖ ਸਿੰਘ ਫੂਲੇਵਾਲਾ ਦੀ ਪ੍ਰੇਰਨਾ ਸਦਕਾ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਰਣਜੀਤ ਸਿੰਘ’ ਏਕਮ ਸਿੰਘ, ਬਲਜੀਤ ਸਿੰਘ, ਅਰਸ਼ਦੀਪ ਸਿੰਘ,  ਅਰਸ਼ਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਅਵਤਾਰ ਸਿੰਘ, ਰੌਸ਼ਨ ਸਿੰਘ, ਮਨੀ ਸਿੰਘ, ਜਗਸੀਰ ਸਿੰਘ’ ਅਨੁਰੀਤ ਸਿੰਘ, ਆਕਾਸ਼ਦੀਪ ਸਿੰ,ਘ  ਖੰਡੂ ਸਿੰਘ, ਲਵਪ੍ਰੀਤ ਸਿੰਘ ਨੌਨੀ, ਗੁਰਪ੍ਰੀਤ ਸਿੰਘ ਅਤੇ ਗੋਧਾ ਸਿੰਘ ਸਮੇਤ ਕੁੱਲ 20 ਪਰਿਵਾਰਾਂ ਨੂੰ ਮਲੂਕਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਤੇ ਜੀ ਆਇਆਂ ਕਿਹਾ। ਮਲੂਕਾ ਨੇ ਕਿਹਾ ਕਿ ਸੂਬੇ ਵਿੱਚ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰਾਂ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ। ਮਲੂਕਾ ਨੇ 80 ਤੋਂ ਵੱਧ ਸੀਟਾਂ ਵੱਡੇ ਫਰਕ ਨਾਲ ਜਿੱਤਣ ਦਾ ਦਾਅਵਾ ਕੀਤਾ । ਅਕਾਲੀ ਬਸਪਾ ਗੱਠਜੋਡ਼ ਦੀ ਸਰਕਾਰ ਬਣਨ ਤੇ  ਹਰ ਵਰਗ ਦੇ ਮਸਲਿਆਂ ਦਾ ਹੱਲ ਕੀਤਾ ਜਾਵੇਗਾ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਦੇ ਕਿਸਾਨ, ਨੌਜਵਾਨ, ਵਪਾਰੀ ਅਤੇ ਦਲਿਤ ਵਰਗ ਨੂੰ ਧਿਆਨ ਵਿੱਚ ਰੱਖ ਕੇ ਹੀ  13 ਨੁਕਾਤੀ ਪ੍ਰੋਗਰਾਮ ਤਿਆਰ ਕੀਤਾ ਹੈ । ਇਸ ਪ੍ਰੋਗਰਾਮ ਦੇ ਲਾਗੂ ਹੋਣ  ਨਾਲ ਸੂਬੇ ਦਾ ਹਰ ਵਰਗ ਖ਼ੁਸ਼ਹਾਲ ਹੋਵੇਗਾ । ਇਸ ਮੌਕੇ ਫੁਲੇਵਾਲਾ ਢਪਾਲੀ ਅਤੇ ਮਲੂਕਾ ਤੋਂ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰ ਵੀ ਹਾਜ਼ਰ ਸਨ ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans