Menu

ਬਠਿੰਡਾ ‘ਚ ਗਣਤੰਤਰਤਾ ਦਿਵਸ ਮੌਕੇ ਉੱਪ ਮੁੱਖ ਮੰਤਰੀ ਓ.ਪੀ. ਸੋਨੀ ਲਹਿਰਾਉਣਗੇ ਕੌਮੀ ਤਿੰਰਗਾ

ਬਠਿੰਡਾ, 24 ਜਨਵਰੀ – ਦੇਸ਼ ਦੇ 73ਵੇਂ ਗਣਤੰਤਰਤਾ ਦਿਵਸ ਮੌਕੇ 26 ਜਨਵਰੀ 2022 ਨੂੰ ਹੋਣ ਵਾਲੇ ਜ਼ਿਲਾ ਪੱਧਰੀ ਸਮਾਗਮ ਸਬੰਧੀ ਸਰਕਾਰੀ ਰਾਜਿੰਦਰਾ ਕਾਲਜ ਦੇ ਹਾਕੀ ਸਟੇਡੀਅਮ ’ਚ ਫ਼ੁੱਲ ਡਰੈੱਸ ਰਿਹਰਸਲ ਕਰਵਾਈ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਡਿਪਟੀ ਕਮਿਸ਼ਨਰ ਵਨੀਤ ਕੁਮਾਰ ਆਈਏਐਸ ਵਲੋਂ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨਾਂ ਦੱਸਿਆ ਕਿ 73ਵੇਂ ਗਣਤੰਤਰ ਦਿਵਸ ਮੌਕੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਉੱਪ ਮੁੱਖ ਮੰਤਰੀ ਓ.ਪੀ ਸੋਨੀ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ।

          ਫੁੱਲ ਡਰੈੱਸ ਰਿਹਰਸਲ ਦੌਰਾਨ ਪਰੇਡ ਕਮਾਂਡਰ ਡੀ.ਐਸ.ਪੀ. ਸਿਟੀ-2 ਸ. ਆਸਵੰਤ ਸਿੰਘ ਦੀ ਅਗਵਾਈ ਹੇਠ ਮਾਰਚ ਪਾਸਟ ਕੀਤਾ ਗਿਆ। ਇਸ ਮਾਰਚ ਪਾਸਟ ਵਿਚ 8 ਟੁੱਕੜੀਆਂ ਨੇ ਸ਼ਮੂਲੀਅਤ ਕੀਤੀ ਗਈ ਜਿਸ ਵਿਚ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ., ਸਕਾਊਟਸ ਤੇ ਗਾਈਡ ਦੀਆਂ ਟੁਕੜੀਆਂ ਸ਼ਾਮਲ ਸਨ। ਇਨ੍ਹਾਂ ਟੁਕੜੀਆਂ ਵਲੋਂ ਮੁੱਖ ਮਹਿਮਾਨ ਤੇ ਕੌਮੀ ਤਿਰੰਗੇ ਨੂੰ ਸਲਾਮੀ ਵੀ ਦਿੱਤੀ ਗਈ। ਇਸ ਮੌਕੇ ਪੁਲਿਸ ਤੇ ਆਰਮੀ ਬੈਂਡ ਵਲੋਂ ਵੀ ਮਨਮੋਹਿਕ ਧੁੰਨਾਂ ਰਾਹੀਂ ਬੈਂਡ ਦੀ ਸੇਵਾ ਨਿਭਾਈ ਗਈ।

        ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਸਬੰਧੀ ਚੱਲ ਰਹੀਆਂ ਤਿਆਰੀਆਂ ਬਾਰੇ ਰੀਵਿਊ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਸਮਾਗਮ ਨੂੰ ਨੇਪਰੇ ਚੜ੍ਹਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਸ਼੍ਰੀ ਵਨੀਤ ਕੁਮਾਰ ਨੇ ਇਹ ਵੀ ਦੱਸਿਆ ਕਿ ਇਸ ਵਾਰ ਦਾ ਸਮਾਗਮ ਕੋਵਿਡ-19 ਦੇ ਮੱਦੇਨਜ਼ਰ ਬਹੁਤ ਹੀ ਸਾਦੇ ਢੰਗ ਨਾਲ ਮਨਾਇਆ ਜਾਵੇਗਾ।

        ਬੈਠਕ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਵਨੀਤ ਕੁਮਾਰ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨਾਂ ਕਿਹਾ ਕਿ ਸਾਰੇ ਇੰਤਜ਼ਾਮ ਸਮੇਂ-ਸਿਰ ਮੁਕੰਮਲ ਕਰ ਲਏ ਜਾਣ ਤਾਂ ਜੋ ਸਮਾਗਮ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ।

          ਇਸ ਮੌਕੇ ਆਈਜੀ ਬਠਿੰਡਾ ਰੇਂਜ ਸ਼੍ਰੀ ਸ਼ਿਵੇ ਕੁਮਾਰ, ਐਸਐਸਪੀ ਮੈਡਮ ਅਮਨੀਤ ਕੌਂਡਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਵਰਿੰਦਰ ਪਾਲ ਸਿੰਘ ਬਾਜਵਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨਾਂ ਦੇ ਨੁਮਾਇੰਦੇ ਮੌਜੂਦ ਸਨ।

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39825 posts
  • 0 comments
  • 0 fans