Menu

ਚੋਣਾਂ ਨੂੰ ਵੇਖਦਿਆਂ ਬੀ ਐਸ ਐਫ ਤੇ ਪੁਲਿਸ ਨੇ ਕੱਢਿਆ ਸਾਂਝਾ ਫਲੈਗ ਮਾਰਚ

ਫਾਜ਼ਿਲਕਾ 24  ਜਨਵਰੀ (ਰਿਤਿਸ਼) – 26 ਜਨਵਰੀ ਗਣਤੰਤਰ ਦਿਵਸ ਤੇ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਬਹਾਵਵਾਲਾ ਪੁਲੀਸ ਤੇ ਬੀ ਐਸ ਐਫ ਵੱਲੋਂ  ਸਾਂਝੇ ਤੌਰ `ਤੇ ਫਲੈਗ ਮਾਰਚ ਕੱਢਿਆ ਗਿਆ । ਡੀਐੱਸਪੀ ਅਬੋਹਰ ( ਦਿਹਾਤੀ )  ਅਵਤਾਰ ਸਿੰਘ ਰਾਜਪਾਲ ਦੀ ਅਗਵਾਈ `ਚ ਕੱਢੇ ਗਏ ਇਸ ਫਲੈਗ ਮਾਰਚ ਦੌਰਾਨ  ਲੋਕਾਂ ਨੂੰ ਵਿਸ਼ਵਾਸ ਤੇ ਭਰੋਸਾ ਦਿਵਾਇਆ ਗਿਆ ਕਿ ਪੁਲਿਸ ਹਮੇਸ਼ਾ ਲੋਕਾਂ ਦੇ ਜਾਨ ਮਾਲ ਦੀ ਸੁਰੱਖਿਆ ਲਈ ਪਾਬੰਦ ਹੈ । ਡੀ ਐਸ ਪੀ ਅਵਤਾਰ ਸਿੰਘ ਰਾਜਪਾਲ ਨੇ ਲੋਕਾਂ ਨੂੰ ਬਿਨਾ ਕਿਸੇ ਡਰ ਭੈਅ ਦੇ ਜਿਥੇ ਗਣਤੰਤਰ ਦਿਹਾੜੇ ਦੀ ਖੁਸ਼ੀ ਨੂੰ ਮਨਾਉਣ ਦੀ ਅਪੀਲ ਕੀਤੀ ਉਥੇ ਹੀ ਉਨ੍ਹਾਂ ਆਉਂਦੀਆਂ ਵਿਧਾਨਸਭਾ ਚੋਣਾਂ ਦੌਰਾਨ ਆਪਣੇ ਵੋਟ ਦਾ ਇਸਤੇਮਾਲ ਕਰਨ ਲਈ ਵੀ ਲੋਕਾਂ ਨੂੰ ਉਤਸ਼ਾਹਿਤ ਕੀਤਾ । ਉਨ੍ਹਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਕਿਸੇ ਵੀ ਵਿਅਕਤੀ `ਤੇ ਸ਼ੱਕ ਹੋਣ ਜਾ ਸ਼ਕੀ ਚੀਜ ਹੋਣ ਦਾ ਸ਼ੱਕ ਹੋਣ `ਤੇ ਨੇੜਲੇ ਪੁਲਿਸ ਥਾਣੇ ਜਾ ਫਿਰ ਪੁਲਿਸ ਮੁਲਾਜ਼ਮ ਨੂੰ ਸੂਚਨਾ ਦਿੱਤੀ ਜਾਵੇ ਤਾਂਜੋ ਤੁਰੰਤ ਕਾਰਵਾਈ ਹੋ ਸਕੇ ।
ਥਾਣਾ ਬਹਾਵਵਾਲਾ ਤੋਂ ਸ਼ੁਰੂ ਹੋਇਆ ਫਲੈਗ ਮਾਰਚ ਕਈ ਪਿੰਡਾਂ ਵਿਚੋਂ ਹੁੰਦੇ ਹੋਇਆ ਵਾਪਿਸ ਥਾਣਾ ਬਹਾਵ ਵਾਲਾ ਪਰਤਿਆ ਜਿਥੇ ਡੀ ਐਸ ਪੀ ਅਵਤਾਰ ਸਿੰਘ ਰਾਜਪਾਲ ਨੇ ਪੁਲਿਸ ਅਫਸਰਾਂ `ਤੇ ਪੁਲਿਸ ਮੁਲਾਜ਼ਮਾਂ ਨੂੰ ਜਰੂਰੀ ਹਦਾਇਤਾਂ ਦਿੰਦੇ ਹੋਇਆ ਪੁਰੀ ਮੁਸਤੈਦੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਕਿਹਾ । 26 ਜਨਵਰੀ ਗਣਤੰਤਰ ਦਿਵਸ ਤੇ ਚੋਣਾਂ ਨੂੰ ਵੇਖਦਿਆਂ ਪੰਜਾਬ-ਰਾਜਸਥਾਨ ਬਾਰਡਰ `ਤੇ ਵੀ ਸਖਤੀ ਕੀਤੀ ਗਈ ਹੈ । ਪੰਜਾਬ `ਚ ਦਾਖਲ ਹੋਣ ਵਾਲੇ ਵਾਹਨਾਂ ਦੇ ਨਾਲ ਨਾਲ ਵਾਹਨਾਂ `ਚ ਸਵਾਰ ਲੋਕਾਂ ਦੀ ਵੀ ਜਾਂਚ ਕਰਨ ਤੋਂ ਬਾਅਦ ਹੀ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ ।  ਇਸ ਮੌਕੇ `ਤੇ ਬੀ ਐਸ ਐਫ ਦੇ ਅਧਿਕਾਰੀ ਬਸੰਤ ਕੁਮਾਰ , ਥਾਣਾ ਬਹਾਵ ਵਾਲਾ ਮੁਖੀ ਗੁਰਵਿੰਦਰ ਸਿੰਘ , ਥਾਣਾ ਸਦਰ ਮੁਖੀ ਇੰਦਰਜੀਤ ਸਿੰਘ , ਚੌਂਕੀ ਵਜੀਦਪੁਰ ਇੰਚਾਰਜ ਏ ਐਸ ਆਈ ਲਖਵਿੰਦਰ ਸਿੰਘ ਤੇ ਚੌਂਕੀ ਸੀਤੋ ਗੁੰਨੋ ਇੰਚਾਰਜ ਏ ਐਸ ਆਈ ਦਵਿੰਦਰ ਸਿੰਘ ਹਾਜਰ ਸਨ ।

ਕੇਜਰੀਵਾਲ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ,…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39882 posts
  • 0 comments
  • 0 fans