Menu

ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦਾ ਅਮਲ ਸ਼ੁਰੂ

ਸੰਗਰੂਰ, 25 ਜਨਵਰੀ – ਪੰਜਾਬ ਵਿੱਚ ਹੋਣ ਵਾਲੀਆਂ ਅਗਾਮੀ ਵਿਧਾਨ ਸਭਾ ਚੋਣਾਂ- 2022 ਲਈ ਨਾਮਜ਼ਦਗੀਆਂ ਭਰਨ ਦਾ ਅਮਲ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਰਾਮਵੀਰ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ 5 ਵਿਧਾਨ ਸਭਾ ਹਲਕਿਆਂ ਵਿੱਚ ਨਾਮਜ਼ਦਗੀ ਸਬੰਧੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ।

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਦੇ ਅਨੁਸਾਰ 25 ਜਨਵਰੀ ਨੂੰ ਨੋਟਿਸ ਜਾਰੀ ਹੋ ਗਿਆ ਹੈ ਅਤੇ ਨਾਮਜ਼ਦਗੀ ਪੱਤਰ ਭਰਨ ਦੀ ਆਖ਼ਰੀ ਮਿਤੀ ਇੱਕ ਫਰਵਰੀ ਹੋਵੇਗੀ ਅਤੇ ਉਮੀਦਵਾਰ ਜਾਂ ਉਸ ਦੇ ਕਿਸੇ ਵੀ ਪ੍ਰਸਤਾਵਕ ਦੁਆਰਾ ਨਾਮਜ਼ਦਗੀ ਪੱਤਰ 1 ਫ਼ਰਵਰੀ , 2022 ਤੱਕ (ਸਰਕਾਰੀ ਛੁੱਟੀ ਤੋਂ ਬਿਨਾਂ)  ਸਵੇਰੇ 11 ਵਜੇ ਤੋਂ  ਲੈ ਕੇ  ਬਾਅਦ ਦੁਪਹਿਰ 3 ਵਜੇ ਤੱਕ ਦਾਖ਼ਲ ਕੀਤੇ ਜਾ ਸਕਦੇ ਹਨ। ਜਦਕਿ ਨਾਮਜ਼ਦਗੀਆਂ ਦੀ ਪਡ਼ਤਾਲ 2  ਫ਼ਰਵਰੀ ਨੂੰ ਕੀਤੀ ਜਾਵੇਗੀ ।ਉਮੀਦਵਾਰੀ ਵਾਪਸ ਲੈਣ ਦੀ ਆਖ਼ਰੀ ਮਿਤੀ 4 ਫਰਵਰੀ ਨਿਸ਼ਚਿਤ ਕੀਤੀ ਗਈ ਹੈ ।
ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਨਵੀਆਂ ਹਦਾਇਤਾਂ ਮੁਤਾਬਕ  ਰਿਟਰਨਿੰਗ ਅਫਸਰ ਦੇ ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਉਮੀਦਵਾਰ ਨਾਲ 2 ਵਿਅਕਤੀ ਹੀ ਜਾ ਸਕਣਗੇ ਅਤੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਜਾਣ ਲਈ ਪਹਿਲਾਂ ਤੋਂ ਜਾਰੀ 3 ਗੱਡੀਆਂ ਦੀ ਗਿਣਤੀ ਨੂੰ ਘਟਾ ਕੇ 2 ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਲਹਿਰਾ (99) ਲਈ ਨਾਮਜ਼ਦਗੀ ਪੱਤਰ  ਉਪ ਮੰਡਲ ਮੈਜਿਸਟ੍ਰੇਟ ਲਹਿਰਾ ਦੇ ਦਫ਼ਤਰ,ਵਿਧਾਨ ਸਭਾ ਹਲਕਾ ਦਿੜ੍ਹਬਾ (100) ਲਈ ਨਾਮਜ਼ਦਗੀ ਪੱਤਰ ਉਪਮੰਡਲ ਮੈਜਿਸਟ੍ਰੇਟ ਦਿੜ੍ਹਬਾ (ਬਿਲਡਿੰਗ ਮਾਰਕੀਟ ਕਮੇਟੀ ) ਦੇ ਦਫ਼ਤਰ ,ਵਿਧਾਨ ਸਭਾ ਹਲਕਾ ਸੁਨਾਮ (101) ਲਈ ਉੱਪ ਮੰਡਲ ਮੈਜਿਸਟ੍ਰੇਟ ਸੁਨਾਮ ਦੇ ਦਫ਼ਤਰ,ਵਿਧਾਨ ਸਭਾ ਹਲਕਾ ਧੂਰੀ (107) ਲਈ ਕੋਰਟ ਰੂਮ ਉਪਮੰਡਲ ਮੈਜਿਸਟ੍ਰੇਟ ਧੂਰੀ ਅਤੇ ਵਿਧਾਨ ਸਭਾ ਹਲਕਾ ਸੰਗਰੂਰ (108) ਲਈ ਉਪ ਮੰਡਲ ਮੈਜਿਸਟ੍ਰੇਟ ਸੰਗਰੂਰ ਦੇ ਦਫ਼ਤਰ ਦੇ ਕਮਰਾ ਨੰਬਰ 1 ਕੋਰਟ ਰੂਮ ਵਿਖੇ ਦਾਖ਼ਲ ਕੀਤੇ ਜਾ ਸਕਦੇ ਹਨ ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans