Menu

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਦਿਵਿਆਗਜਨਾਂ ਦੇ ਸਨਮਾਨ ਵਜੋਂ ‘ਵਿਲੱਖਣ ਪਛਾਣ ਚਿੰਨ੍ਹ’ ਜਾਰੀ

ਸੰਗਰੂਰ, 25 ਜਨਵਰੀ – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ  ਰਾਮਵੀਰ ਵੱਲੋਂ ਅੱਜ 12ਵੇਂ ਕੌਮੀ ਵੋਟਰ ਦਿਵਸ ਮੌਕੇ ਜ਼ਿਲੇ ਦੇ ਦਿਵਿਆਗਜਨ ਵੋਟਰਾਂ (ਪਰਸਨਜ਼ ਵਿਦ ਡਿਸਬਿਲਟੀ) ਲਈ ਵਿਲੱਖਣ ਪਛਾਣ ਚਿੰਨ (ਆਈਡਿੰਟਟੀ ਮਾਰਕ) ਜਾਰੀ ਕੀਤਾ ਗਿਆ। ਇਸ ਮੌਕੇ ਉਨਾਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਮੌਜੂਦ ਕੁਝ ਦਿਵਿਆਂਗਜਨ ਵੋਟਰਾਂ ਦੇ ਇਹ ਵਿਲੱਖਣ ਪਛਾਣ ਚਿੰਨ ਲਗਾਏ ਵੀ ਗਏ।
ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲਾ ਚੋਣ ਅਫ਼ਸਰ ਨੇ ਕਿਹਾ ਕਿ ਦਿਵਿਆਂਗਜਨਾਂ ਦੇ ਸਨਮਾਨ ਵਜੋਂ ਇਹ ਪਛਾਣ ਚਿੰਨ ਜਾਰੀ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਹ ਵਿਲੱਖਣ ਪਛਾਣ ਚਿੰਨ ਜ਼ਿਲੇ ਦੇ 6600 ਤੋਂ ਵੀ ਵੱਧ ਦਿਵਿਆਂਗਜਨਾਂ ਨੂੰ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਚੋਣਾਂ ਵਾਲੇ ਦਿਨ ਬੂਥ ’ਤੇ ਦਿਵਿਆਂਗਜਨ ਵੋਟਰਾਂ ਦੀ ਸਹੂਲਤ ਲਈ ਰੈਂਪ, ਵੀਲ ਚੇਅਰ ਦੀ ਸੁਵਿਧਾ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਹੈਲਪਰ ਤੈਨਾਤ ਕੀਤੇ ਜਾਣਗੇ। ਉਨਾਂ ਕਿਹਾ ਕਿ ਬੂਥਾਂ ’ਤੇ  ਵੋਟਰਾਂ  ਲਈ ਪੀਣ ਵਾਲਾ ਪਾਣੀ, ਸ਼ੈਡ, ਪਖਾਨੇ ਤੇ ਕੋਵਿਡ 19 ਦੀਆਂ ਸਾਵਧਾਨੀਆਂ ਦੇ ਮੱਦੇਨਜ਼ਰ ਘੱਟੋ ਘੱਟ ਸਮਾਜਿਕ ਦੂਰੀ ਅਨੁਸਾਰ ਬੈਠਣ, ਮਾਸਕ, ਸੈਨੇਟਾਈਜ਼ਰ ਆਦਿ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨਾਂ ਜ਼ਿਲੇ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਵਿਧਾਨ ਸਭਾ ਚੋਣਾਂ 2022 ਵਿਚ ਵਧ ਚੜ ਕੇ ਹਿੱਸਾ ਲੈਣ ਤੇ ਆਪਣੀ ਵੋਟ ਦੀ ਵਰਤੋਂ ਕਰ ਕੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਲਤੀਫ ਅਹਿਮਦ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਲਵਲੀਨ ਵੜਿੰਗ, ਤਹਿਸੀਲਦਾਰ ਚੋਣਾਂ ਵਿਜੈ ਕੁਮਾਰ ਵੀ ਹਾਜ਼ਰ ਸਨ।

ਪੁੱਤ ਨੇ ਵੱਟਿਆ ਪਾਸਾ, ਬੁੱਢੇ ਮਾਂ ਪਿਓ…

ਚੰਡੀਗੜ੍ਹ, 24 ਮਈ – ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ ਦੇ ਰਹਿਣ ਵਾਲੇ ਇੱਕ ਬਜ਼ੁਰਗ ਜੋੜੇ ਨੇ ਇਕਲੌਤੇ ਪੁੱਤਰ ਦੀ ਉਦਾਸੀਨਤਾ…

ਹਰਿਆਣਾ: ਯੂਟਿਊਬਰ ਸੰਗੀਤਾ ਦੀ ਜ਼ਮੀਨ…

ਰੋਹਤਕ, 23 ਮਈ – ਹਰਿਆਣਾ ਦੇ ਰੋਹਤਕ…

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ…

ਨਵੀਂ ਦਿੱਲੀ, 21 ਮਈ – ਹਰਿਆਣਾ ਦੇ…

ਰਾਜਸਥਾਨ ‘ਚ ਭਿਆਨਕ ਸੜਕ ਹਾਦਸਾ,…

ਭਰਤਪੁਰ, 19 ਮਈ – ਭਰਤਪੁਰ ਜ਼ਿਲ੍ਹੇ ਵਿੱਚ…

Listen Live

Subscription Radio Punjab Today

Our Facebook

Social Counter

  • 23978 posts
  • 0 comments
  • 0 fans

ਟੈਕਸਾਸ ਸਟੇਟ ਵਿੱਚ ਸਕੂਲ ਸ਼ੂਟਿੰਗ ਦੌਰਾਨ 15…

ਫਰਿਜਨੋ, 25 ਮਈ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਵਿੱਚ ਗੋਲੀ-ਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ…

UAE ਦੇ ਰਾਸ਼ਟਰਪਤੀ ਸ਼ੇਖ ਖਲੀਫਾ…

ਨਵੀਂ ਦਿੱਲੀ, 13 ਮਈ – ਸੰਯੁਕਤ ਅਰਬ…

ਗਾਇਕ ਕਰਨ ਔਜਲਾ ਦੇ ਸ਼ੋਅ…

ਫਰਿਜ਼ਨੋ, ਕੈਲੀਫੋਰਨੀਆਂ, 11 ਮਈ (ਕੁਲਵੰਤ ਧਾਲੀਆਂ /…

“20ਵਾਂ ਮੇਲਾ ਗ਼ਦਰੀ ਬਾਬਿਆਂ ਦਾ”…

ਫਰਿਜ਼ਨੋ, 11 ਮਈ ( ਕੁਲਵੰਤ ਧਾਲੀਆਂ /…