Menu

TET ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਵੀ ਖੋਲ੍ਹਿਆ ਪੰਜਾਬ ਸਰਕਾਰ ਖਿਲਾਫ ਮੋਰਚਾ

ਪੰਜਾਬ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਖਿਲਾਫ ਲੋਕ ਰੋਹ ਵਧਦਾ ਜਾ ਰਿਹਾ ਹੈ।ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ,ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਤਰਕਸ਼ੀਲ ਭਵਨ,ਬਰਨਾਲਾ ਵਿਖੇ ਸੂਬਾ ਪ੍ਰਧਾਨ ਸੁਖਵਿੰਦਰ ਢਿੱਲਵਾਂ ਦੀ ਅਗਵਾਈ ‘ਚ ਹੋਈ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ 28 ਅਕਤੂਬਰ ਨੂੰ ਪਟਿਆਲਾ ਵਿਖੇ ਮੁੱਖ-ਮੰਤਰੀ ਪੰਜਾਬ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸੂਬਾਈ ਐਕਸ਼ਨ ਦੀ ਤਿਆਰੀਆਂ ਵਜੋਂ 21 ਅਕਤੂਬਰ ਨੂੰ ਜਿਲ੍ਹਾ ਪੱਧਰੀ ਰੋਸ ਮਾਰਚ ਉਪਰੰਤ ਵਿਧਾਇਕਾਂ, ਮੰਤਰੀਆਂ ਨੂੰ ਮੰਗ-ਪੱਤਰ ਦਿੱਤੇ ਜਾਣਗੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਚੋਣ ਵਾਅਦਿਆਂ ਤੋਂ ਭੱਜ ਰਹੀ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਅਸਾਮੀਆਂ ਵੱਡੀ ਪੱਧਰ ‘ਤੇ ਖਾਲੀ ਹਨ, ਦੂਜੇ ਪਾਸੇ ਹਜ਼ਾਰਾਂ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਸੰਘਰਸ਼ ਦੇ ਰਾਹ ਹਨ। ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸਾਂਝਾ ਅਧਿਆਪਕ ਮੋਰਚਾ ਦੀ ਅਗਵਾਈ ‘ਚ ਚਲਦੇ ਸੰਘਰਸ਼ ਨੂੰ ਹਮਾਇਤ ਦੇਣ ਦਾ ਐਲਾਨ ਕਰਦਿਆਂ ਅਧਿਆਪਕਾਂ ਦੀ ਤਨਖਾਹ ਕਟੌਤੀ ਦੀ ਸਖ਼ਤ ਨਿਖੇਧੀ ਕੀਤੀ ਗਈ

Listen Live

Subscription Radio Punjab Today

Our Facebook

Social Counter

  • 9713 posts
  • 0 comments
  • 0 fans

Log In