Menu

ਅੰਮ੍ਰਿਤਪਾਲ ਦੀ ਸਥਿਤੀ ਤੇ ਸਰਕਾਰ ਨੂੰ ਸਟੈਂਡ ਸਪੱਸ਼ਟ ਕਰਨ ਦੀ ਉੱਠੀ ਮੰਗ,ਯੂਨਾਈਟਿਡ ਅਕਾਲੀ ਦਲ ਨੇ ਜਿਤਾਈ ਗੰਭੀਰ ਚਿੰਤਾ

23 ਮਾਰਚ 2023-ਲੰਘੀ 18 ਮਾਰਚ ਵਾਰਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਸ਼ਾਹਕੋਟ ਵਿਖੇ ਵੱਡੇ ਪੁਲਿਸ ਅਪ੍ਰੇਸ਼ਨ ਦੌਰਾਨ ਗ੍ਰਿਫਤਾਰ ਕੀਤੇ ਜਾਣ ਦੀ ਕਾਰਵਾਈ ਕੀਤੀ ਗਈ, ਪਰ ਇਸਤੇ ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਫਰਾਰ ਹੋ ਗਿਆ, ਜਿਸਨੂੰ ਕਿ ਪੁਲਿਸ ਵੱਲੋਂ ਭਗੌੜਾ ਐਲਾਨ ਦਿੱਤਾ ਗਿਆ ਸੀ, ਉਥੇ ਹੀ ਅੰਮ੍ਰਿਪਾਲ ਸਿੰਘ ਦੇ ਚਾਚਾ ਸਮੇਤ ਹੋਰ ਸੈਂਕੜੇ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਸਾਰੇ ਮਸਲੇ ਨੂੰ ਲੈ ਕੇ ਯੂਨਾਈਟਿਡ ਅਕਾਲੀ ਦਲ ਨੇ ਪੰਜਾਬ ਸਰਕਾਰ ਅਤੇ ਪੁਲਿਸ ਤੇ ਸਵਾਲ ਖੜੇ ਕੀਤੇ ਹਨ। ਬਠਿੰਡਾ ਚ ਪ੍ਰੈਸ ਕਾਨਫਰੰਸ ਦੌਰਾਨ ਯੂਨਾਈਟਿਡ ਅਕਾਲੀ ਦਲ ਦੇ ਆਗੂ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਯੂਨਾਈਟਿਡ ਅਕਾਲੀ ਦਲ ਸਰਕਾਰ ਤੋਂ ਮੰਗ ਕਰਦਾ ਹੈ ਕਿ ਸਰਕਾਰ ਸਪੱਸ਼ਟ ਕਰੇ ਕਿ ਅੰਮ੍ਰਿਤਪਾਲ ਸਿੰੰੰਘ ਗਿਫਤਾਰ ਹੈ ਜਾਂ ਫਰਾਰ  ਜਾਂ ਫਿਰ ਉਸਨੂੰ ਗ੍ਰਿਫਤਾਰ ਕਰਕੇ ਕਤਲ ਕਰ ਦਿੱਤਾ ਗਿਆ। ਉਨ੍ਹਾਂ ਮੋਦੀ ਸਰਕਾਰ ਸਮੇਤ ਕੇਜਰੀਵਾਲ ਅਤੇ ਭਗਵੰਤ  ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੇ ਵੱਡੇ ਸਵਾਲ ਖੜੇ ਕੀਤੇ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਆੜ ਚ ਇੰਨ੍ਹਾਂ ਸਰਕਾਰ ਨੇ ਹਜਾਰਾਂ ਸਿੱਖਾਂ ਨੂੰ ਗ੍ਰਿਫਤਾਰ ਕਰਕੇ ਅਸਾਮ ਭੇਜ ਕੇ ਸਾਂਤ ਰਾਜ ਚ ਇੱਕ ਵਾਰ ਫਿਰ ਭੜਕਾਊ ਕਾਰਵਾਈ ਕੀਤੀ ਹੈ, ਜੋ ਕਿ ਕਾਲੇ ਪਾਣੀ ਦੀਆਂ ਯਾਦਾ ਤਾਜਾ ਕਰਵਾਉਂਦੀਆਂ ਕਾਰਵਾਈਆਂ ਹਨ। ਆਗੂਆਂ ਨੇ ਕਿਹਾ ਕਿ ਸਰਕਾਰਾਂ ਕਿਸਾਨ ਮੋਰਚੇ ਦੀ ਜਿੱਤ ਲਈ ਦੁਨੀਆਂ ਭਰ ਦੇ ਸਿੱਖ ਭਾਈਚਾਰੇ ਅਤੇ ਪੰਜਾਬ ਦੇ ਪਾਏ ਯੋਗਦਾਨ ਬਦਲੇ ਸਿੱਖਾਂ ਅਤੇ ਪੰਥ ਨੂੰ ਸਬਕ ਸਿਖਾਉਣ ਦੇ ਯਤਨ ਕਰਕੇ ਅੱਗ ਨਾਲ ਖੇਡ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਯੂਨਾਈਟਿਡ ਅਕਾਲੀ ਦਲ ਸਰਕਾਰ ਦਾ ਵਿਰੋਧ ਕਰੇਗ, ਜਿਸ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਸਹਿਯੋਗੀ ਜਥੇਬੰਦੀਆਂ  ਨਾਲ ਮਿਲਕੇ ਅਪ੍ਰੈਲ ਦੇ ਪਹਿਲੇ ਹਫਤੇ ਸੱਦੀ ਜਾਣ ਵਾਲੀ ਮੀਟਿੰਗ ਦੀ ਕਾਮਯਾਬੀ ਲਈ ਸਿਰ ਤੋੜ ਮਿਹਨਤ ਕਰੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਜਥੇਦਾਰ ਜਗਤਾਰ ਸਿੰਘ ਹਵਾਰਾ ਅਤੇ ਜਥੇਦਾਰ ਅਕਾਲ ਤਖਤ ਸਾਹਿਬ ਦੀ ਅਗਵਾਈ ਚ ਇਹ ਮਹਿਸੂਸ ਕਰਦੇ ਹਾਂ ਕਿ ਸਮੁੱਚੀ ਪੰਥਕ ਏਕਤਾ ਜਰੂਰੀ ਹੈ ਅਤੇ ਇਸ ਲਈ ਕੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਪੰਥਕ ਸਫਾ ਚੋਂ ਪਾਸੇ ਕਰਨ ਦੀ ਲੋੜ ਹੈ, ਜਿਸ ਲਈ ਉਨ੍ਹਾਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਕਿਹਾ ਹੈ ਕਿ ਉਹ ਮੀਟਿੰਗ ਤੋਂ ਪਹਿਲਾਂ ਆਪਣਾ ਪੱਖ ਸਪੱਸ਼ਟ ਕਰਨ। ਇਸ ਮੌਕੇ ਭਾਈ ਨਛੱਤਰ ਸਿੰਘ ਦਬੜੀਖਾਨਾ, ਬਾਬਾ ਮਨਪ੍ਰੀਤ ਸਿੰਘ, ਭਾਈ ਜਗਜੀਤ ਸਿੰਘ, , ਰਮਨਦੀਪ ਸਿੰਘ, ਹਰਵਿੰਦਰ ਸਿੰਘ ਖਾਲਸਾ, ਭੁਪਿੰਦਰ ਸਿੰਘ, ਜਸਵੀਰ ਸਿੰਘ, ਹਰਭਜਨ ਸਿੰਘ, ਹਰਦੀਪ ਸਿੰਘ ਆਦਿ ਮੌਜ਼ੂਦ ਸਨ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans