Menu

ਨਾਭਾ ਜੇਲ੍ਹ ਬ੍ਰੇਕ ਮਾਮਲੇ ‘ਚ ਅਦਾਲਤ ਨੇ 22 ਦੋਸ਼ੀਆਂ ਨੂੰ ਸੁਣਾਈ ਸਜ਼ਾ 2 ਤੋਂ 10 ਸਾਲ ਦੀ ਕੈਦ, 6 ਬਰੀ

23 ਮਾਰਚ 2023-ਪਟਿਆਲਾ ਦੇ ਵਧੀਕ ਸੈਸ਼ਨ ਜੱਜ ਐੱਚ ਐੱਸ ਗਰੇਵਾਲ ਦੀ ਅਦਾਲਤ ’ਚ ਚੱਲ ਰਹੇ ਨਾਭਾ ਜੇਲ੍ਹ ਬ੍ਰੇਕ ਮਾਮਲੇ ‘ਚ ਸਾਢੇ 7 ਸਾਲ ਬਾਅਦ ਆਪਣਾ ਫ਼ੈਸਲਾ ਸੁਣਾਉਂਦੇ ਹੋਏ 22 ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ 6 ਨੂੰ ਬਰੀ ਕਰ ਦਿੱਤਾ ਹੈ।ਜਾਣਕਾਰੀ ਅਨੁਸਾਰ ਐੱਨ. ਡੀ. ਪੀ. ਸੀ. ਐਕਟ ਸਮੇਤ ਧਾਰਾ 395, 120ਬੀ, 223, 224, 467, 307, 148, 148, 186, 353 ਤਹਿਤ ਉਕਤ ਦੋਸ਼ੀਆਂ ਨੂੰ ਸਜ਼ਾ ਸੁਣਾਈ ਗਈ ਹੈ। ਦੱਸਣਯੋਗ ਹੈ ਕਿ ਇਹ ਮਾਮਲਾ ਕਰੀਬ ਸਾਢੇ 7 ਸਾਲ ਤੱਕ ਚਲਾਇਆ, ਜਿਸ ਦੀ ਪ੍ਰੋਸੀਡਿੰਗ ਮਾਣਯੋਗ ਹਾਈਕੋਰਟ ਵੱਲੋਂ ਜਾਰੀ ਕੀਤੇ ਹੁਕਮਾਂ ਦੇ ਆਧਾਰ ‘ਤੇ ਰੋਜ਼ਾਨਾ ਕੀਤੀ ਗਈ। ਅਦਾਲਤ ਵੱਲੋਂ ਦੋਸ਼ੀਆਂ ਦੀ ਸੁੂਚੀ ਚ ਗੁਰਪ੍ਰੀਤ ਸਿੰਘ ਮਾਂਗੇਵਾਲ, ਮਨਜੀਤ ਸਿੰਘ, ਗੁਰਜੀਤ ਲਾਡਾ, ਭੀਮ ਸਿੰਘ ਸਹਾਇਕ ਜੇਲ੍ਹ ਸੁਪਰਡੈਂਟ, ਜਗਮੀਤ ਸਿੰਘ, ਮਨਜਿੰਦਰ ਸਿੰਘ, ਸੁਲੱਖਣ ਸਿੰਘ, ਗੁਰਪ੍ਰੀਤ ਸਿੰਘ ਬੱਬੀ ਖੇੜਾ, ਪਲਵਿੰਦਰ ਸਿੰਘ ਪਿੰਦਾ, ਬਿੱਕਰ ਸਿੰਘ, ਹਰਜੋਤ ਸਿੰਘ, ਰਵਿੰਦਰ ਸਿੰਘ ਉਰਫ਼ ਗਿਆਨਾ, ਗੁਰਪ੍ਰੀਤ ਸਿੰਘ ਸੇਖੋਂ , ਕਿਰਨਪਾਲ ਸਿੰਘ, ਸੁਖਚੈਨ ਸਿੰਘ, ਰਾਜਵਿੰਦਰ ਸਿੰਘ ਉਰਫ਼ ਰਾਜੂ, ਕੁਲਵਿੰਦਰ ਸਿੰਘ ਤਿੱਬੜੀ, ਸੁਨੀਲ ਕਾਲੜਾ, ਅਮਨਦੀਪ ਸਿੰਘ ਢੇਡੀਆਂ, ਅਮਨ ਕੁਮਾਰ ਅਤੇ ਦੋ ਹੋਰ ਦੇ ਨਾਮ ਸ਼ਾਮਲ ਹਨ। ਨਰੇਸ਼ ਨਾਰੰਗ, ਜਤਿੰਦਰ, ਮੁਹੰਮਦ ਆਸਿਮ, ਤੇਜਿੰਦਰ ਸ਼ਰਮਾ, ਰਵਿੰਦਰ ਵਿੱਕੀ ਸਹੋਤਾ ਤੇ ਰਣਜੀਤ ਨੂੰ ਬਰੀ ਕਰ ਦਿੱਤਾ ਗਿਆ ਹੈ।

ਸਚਿਨ ਤੇਂਦੁਲਕਰ ਦੀ ਸੁਰੱਖਿਆ ‘ਚ ਤਾਇਨਾਤ SRPF…

15 ਮਈ 2024 : ਮਹਾਰਾਸ਼ਟਰ ਦੇ ਜਲਗਾਓਂ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਸਚਿਨ ਤੇਂਦੁਲਕਰ (Sachin…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਭਲਕੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ,…

ਚੰਡੀਗੜ੍ਹ, 15 ਮਈ : ਸ਼ਰਾਬ ਅਬਕਾਰੀ ਨੀਤੀ…

ਕਰੋੜਾਂ ਦੇ ਬੈਂਕ ਧੋਖਾਧੜੀ ਦੇ…

15 ਮਈ 2024 : ਮੁੰਬਈ- ਸੀਬੀਆਈ ਨੇ…

Listen Live

Subscription Radio Punjab Today

ਚਾਰ ਲੋਕਾਂ ਦੀ ਮੌਤ ਦੇ ਜਿੰਮੇਵਾਰ ਪੰਜਾਬੀ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਓਹਾਇਓ ਸਟੇਟ ਦੀ ਬਟਲਰ ਕਾਉਂਟੀ ਅਦਾਲਤ ਨੇ ਚਾਰ ਲੋਕਾਂ ਦੀ ਮੌਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

Our Facebook

Social Counter

  • 40381 posts
  • 0 comments
  • 0 fans