Menu

ਅੰਮ੍ਰਿਤਪਾਲ ਦੇ ਹੱਕ ਵਿਚ ਪ੍ਰਦਰਸ਼ਨ ਕਰਨ ਵਾਲੇ ਨੌਜਵਾਨਾਂ ਦੀ ਰਿਹਾਈ ਲਈ ਕੀਤੀ ਮੰਗ

ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰ ਰਹੇ 34 ਨੌਜਵਾਨਾਂ ਦੀ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੇ ਰਿਹਾਈ ਦੀ ਮੰਗ ਕੀਤੀ
ਮਾਨਸਾ, 23 ਮਾਰਚ ( ਬੀਰਬਲ ਧਾਲੀਵਾਲ)- ਪਿਛਲੇ ਦਿਨੀਂ ਪੰਜਾਬ ਦੇ ਵਿਚ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਕਰਨ ਦੇ ਲਈ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਛਾਪੇਮਾਰੀ ਦੇ ਵਿਰੋਧ ਵਿਚ ਮਾਨਸਾ ਜ਼ਿਲ੍ਹੇ ਦੇ ਪਿੰਡ ਆਕਲੀਆਂ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਮਾਨਸਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਨ੍ਹਾਂ ਵਿੱਚ ਕੁੱਝ ਵਿਦਿਆਰਥੀਆਂ ਵੀ ਸ਼ਾਮਿਲ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਭਾਈ ਅੰਮ੍ਰਿਤਪਾਲ ਸਿੰਘ ਸਿੱਧੂ ਹਲਕਾ ਇੰਚਾਰਜ ਸੁਨਾਮ ਕੌਮੀ ਸੀਨੀਅਰ ਮੀਤ ਪ੍ਰਧਾਨ ਕਿਸਾਨ ਯੂਨੀਅਨ ਅੰਮ੍ਰਿਤਸਰ ਸੀਨੀਅਰ ਐਡਵੋਕੇਟ ਲਖਵਿੰਦਰ ਸਿੰਘ ਲਖਨਪਾਲ ਅਤੇ ਸ਼੍ਰੌਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਜਨਰਲ ਸਕੱਤਰ ਕਿਸਾਨ ਯੂਨੀਅਨ ਅੰਮ੍ਰਿਤਸਰ ਦੇ ਕੌਮੀ ਜਨਰਲ ਸਕੱਤਰ ਭਾਈ ਸੁਖਚੈਨ ਸਿੰਘ ਅਤਲਾ ਨੇ ਅੱਜ ਮਾਨਸਾ ਬਾਲ ਭਵਨ ਵਿਖੇ ਪ੍ਰੈਸ ਕਾਨਫ਼ਰੰਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਲੀਸ ਵੱਲੋਂ 34 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਕਿ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚ 4 ਵਿਦਿਆਰਥੀ ਵੀ ਸ਼ਾਮਲ ਹਨ ਪੁਲਿਸ ਵੱਲੋਂ 7/51 ਦਾ ਕੇਸ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ ਜਦੋਂ ਕਿ ਇਨ੍ਹਾਂ ਨੌਜਵਾਨਾਂ ਦੀ ਸੱਤ ਕਵੰਜਾ ਤੋਂ ਬਾਅਦ ਮਾਨਸਾ ਦੀ ਮੈਜਿਸਟ੍ਰੇਟ ਕੋਰਟ ਵਿੱਚ ਹੀ ਜ਼ਮਾਨਤ ਹੋ ਜਾਣੀ ਸੀ ਪਰ ਹੁਣ ਤੱਕ ਟਾਲ ਮਟੋਲ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਨੌਜਵਾਨਾਂ ਦੀ ਜ਼ਮਾਨਤ ਨਹੀਂ ਲਈ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਫੈਸਲੇ ਲੈ ਰਹੀ ਹੈ ਜੋਂ ਨਿੰਦਣਯੋਗ ਹੈ, ਉਨ੍ਹਾਂ ਕਿਹਾ ਕਿ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰਨ ਦਾ ਹਰ ਕਿਸੇ ਨੂੰ ਅਧਿਕਾਰ ਹੈ ਅਤੇ ਇਹ ਨੌਜਵਾਨ ਵੀ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਪਰ ਸਰਕਾਰ ਤੇ ਪੁਲਿਸ ਨੇ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨੌਜਵਾਨਾਂ ਅਤੇ ਅਜਿਹੇ ਮਾਮਲੇ ਦਰਜ ਕੀਤੇ ਹਨ ਜੋਂ ਕਿ ਅੱਜ ਤੱਕ ਕਿਸੇ ਵੀ ਸਰਕਾਰ ਨੇ ਨਹੀਂ ਕੀਤੇ ਨੌਜਵਾਨਾ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਨਹੀਂ ਆਉਣ ਵਾਲੇ ਦਿਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਜ਼ਿਲਾ ਮਾਨਸਾ ਦੇ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ, ਬਲਦੇਵ ਸਿੰਘ ਸਾਹਨੇਵਾਲੀ ਹਲਕਾ ਇੰਚਾਰਜ ਸਰਦੂਲਗੜ੍ਹ, ਸੁੱਖਾ ਸਿੰਘ ਸਾਹਨੇਵਾਲੀ, ਕੁਲਵੰਤ ਸਿੰਘ ਮੋਹਰ ਸਿੰਘ ਵਾਲਾ ਆਦਿ ਹਾਜ਼ਰ ਸਨ

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans