Menu

ਸ਼ਹੀਦੇ ਏ ਆਜ਼ਮ ਸ. ਭਗਤ ਸਿੰਘ ਵੱਲੋਂ ਦੇਸ਼ ਲਈ ਦਿੱਤੀ ਕਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ-ਸਰਬਜੀਤ ਸਿੰਘ, ਡਾ. ਘੰਡ

ਮੀਂਹ ਦੇ ਪਾਣੀ ਦੀ ਬੱਚਤ ਕਰਨ ਸੰਬੰਧੀ ਕੱਢੀ ਗਈ ਯੂਥ ਰੈਲੀ ਸ਼ਹੀਦਾਂ ਨੂੰ ਸਮਰਪਿਤ ਕੀਤੀ ਗਈ
ਮਾਨਸਾ, 23 ਮਾਰਚ (ਬੀਰਬਲ ਧਾਲੀਵਾਲ)- ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਸ਼ਹੀਦੇ ਏ ਆਜ਼ਮ ਭਗਤ ਸਿੰਘ ,ਰਾਜਗੁਰੂ ਅਤੇ ਸੁਖਦੇਵ ਸਿੰਘ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਸਮਾਰੋਹ ਕੀਤਾ ਗਿਆ ਅਤੇ ਇਸ ਮੌਕੇ ਸਮਾਜਿਕ ਬੁਰਾਇਆਂ ਪਾਣੀ ਦੀ ਬੱਚਤ ਅਤੇ ਨਸ਼ਿਆਂ ਖ਼ਿਲਾਫ਼ ਯੂਥ ਰੈਲੀ ਵੀ ਕੱਢੀ ਗਈ। ਸਮਾਗਮ ਦੇ ਸ਼ੁਰੂ ਵਿੱਚ ਜ਼ਿਲ੍ਹਾ ਯੂਥ ਅਫ਼ਸਰ ਮਾਨਸਾ ਸਰਬਜੀਤ ਸਿੰਘ, ਡਾ: ਸੰਦੀਪ ਘੰਡ ਅਤੇ ਸਮੂਹ ਸਟਾਫ਼ ਅਤੇ ਵਲੰਟੀਅਰਾਂ ਵੱਲੋਂ ਜੋਤ ਜਗ੍ਹਾ ਕੇ ਅਤੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਸ਼ਰਧਾਜਲੀ ਦਿੱਤੀ ਗਈ। ਸਰਬਜੀਤ ਸਿੰਘ ਜ਼ਿਲ੍ਹਾ ਯੂਥ ਅਫ਼ਸਰ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਸ਼ਹੀਦ ਭਗਤ ਸਿੰਘ ,ਰਾਜਗੁਰੂ ਅਤੇ ਸੁਖਦੇਵ ਸਿੰਘ ਨੇ ਨਿੱਕੀ ਉਮਰ ਵਿੱਚ ਹੀ ਦੇਸ਼ ਦੀ ਅਜਾਦੀ ਲਈ ਆਪਣੀ ਕੁਰਬਾਨੀ ਦਿੱਤੀ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਭਗਤ ਸਿੰਘ ਹਮੇਸ਼ਾ ਹੀ ਸਮਾਜਵਾਦ,ਧਰਮ ਨਿਰਪੱਖਤਾ ਦੀ ਗੱਲ ਕਰਦੇ ਸਨ। ਉਨ੍ਹਾਂ ਇਹ ਵੀ ਕਿਹਾ ਕਿ ਭਗਤ ਸਿੰਘ ਨੇ ਜੇਲ੍ਹ ਜਾਣ ਤੋਂ ਪਹਿਲਾਂ ਵੀ 250 ਦੇ ਕਰੀਬ ਕਿਤਾਬਾਂ ਪੜ੍ਹ ਲਈਆ ਸਨ ਅਤੇ ਜੇਲ੍ਹ ਵਿੱਚ ਰਹਿੰਦਿਆ ਵੀ ਉਨ੍ਹਾਂ ਦੀ ਲਗਨ ਕਿਤਾਬਾਂ ਨਾਲ ਹੀ ਰਹੀ ਅਤੇ ਫਾਂਸੀ ਤੇ ਚੜ੍ਹਨ ਤੋਂ ਪਹਿਲਾ ਵੀ ਉਹ ਕਿਤਾਬ ਹੀ ਪੜ੍ਹ ਰਹੇ ਸਨ।ਉਨ੍ਹਾਂ ਨੌਜਵਾਨਾਂ ਨੂੰ ਕਿਤਾਬਾਂ ਪੜ ਕੇ ਆਪਣਾ ਬੌਧਿਕ ਵਿਕਾਸ ਕਰਨਾ ਚਾਹੀਦਾ ਹੈ।
ਸਿੱਖਿਆ ਵਿਕਾਸ ਮੰਚ ਦੇ ਪ੍ਰਧਾਨ ਹਰਦੀਪ ਸਿੰਘ ਸਿੱਧੂ ਨੇ ਕਿਹਾ ਕਿ ਭਗਤ ਸਿੰਘ ਨੌਜਵਾਨਾਂ ਲਈ ਮਾਰਗ ਦਰਸ਼ਕ ਸਨ ਅਤੇ ਨੌਜਵਾਨਾਂ ਨੂੰ ਉਨ੍ਹਾਂ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ।ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਸਿੱਖਿਆ ਵਿਕਾਸ ਮੰਚ ਵੱਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਵੱਖ-ਵੱਖ 10 ਪਿੰਡਾਂ ਵਿੱਚ ਸਿਲਾਈ ਸੈਂਟਰ ਖੋਲੇ ਜਾਣਗੇ ਤਾਂ ਜੋ ਲੜਕੀਆਂ ਨੂੰ ਆਰਥਿਕ ਪੱਧਰ ਤੇ ਉੱਚਾ ਚੁੱਕ ਸਕੀਏ।
ਸਮਾਗਮ ਨੂੰ ਸੰਬੋਧਨ ਕਰਦਿਆਂ ਨਹਿਰੂ ਯੁਵਾ ਕੇਂਦਰ ਮਾਨਸਾ ਦੇ ਪ੍ਰੋਗਰਾਮ ਅਫ਼ਸਰ ਅਤੇ ਸਮਾਗਮ ਦੇ ਪ੍ਰੰਬਧਕ ਡਾ. ਸੰਦੀਪ ਘੰਡ ਨੇ ਕਿਹਾ ਕਿ ਨੌਜਵਾਨ ਪੀੜੀ ਦਾ ਵਿਦੇਸ਼ਾ ਵਿੱਚ ਜਾਣ ਦਾ ਰੁਝਾਨ ਸਾਡੇ ਲਈ ਚਿੰਤਾ ਦਾ ਕਾਰਨ ਹੈ। ਉਨ੍ਹਾਂ ਕਿਹਾ ਕਿ ਅੱਜ ਅਸੀ ਪੈਸੇ ਦੇ ਦੌਰ ਵਿੱਚ ਰਿਸ਼ਤਿਆ ਨੂੰ ਭੁੱਲਦੇ ਜਾ ਰਹੇ ਹਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋ ਦੂਰ ਰਹਿਣ ਅਤੇ ਦੇਸ਼ ਵਿੱਚ ਹੀ ਰਹਿ ਕੇ ਸਮਾਜ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ। ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਨੌਜਵਾਨ ਨੇਤਾ ਇੰਦਰਜੀਤ ਸਿੰਘ ਉੱਭਾ ਨੇ ਕਿਹਾ ਕਿ ਸਾਨੂੰ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ ਇੱਕ ਈਵੇਂਟ ਦੇ ਤੌਰ ਤੇ ਹੀ ਨਹੀ ਲੈਣਾ ਚਾਹੀਦਾ ਸਾਨੂੰ ਉਨ੍ਹਾਂ ਦੀ ਵਿਚਾਰਧਾਰਾ ਤੋਂ ਪ੍ਰਰੇਣਾ ਲੈਣੀ ਚਾਹੀਦੀ ਹੈ।
ਸ਼ਰਧਾਂਜਲੀ ਸਮਾਗਮ ਨੂੰ ਹੋਰਨਾਂ ਤੋ ਇਲਾਵਾ ਸੁਖਰਾਜ ਸਿੰਘ ਮੂਲਾ ਸਿੰਘ ਵਾਲਾ, ਜੌਨੀ ਗਰਗ ਮਾਨਸਾ, ਮੰਜੂ ਬਾਲਾ ਸਰਦੂਲਗੜ, ਗੁਰਪ੍ਰੀਤ ਕੌਰ, ਬੇਅੰਤ ਕੌਰ, ਗੁਰਪ੍ਰੀਤ ਸਿੰਘ ਅੱਕਾਂਵਾਲੀ, ਗੁਰਪ੍ਰੀਤ ਸਿੰਘ ਨੰਦਗੜ, ਸਿਲਾਈ ਟੀਚਰ ਸਰਬਜੀਤ ਕੌਰ ਨੰਗਲ ਕਲਾਂ, ਰਾਣੀ ਕੌਰ ਬੀਰੇਵਾਲਾ ਜੱਟਾਂ ਅਤੇ ਮਨਪ੍ਰੀਤ ਕੌਰ ਨੇ ਵੀ ਸ਼ਮੂਲੀਅਤ ਕਰਦਿਆਂ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਸਿੰਘ ਦੀ ਜੀਵਨੀ ਤੋਂ ਪ੍ਰਰੇਣਾ ਲੈਣੀ ਚਾਹੀਦੀ ਹੈ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans