Menu

ਅੰਮ੍ਰਿਤਪਾਲ ਸਿੰਘ ਅਤੇ ਸਹਿਯੋਗੀ ਪੱਪਲਪ੍ਰੀਤ ਸਿੰਘ ਨੂੰ ਘਰ ਚ ਪਨਾਹ ਦੇਣ ਵਾਲੀ ਬਲਜੀਤ ਕੌਰ ਗ੍ਰਿਫਤਾਰ

24 ਮਾਰਚ 2023-ਵਾਰਿਸ ਪੰਜਾਬ ਦੇ’ ਖ਼ਿਲਾਫ਼ ਕਾਰਵਾਈ ਦੌਰਾਨ ਪੰਜਾਬ ਪੁਲਿਸ ਨੇ ਹਰਿਆਣਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਲਜੀਤ ਕੌਰ ਨਾਮ ਦੀ ਇਕ ਔਰਤ ਨੂੰ 19 ਮਾਰਚ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਵਿਖੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਹਿਯੋਗੀ ਪੱਪਲਪ੍ਰੀਤ ਸਿੰਘ ਨੂੰ ਉਸ ਦੇ ਘਰ ਚ ਪਨਾਹ ਦੇਣ ਦੇ ਦੋਸ਼ ਚ ਗ੍ਰਿਫਤਾਰ ਕੀਤਾ ਹੈ। ਉਕਤ ਔਰਤ ਨੇ ਖੁਲਾਸਾ ਕੀਤਾ ਕਿ ਪੱਪਲਪ੍ਰੀਤ ਪਿਛਲੇ ਢਾਈ ਸਾਲਾਂ ਤੋਂ ਉਸ ਦੇ ਸੰਪਰਕ ਚ ਸੀ।ਬੀਤੇ ਦਿਨੀਂ ਪੁਲਿਸ ਨੇ ਅੰਮ੍ਰਿਤਪਾਲ ਦੇ ਇਕ ਸਾਥੀ ਗੁਰਭੇਜ ਸਿੰਘ ਨੂੰ ਕਾਬੂ ਕੀਤਾ ਸੀ। ਉਸ ਨੇ ਦੱਸਿਆ ਸੀ ਕਿ ਅੰਮ੍ਰਿਤਪਾਲ ਸ਼ਾਹਬਾਦ ਵਿਚ ਬਲਜੀਤ ਕੌਰ ਦੇ ਘਰ ਲੁਕਿਆ ਹੋ ਸਕਦਾ ਹੈ। ਬਲਜੀਤ ਕੌਰ ਦਾ ਭਰਾ ਐਸ ਡੀ ਐਮ ਲਾਡਵਾ ਅਤੇ ਤਹਿਸੀਲਦਾਰ ਦਾ ਰੀਡਰ ਰਿਹਾ ਹੈ ਅਤੇ ਫਿਲਹਾਲ ਉਹ ਡੀਸੀ ਕੁਰੂਕਸ਼ੇਤਰ ਦਫ਼ਤਰ ਵਿਖੇ ਤੈਨਾਤ ਹੈ। 22 ਮਾਰਚ ਨੂੰ ਮਹਿਲਾ ਦੇ ਭਰਾ ਨੇ ਡੀਸੀ ਦੇ ਸਾਹਮਣੇ ਅੰਮ੍ਰਿਤਪਾਲ ਦੇ ਸ਼ਾਹਬਾਦ ਵਿਚ ਰੁਕਣ ਦੀ ਗੱਲ ਸਵੀਕਾਰ ਕੀਤੀ ਸੀ, ਜਿਸ ਤੋਂ ਬਾਅਦ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਅਤੇ ਪੁਲਿਸ ਨੇ ਉਸ ਤੋਂ ਪੁੱਛਗਿੱਛ ਵੀ ਕੀਤੀ। ਇਸ ਤੋਂ ਬਾਅਦ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੱਸ ਦੇਈਏ ਕਿ ਐਮਬੀਏ ਗ੍ਰੈਜੂਏਟ ਬਲਜੀਤ ਕੌਰ ਸ਼ਾਹਬਾਦ ਦੇ ਪਿੰਡ ਮਾਮੂ ਮਾਜਰਾ ਦੀ ਰਹਿਣ ਵਾਲੀ ਹੈ। ਸ਼ਾਹਬਾਦ ਦੀ ਸਿਧਾਰਥ ਕਲੋਨੀ ਵਿਚ ਉਸ ਦੇ ਘਰ ਦਾ ਕੰਮ ਚੱਲ ਰਿਹਾ ਹੈ। ਫਿਲਹਾਲ ਇਸ ਘਰ ਵਿਚ ਕੋਈ ਨਹੀਂ ਰਹਿ ਰਿਹਾ ਸੀ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans