Menu

ਕੋਟਲੀ ਕਲਾਂ ਹਰਉਦੈਵੀਰ ਕਤਲ ਮਾਮਲੇ ਚ ਅਹਿਮ ਖੁਲਾਸਾ, ਜ਼ਮੀਨ ਦੇ ਲਾਲਚ ’ਚ ਕੀਤੀ ਸੀ ਹੱਤਿਆ

24 ਮਾਰਚ 2023- ਪਿੰਡ ਕੋਟਲੀ ਕਲਾਂ ਵਿਚ 6 ਸਾਲਾ ਮਾਸੂਮ ਦੇ ਕਤਲ ਮਾਮਲੇ ਚ ਅਹਿਮ ਖੁਲਾਸਾ ਹੋਇਆ ਹੈ। ਤਾਜ਼ਾ ਜਾਣਕਰੀ ਅਨੁਸਾਰ ਹਰਉਦੈਵੀਰ ਦੀ ਹੱਤਿਆ 25 ਕਿੱਲੇ ਜ਼ਮੀਨ ਦੇ ਲਾਲਚ ਵਿਚ ਕੀਤੀ ਗਈ ਹੈ। ਮਾਨਸਾ ਪੁਲਿਸ ਨੇ ਤਿੰਨ ਮੁੱਖ ਮੁਲਜ਼ਮਾਂ ਤੋਂ ਬਾਅਦ ਦੋ ਔਰਤਾਂ ਸਣੇ ਚਾਰ ਹੋਰ ਵਿਅਕਤੀਆਂ ਨੂੰ ਵੀ ਨਾਮਜ਼ਦ ਕੀਤਾ ਹੈ। ਜਾਣਕਾਰੀ ਅਨੁਸਾਰ ਕੇਸ ਦੀ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਮ੍ਰਿਤਕ ਬੱਚੇ ਦੇ ਪਿਤਾ ਜਸਪ੍ਰੀਤ ਸਿੰਘ ਦੇ ਚਾਚਾ ਤੇ ਚਾਚੇ ਦੀ ਵਿਧਵਾ ਨੂੰਹ ਮਨਪ੍ਰੀਤ ਕੌਰ ਨੇ ਕਥਿਤ ਤੌਰ ’ਤੇ ਘੜੀ ਸੀ।ਉਦੈਵੀਰ ਦੇ ਪਿਤਾ ਜਸਪ੍ਰੀਤ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਉਸ ਦੇ ਭਰਾ ਦੀ ਮੌਤ 7 ਸਾਲ ਪਹਿਲਾਂ ਹੋਈ ਸੀ ਤੇ ਪਰਿਵਾਰ ਕੋਲ ਕਰੀਬ 25 ਕਿੱਲੇ ਜ਼ਮੀਨ ਹੈ ਅਤੇ ਉਸ ਨੂੰ ਛੱਡ ਕੇ ਉਹਨਾਂ ਦੇ ਪਰਿਵਾਰਾਂ ਚ ਹੋਰ ਕਿਸੇ ਕੋਲ ਲੜਕਾ ਨਹੀਂ ਹੈ।

ਜਸਪ੍ਰੀਤ ਦਾ ਇਲਜ਼ਾਮ ਹੈ ਕਿ ਮਨਪ੍ਰੀਤ ਨੇ ਆਪਣੇ ਸੀਰੀ ਸੇਵਕ ਸਿੰਘ ਨੂੰ ਵੀ ਇਸ ਕੰਮ ਵਿਚ ਆਪਣੇ ਨਾਲ ਰਲਾ ਲਿਆ ਸੀ। ਮਨਪ੍ਰੀਤ ਤੇ ਅਜਾਇਬ ਸਿੰਘ ਨੇ ਹੀ ਸੇਵਕ ਸਿੰਘ ਤੇ ਉਸ ਦੇ ਭਰਾ ਅੰਮ੍ਰਿਤ ਸਿੰਘ ਨੂੰ ਪਿਸਤੌਲ ਲਿਆਉਣ ਲਈ ਪੈਸੇ ਦਿੱਤੇ ਸਨ। ਜਸਪ੍ਰੀਤ ਦਾ ਇਲਜ਼ਾਮ ਹੈ ਕਿ ਜ਼ਮੀਨ ਪ੍ਰਾਪਤ ਕਰਨ ਲਈ ਹੀ ਉਸ ਦੇ ਪੁੱਤਰ ਦੀ ਹੱਤਿਆ ਕੀਤੀ ਗਈ ਹੈ।ਮਾਨਸਾ ਪੁਲਿਸ ਨੇ ਮਨਪ੍ਰੀਤ ਕੌਰ, ਅਜਾਇਬ ਸਿੰਘ, ਬਲਵੀਰ ਸਿੰਘ ਤੇ ਵੀਰਪਾਲ ਕੌਰ ਨੂੰ ਨਾਮਜ਼ਦ ਕਰਕੇ ਬਲਵੀਰ ਸਿੰਘ ਅਤੇ ਵੀਰਪਾਲ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਬਾਕੀ ਦੋ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਜ਼ਿਕਰਯੋਗ ਹੈ ਕਿ ਪਿੰਡ ਕੋਟਲੀ ਕਲਾਂ ’ਚ ਕੁਝ ਦਿਨ ਪਹਿਲਾਂ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਹਰਉਦੈਵੀਰ ਸਿੰਘ (6) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਸਬੰਧੀ ਪੁਲਿਸ ਨੇ ਸੇਵਕ ਸਿੰਘ, ਅੰਮ੍ਰਿਤ ਸਿੰਘ ਤੇ ਚੰਨੀ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans