24 ਮਾਰਚ 2023-ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਹੋਇਆ ਜ਼ਮਾਨਤ ਦੇ ਦਿੱਤੀ ਹੈ। ਦੱਸਣਾ ਬਣਦਾ ਹੈ ਕਿ, ਵਿਜੀਲੈਂਸ ਨੇ ਮੰਡੀਆਂ ਚੋਂ ਅਨਾਜ ਦੀ ਢੋਆ-ਢੁਆਈ ਲਈ ਕਥਿਤ ਟਰਾਂਸਪੋਰਟ ਟੈਂਡਰ ਘੁਟਾਲੇ ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਗਸਤ 2022 ਚ ਗ੍ਰਿਫਤਾਰ ਕੀਤਾ ਗਿਆ ਸੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਹਾਈਕੋਰਟ ਨੇ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ‘ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।ਹਾਈਕੋਰਟ ‘ਚ ਇਸ ਮਾਮਲੇ ਦੀ ਸੁਣਵਾਈ 17 ਫਰਵਰੀ ਤੋਂ ਲਗਾਤਾਰ ਟਲਦੀ ਆ ਰਹੀ ਸੀ। ਦਰਅਸਲ ਜੇਲ੍ਹ ‘ਚ ਬੰਦ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਮਾਮਲੇ ‘ਚ ਜ਼ਮਾਨਤ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।ਹਾਈਕੋਰਟ ਨੇ ਪਹਿਲਾਂ 17 ਫਰਵਰੀ ਅਤੇ ਫਿਰ 20 ਫਰਵਰੀ ਅਤੇ ਇਸ ਤੋਂ ਬਾਅਦ 23 ਫਰਵਰੀ ਲਈ ਸੁਣਵਾਈ ਟਾਲ ਦਿੱਤੀ ਸੀ, ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਆਸ਼ੂ ਦੇ ਖ਼ਿਲਾਫ਼ 16 ਅਗਸਤ ਨੂੰ ਕੇਸ ਦਰਜ ਕੀਤਾ ਸੀ ਅਤੇ 22 ਅਗਸਤ ਨੂੰ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਪਰ ਹੁਣ ਉਹਨਾਂ ਨੂੰ ਜ਼ਮਾਨਤ ਮਿਲ ਗਈ ਹੈ ਤੇ ਉਹਨਾਂ ਦੀ ਕੁੱਝ ਦਿਨਾਂ ਤੱਕ ਰਿਹਾਈ ਹੋ ਸਕਦੀ ਹੈ।