Menu

ਪੰਜਾਬ ਪੁਲਿਸ ਨੇ ਐਨ ਆਈ ਏ ਨੂੰ ਸੌਂਪੀ ਅੰਮ੍ਰਿਤਪਾਲ ਦੇ 458 ਸਾਥੀਆਂ ਦੀ ਸੂਚੀ, 158 ਵਿਦੇਸ਼ੀ ਖਾਤਿਆਂ ਤੋਂ ਪੈਸੇ ਹੋਏ ਟਰਾਂਸਫਰ

24 ਮਾਰਚ 2023-ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਜਾਂਚ ਲਈ ਪੰਜਾਬ ਚ ਕੌਮੀ ਜਾਂਚ ਏਜੰਸੀ ਦੀਆਂ ਅੱਠ ਟੀਮਾਂ ਪਿਛਲੇ ਦਿਨਾਂ ਤੋਂ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਗੁਰਦਾਸਪੁਰ ਅਤੇ ਹੋਰ ਜ਼ਿਲ੍ਹਿਆਂ ਵਿੱਚ ਛਾਪੇਮਾਰੀ ਕਰ ਰਹੀਆਂ ਹਨ। ਸੂਤਰਾਂ ਦਾ ਕਹਿਣਾ ਹੈ ਕਿ NIA ਨੇ ਅੰਮ੍ਰਿਤਪਾਲ ਦੀ ਕੁੰਡਲੀ ਤਿਆਰ ਕਰ ਲਈ ਹੈ। ਉੱਚ ਪੱਧਰੀ ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਦੇ ਕਰੀਬ 458 ਸਾਥੀਆਂ ਦੀ ਸੂਚੀ ਐਨ ਆਈ ਏ ਨੂੰ ਸੌਂਪ ਦਿੱਤੀ ਹੈ। ਪੁਲਿਸ ਅਤੇ ਖੁਫੀਆ ਏਜੰਸੀਆਂ ਨੂੰ ਇਹ ਵੀ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਨੂੰ 158 ਵਿਦੇਸ਼ੀ ਖਾਤਿਆਂ ਤੋਂ ਪੈਸੇ ਟਰਾਂਸਫਰ ਕੀਤੇ ਜਾ ਰਹੇ ਸਨ। ਸੂਤਰਾਂ ਦਾ ਕਹਿਣਾ ਹੈ ਕਿ 28 ਖਾਤਿਆਂ ‘ਚੋਂ ਅੰਮ੍ਰਿਤਪਾਲ ਨੂੰ 5 ਕਰੋੜ ਤੋਂ ਵੱਧ ਰੁਪਏ ਟਰਾਂਸਫਰ ਕੀਤੇ ਗਏ ਸਨ। ਬਹੁਤੇ ਖਾਤੇ ਮਾਲਵੇ ਅਤੇ ਮਾਝੇ ਦੇ ਸਨ। ਪੁਲਿਸ ਨੇ ਜਿਨ੍ਹਾਂ 458 ਲੋਕਾਂ ਦੀ ਸੂਚੀ ਐਨਆਈਏ ਅਧਿਕਾਰੀਆਂ ਨੂੰ ਸੌਂਪੀ ਹੈ, ਉਨ੍ਹਾਂ ਵਿੱਚੋਂ 150 ਤੋਂ ਵੱਧ ਲੋਕ ਅਜਿਹੇ ਹਨ ਜੋ 24 ਘੰਟੇ ਅੰਮ੍ਰਿਤਪਾਲ ਨਾਲ ਰਹਿੰਦੇ ਸਨ। ਜਦਕਿ 200 ਤੋਂ ਵੱਧ ਲੋਕ ਫੰਡਿੰਗ ਅਤੇ ਸੰਸਥਾ ਦਾ ਕੰਮ ਸੰਭਾਲ ਰਹੇ ਸਨ। ਇਸ ਸੂਚੀ ਵਿੱਚ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਦਾ ਨਾਂ ਵੀ ਸ਼ਾਮਲ ਹੈ। ਅੰਮ੍ਰਿਤਪਾਲ ਦਾ ਵਿਆਹ ਹਾਲ ਹੀ ਵਿੱਚ ਬ੍ਰਿਟਿਸ਼ ਨਾਗਰਿਕ ਕਿਰਨਦੀਪ ਕੌਰ ਨਾਲ ਹੋਇਆ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਉਹ ਬੱਬਰ ਖਾਲਸਾ ਇੰਟਰਨੈਸ਼ਨਲ ਦੀ ਮੈਂਬਰ ਰਹਿ ਚੁੱਕੀ ਹੈ।

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ ਕਾਰਵਾਈ 14.7…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ ਬੁੱਧਵਾਰ ਨੂੰ ਸਾਈਬਰ ਸੈੱਲ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

ਅਟਾਰੀ ਸਰਹੱਦ ’ਤੇ 700 ਕਰੋੜ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40058 posts
  • 0 comments
  • 0 fans