25 ਮਾਰਚ 2023-ਦੇਸ਼ ਦੇ ਰਖਿਆ ਮੰਤਰੀ ਰਾਜਨਾਥ ਸਿੰਘ ਦੁਪਹਿਰ ਡੇਰਾ ਸਤਿਸੰਗ ਬਿਆਸ ਪਹੁੰਚੇ ਹਨ। ਉਨ੍ਹਾਂ ਨੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਤੇ ਡੇਰੇ ਦੇ ਅੰਦਰ ਚੱਲ ਰਹੀਆਂ ਵੱਖ-ਵੱਖ ਸੇਵਾਵਾਂ ਬਾਰੇ ਉਨ੍ਹਾਂ ਨੇ ਜਾਣਕਾਰੀ ਹਾਸਲ ਕੀਤੀ। ਰੱਖਿਆ ਮੰਤਰੀ ਦਿੱਲੀ ਤੋਂ ਜਹਾਜ਼ ਜ਼ਰੀਏ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਏਅਰਪੋਰਟ ‘ਤੇ ਪਹੁੰਚੇ। ਕਈ ਭਾਜਪਾ ਨੇਤਾਵਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰਾਜਨਾਥ ਸਿੰਘ ਦੇ ਇਲਾਵਾ ਦੇਸ਼ ਦੇ ਕਈ ਵੱਡੇ ਨੇਤਾ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ ਕਰ ਚੁੱਕੇ ਹਨ। 5 ਨਵੰਬਰ 2022 ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਡੇਰਾ ਮੁਖੀ ਨਾਲ ਮੁਲਾਕਾਤ ਕਰਕੇ ਗਏ ਸਨ। ਦੱਸ ਦੇਈਏ ਡੇਰੇ ਸਮਰਥਕ ਦੇਸ਼ ਹੀ ਨਹੀਂ ਵਿਦੇਸ਼ ਵਿਚ ਵੀ ਵੱਡੀ ਗਿਣਤੀ ਵਿਚ ਹਨ।